ਕੋਰੋਨਾ ਹਾਲਾਤਾਂ ਨਾਲ ਨਜਿੱਠਣ ਲਈ ਫੌਜ ਕਰ ਰਹੀ ਹੈ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਅਸਥਾਈ ਹਸਪਤਾਲਾਂ ਦਾ ਨਿਰਮਾਣ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੋਵਿਡ-19 ਪ੍ਰਬੰਧਨ ਨੂੰ ਲੈ ਕੇ ਫੌਜ ਵਲੋਂ ਚੁੱਕੇ ਗਏ ਕਦਮਾਂ ਤੇ ਹੋਰ ਤਿਆ...

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੋਵਿਡ-19 ਪ੍ਰਬੰਧਨ ਨੂੰ ਲੈ ਕੇ ਫੌਜ ਵਲੋਂ ਚੁੱਕੇ ਗਏ ਕਦਮਾਂ ਤੇ ਹੋਰ ਤਿਆਰੀਆਂ ਦੀ ਸਮੀਖਿਆ ਕੀਤੀ। ਫੌਜ ਮੁਖੀ ਜਨਰਲ ਐੱਮ.ਐੱਮ. ਨਰਵਣੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰ ਕੇ ਫੌਜ ਵਲੋਂ ਕੋਵਿਡ-19 ਦੇ ਪ੍ਰਬੰਧਨ ਨੂੰ ਲੈ ਕੇ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਦਫਤਰ ਵਲੋਂ ਜਾਰੀ ਬਿਆਨ ਮੁਤਾਬਕ ਨਰਵਣੇ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਵੱਖ-ਵੱਖ ਸੂਬਾ ਸਰਕਾਰਾਂ ਨੂੰ ਫੌਜ ਦੇ ਸਿਹਤ ਕਰਮਚਾਰੀ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਫੌਜ ਵਲੋਂ ਅਸਥਾਈ ਹਸਪਤਾਲਾਂ ਦਾ ਵੀ ਨਿਰਮਾਣ ਕੀਤਾ ਜਾ ਰਿਹਾ ਹੈ।

ਜਨਰਲ ਨਰਵਣੇ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਜਿਥੋਂ ਤੱਕ ਮੁਮਕਿਨ ਹੋ ਰਿਹਾ ਹੈ ਉਥੇ ਫੌਜ ਦੇ ਹਸਪਤਾਲਾਂ ਨੂੰ ਆਮ ਜਨਤਾ ਦੀ ਸੇਵਾ ਵਿਚ ਇਸਤੇਮਾਲ ਕੀਤਾ ਜਾ ਰਿਹਾ ਹੈ ਤੇ ਇਸ ਦੇ ਲਈ ਆਮ ਨਾਗਰਿਕ ਚਾਹੁਣ ਤਾਂ ਕੋਲ ਕੇ ਫੌਜ ਦੇ ਹਸਪਤਾਲ ਨਾਲ ਸੰਪਰਕ ਕਰ ਸਕਦੇ ਹਨ। ਫੌਜ ਮੁਖੀ ਨੇ ਪ੍ਰਧਾਨ ਮੰਤਰੀ ਨੂੰ ਇਸ ਗੱਲ ਤੋਂ ਵੀ ਜਾਣੂ ਕਰਾਇਆ ਕਿ ਦਰਾਮਦ ਕੀਤੇ ਗਏ ਆਕਸੀਜਨ ਟੈਂਕਰਾਂ ਤੇ ਗੱਡੀਆਂ ਦੇ ਪ੍ਰਬੰਧਨ ਵਿਚ ਜਿਥੇ ਮਾਹਰ ਕੌਸ਼ਲ ਦੀ ਲੋੜ ਪੈ ਰਹੀ ਹੈ ਉਥੇ ਫੌਜ ਦੇ ਬਲ ਤੋਂ ਮਦਦ ਪਹੁੰਚਾਈ ਜਾ ਰਹੀ ਹੈ।

ਦੇਸ਼ ਵਿਚ ਤੇਜ਼ੀ ਨਾਲ ਵਧਦੇ ਕੋਵਿਡ-19 ਦੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨੇ ਪਿਛਲੇ ਦਿਨੀਂ ਪ੍ਰਮੁੱਖ ਰੱਖਿਆ ਪ੍ਰਧਾਨ (ਸੀਡੀਐੱਸ) ਜਨਰਲ ਬਿਪਿਨ ਰਾਵਤ ਤੇ ਹਵਾਈ ਫੌਜ ਮੁਖੀ ਆਰ.ਕੇ. ਐੱਸ. ਭਦੌਰਿਆ ਨਾਲ ਮੁਲਾਕਾਤ ਕਰ ਕੇ ਫੌਜ ਦੇ ਵੱਖ ਵੱਖ ਅੰਗਾਂ ਵਲੋਂ ਇਸ ਮਹਾਮਾਰੀ ਨਾਲ ਲੜਨ ਦੇ ਮੱਦੇਨਜ਼ਰ ਚੁੱਕੇ ਗਏ ਕਦਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਸੀ।

ਦੱਸ ਦਈਏ ਕਿ ਵੀਰਵਾਰ ਨੂੰ ਦੇਸ਼ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਰਿਕਾਰਡ 3,79,257 ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ ਦੇਸ਼ ਵਿਚ ਇਨਫੈਕਸ਼ਨ ਦੇ ਕੁੱਲ ਮਾਮਲੇ 1,83,76,524 ਹੋ ਗਏ ਹਨ। ਸਵੇਰੇ 8 ਵਜੇ ਦੇ ਅੰਕੜਿਆਂ ਮੁਤਾਬਕ ਇਕ ਦਿਨ ਵਿਚ 3,645 ਲੋਕਾਂ ਦੀ ਮੌਤ ਹੋਣ ਦੇ ਬਾਅਦ ਇਸ ਘਾਤਕ ਬੀਮਾਰੀ ਦੇ ਮ੍ਰਿਤਕਾਂ ਦੀ ਗਿਣਤੀ 2,04,832 ਹੋ ਗਈ ਹੈ।

Get the latest update about Truescoop News, check out more about Temporary hospitals, Truescoop, various parts of country & COVID19 cases

Like us on Facebook or follow us on Twitter for more updates.