ਗੈਂਗਸਟਰਾਂ ਖਿਲਾਫ ਸੀਐੱਮ ਦਾ ਵਾਰ, 'ਐਂਟੀ ਗੈਂਗਸਟਰ ਸੈੱਲ' ਦਾ ਭਗਵੰਤ ਮਾਨ ਨੇ ਕੀਤਾ ਐਲਾਨ

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਲੋਂ ਵਿਗੜੀ ਹੋਈ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ...

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਲੋਂ ਵਿਗੜੀ ਹੋਈ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਚਾਲੂ ਕਰਨ ਤੋਂ ਬਾਅਦ ਹੁਣ ਸੂਬੇ ਵਿੱਚ ਕਾਨੂੰਨ ਵਿਵਸਥਾ 'ਚ ਸੁਧਾਰ ਲਈ ਕਦਮ ਚੁੱਕਿਆ ਗਿਆ ਹੈ। ਪੰਜਾਬ 'ਚ ਸੀਐੱਮ ਮਾਨ ਵਲੋਂ  ਐਂਟੀ ਗੈਂਗਸਟਰ ਸੈੱਲ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਉੱਚ ਪੁਲੀਸ ਅਧਿਕਾਰੀਆਂ ਦੀ ਮੀਟਿੰਗ ਵਿੱਚ ਕਿਹਾ ਕਿ ਇਸ ਸੈੱਲ ਦੀ ਅਗਵਾਈ ਏਡੀਜੀਪੀ ਪੱਧਰ ਦੇ ਅਧਿਕਾਰੀ ਕਰਨਗੇ। ਪੰਜਾਬ ਭਵਨ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨੇ ਡੀਜੀਪੀ ਸਮੇਤ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਸੁਪਰਡੈਂਟਾਂ ਅਤੇ ਖੁਫੀਆ ਅਤੇ ਕਾਨੂੰਨ ਵਿਵਸਥਾ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ 'ਚ ਇਹ ਫੈਸਲਾ ਕੀਤਾ ਗਿਆ ਹੈ।


ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀਐੱਮ ਭਗਵੰਤ ਮਾਨ ਦੀ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਉਨ੍ਹਾਂ ਕਣਕ ਦੀ ਆਮਦ ਅਤੇ ਖਰੀਦ ਸਬੰਧੀ ਹਦਾਇਤਾਂ ਦਿੱਤੀਆਂ ਸਨ, ਪਰ ਜਿਸ ਤਰ੍ਹਾਂ ਵਿਰੋਧੀ ਧਿਰਾਂ ਨੇ ਉਨ੍ਹਾਂ 'ਤੇ ਲਗਾਤਾਰ ਮਾਰ-ਧਾੜ, ਟਰੱਕ ਯੂਨੀਅਨਾਂ 'ਤੇ ਕਬਜ਼ੇ ਨੂੰ ਲੈ ਕੇ ਚੱਲ ਰਹੇ ਲੜਾਈ-ਝਗੜੇ ਆਦਿ ਨੂੰ ਲੈ ਕੇ ਹਮਲਾ ਕੀਤਾ ਹੈ। ਜੋ ਟੀਚਾ ਮਿੱਥਿਆ ਗਿਆ ਹੈ, ਉਸ ਨੂੰ ਲੈ ਕੇ ਸਰਕਾਰ ਮੁਸੀਬਤ 'ਚ ਫਸੀ ਹੋਈ ਮਹਿਸੂਸ ਕਰ ਰਹੀ ਹੈ। ਮੀਟਿੰਗ ਵਿੱਚ ਹਿੱਸਾ ਲੈਣ ਲਈ ਮੁੱਖ ਸਕੱਤਰ ਅਨਿਰੁਧ ਤਿਵਾਰੀ, ਡੀਜੀਪੀ ਵੀਕੇ ਭਾਵਰਾ, ਏਡੀਜੀਪੀ ਇੰਟੈਲੀਜੈਂਸ ਸੁਧਾਂਸ਼ੂ ਸ੍ਰੀਵਾਸਤਵ, ਹਰਪ੍ਰੀਤ ਸਿੱਧੂ, ਕੌਸਤੁਭ ਸ਼ਰਮਾ ਅਤੇ ਜ਼ਿਲ੍ਹਿਆਂ ਦੇ ਐਸਐਸਪੀ ਪੁੱਜੇ ਹੋਏ ਹਨ। Get the latest update about punjab news, check out more about true scoop punjabi, Antigangster cell in punjab, bhagwant mann & punjab govt

Like us on Facebook or follow us on Twitter for more updates.