ਆੜ੍ਹਤੀਆਂ ਨੇ ਖਤਮ ਕੀਤੀ ਹੜਤਾਲ, ਮੁੱਖ ਮੰਤਰੀ ਨੇ ਦਿਵਾਇਆ ਅਦਾਇਗੀ ਦਾ ਭਰੋਸਾ

ਫਸਲ ਦੀ ਸਿੱਧੀ ਅਦਾਇਗੀ ਦਾ ਮੁੱਦਾ ਪੰਜਾਬ ਵਿਚ ਭਖਿਆ ਹੋਇਆ ਹੈ ਫਿਲਹਾਲ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ...

ਫਸਲ ਦੀ ਸਿੱਧੀ ਅਦਾਇਗੀ ਦਾ ਮੁੱਦਾ ਪੰਜਾਬ ਵਿਚ ਭਖਿਆ ਹੋਇਆ ਹੈ ਫਿਲਹਾਲ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਦੱਸ ਦਈਏ ਕਿ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ 131 ਕਰੋੜ ਰੁਪਏ ਦਾ ਅਦਾ ਕਰਨ ਦਾ ਭਰੋਸਾ ਦਿੱਤਾ ਹੈ ਜਿਸ ਤੋਂ ਬਾਅਦ ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਖ਼ਤਮ ਕਰਨ ਦਾ ਫੈਸਲਾ ਕੀਤਾ।

ਦੱਸ ਦਈਏ ਕਿ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਲੁਧਿਆਣਾ 'ਚ ਹੋ ਰਹੀ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਪੰਜਾਬ ਦੇ ਰਾਜਪੂਰਾ ਅਨਾਜ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਉਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵੀ ਮੌਜੂਦ ਹੋਣਗੇ।

Get the latest update about promises, check out more about arhtiyas, Release pending amount, take back strike & cm Amrinder Singh

Like us on Facebook or follow us on Twitter for more updates.