ਚੰਡੀਗੜ੍ਹ: ਕੋਰੋਨਾ ਦੇ ਵੱਧ ਰਹੇ ਕਹਿਰ ਦਰਮਿਆਨ ਸੂਬੇ ’ਚ ਲਗਾਏ ਗਏ ਮਿੰਨੀ ਲਾਕਡਾਊਨ ਵਿਚ ਪੰਜਾਬ ਸਰਕਾਰ ਨੂੰ ਸ਼ਰਾਬੀਆਂ ਦੀ ਵਧੇਰੇ ਪਰਵਾਹ ਨਜ਼ਰੀ ਆ ਰਹੀ ਹੈ। ਸਰਕਾਰ ਨੇ ਹੁਣ ਠੇਕੇ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ ਸ਼ਾਮ ਪੰਜ ਵਜੇ ਤਕ ਠੇਕੇ ਖੋਲ੍ਹੇ ਜਾ ਸਕਣਗੇ। ਇਸ ਦੇ ਨਾਲ ਹੀ ਜਾਰੀ ਹੁਕਮਾਂ ਵਿਚ ਇਹ ਸਾਫ਼ ਆਖਿਆ ਗਿਆ ਹੈ ਕਿ ਠੇਕਿਆਂ ਦੇ ਨਾਲ ਅਹਾਤੇ ਨਹੀਂ ਖੋਲ੍ਹੇ ਜਾ ਸਕਣਗੇ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਖੇਤੀ ਨਾਲ ਜੁੜਿਆ ਜ਼ਰੂਰੀ ਸਾਮਾਨ ਜਿਨ੍ਹਾਂ ਵਿਚ ਖਾਧ ਅਤੇ ਹੋਰ ਕੀਟਨਾਸ਼ਕ ਦੀਆਂ ਦੁਕਾਨਾਂ ਸ਼ਾਮਲ ਹਨ, ਨੂੰ ਵੀ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਜਦਕਿ ਕਿਰਿਆਨਾ ਅਤੇ ਗਰਾਸਰੀ ਦੀਆਂ ਦੁਕਾਨਾਂ ਵੀ ਹੁਣ ਸ਼ਾਮ 5 ਵਜੇ ਤਕ ਖੋਲ੍ਹੀਆਂ ਜਾ ਸਕਣਗੀਆਂ। ਨਵੇਂ ਹੁਕਮਾਂ ਮੁਤਾਬਕ ਹੁਣ ਆਟੋ ਮੋਬਾਇਲ ਪਾਰਟਸ ਅਤੇ ਆਟੋ ਮੋਬਾਇਲ ਰਿਪੇਅਰ ਦੀਆਂ ਦੁਕਾਨਾਂ, ਟਰੱਕ ਆਦਿ ਦੀਆਂ ਵਰਕਸ਼ਾਪ, ਹਾਰਡਵੇਅਰ ਸਟੋਰ, ਪਲੰਬਿੰਗ ਸਟੋਰ, ਬਿਜਲੀ ਦੇ ਸਾਮਾਨ ਦੀਆਂ ਦੁਕਾਨਾਂ ਵੀ ਖੋਲ੍ਹੀਆਂ ਜਾ ਸਕਣਗੀਆਂ।
Get the latest update about Truescoop, check out more about Truescoopnews, Open, Punjab & liquor shops
Like us on Facebook or follow us on Twitter for more updates.