ਮੈਰੀਟੋਰੀਅਸ ਸਕੂਲ ਮੁਹਾਲੀ 'ਚ ਮਾਪੇ ਅਧਿਆਪਕ ਮੀਟਿੰਗ ਨੂੰ ਮਿਲਿਆ ਭਰਵਾਂ ਹੁੰਗਾਰਾ

ਮੈਰੀਟੋਰੀਅਸ ਸਕੂਲ ਮੋਹਾਲੀ ਵਿਖੇ ਪ੍ਰਿੰਸੀਪਲ ਰਿਤੂ ਸ਼ਰਮਾ ਦੀ ਅਗਵਾਈ ਵਿੱਚ ਮਾਪੇ ਅਧਿਆਪਕਾਂ ਦੀ ਮੀਟਿੰਗ ਕਰਵਾਈ ਗਈ। ਇਸ ਮੀਟਿੰਗ 'ਚ ਵਿਦਿਆਰਥੀਆਂ ਦੇ ਸਾਰੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪ੍ਰੈਲ ਟੈਸਟ ਦੇ ਨਤੀਜਿਆਂ ਦੇ ਨਾਲ ਨਾਲ ਵਿਦਿਆਰਥੀਆਂ ਦੀ ਕਲਾਸ ਦੀ ਕਾਰਗੁਜ਼ਾਰੀ ਬਾਰੇ ਵੀ ਦੱਸਿਆ ਗਿਆ...

ਮੋਹਾਲੀ:- ਮੈਰੀਟੋਰੀਅਸ ਸਕੂਲ ਮੋਹਾਲੀ ਵਿਖੇ ਪ੍ਰਿੰਸੀਪਲ ਰਿਤੂ ਸ਼ਰਮਾ ਦੀ ਅਗਵਾਈ ਵਿੱਚ ਮਾਪੇ ਅਧਿਆਪਕਾਂ ਦੀ ਮੀਟਿੰਗ ਕਰਵਾਈ ਗਈ। ਇਸ ਮੀਟਿੰਗ 'ਚ ਵਿਦਿਆਰਥੀਆਂ ਦੇ ਸਾਰੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪ੍ਰੈਲ ਟੈਸਟ ਦੇ ਨਤੀਜਿਆਂ ਦੇ ਨਾਲ ਨਾਲ ਵਿਦਿਆਰਥੀਆਂ ਦੀ ਕਲਾਸ ਦੀ ਕਾਰਗੁਜ਼ਾਰੀ ਬਾਰੇ ਵੀ ਦੱਸਿਆ ਗਿਆ। ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਚੰਗੀ ਪੜ੍ਹਾਈ ਲਈ ਕਈ ਤਰ੍ਹਾਂ ਦੇ ਸੁਝਾਅ ਵੀ ਦਿੱਤੇ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਗਰਮੀ ਦੀਆਂ ਛੁੱਟੀਆਂ ਦੌਰਾਨ ਗਰਮੀ ਤੋਂ ਬਚਣ ਲਈ ਵੀ ਸੁਝਾਅ ਦਿੱਤੇ ਗਏ ਅਤੇ ਆਨਲਾਈਨ ਕਲਾਸਾਂ ਅਤੇ ਐਕਸਟਰਾ ਕੋਚਿੰਗ ਕਲਾਸਾਂ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। 

ਸਕੂਲ ਪ੍ਰਿੰਸੀਪਲ ਸ੍ਰੀਮਤੀ ਰਿਤੂ ਸ਼ਰਮਾ ਜੀ ਦੁਆਰਾ ਵੱਖ ਵੱਖ ਗਤੀਵਿਧੀਆਂ ਵਿਚ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਵੱਲੋਂ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵ੍ਹੱਟਸਐਪ ਗਰੁੱਪਾਂ ਰਾਹੀਂ ਆਪਸੀ ਤਾਲਮੇਲ ਬਣਾਉਣ ਲਈ ਕਿਹਾ ਗਿਆ। ਇਸ ਸਮੇਂ ਸਕੂਲ ਨੂੰ ਹੋਰ ਬਿਹਤਰ ਬਣਾਉਣ ਲਈ ਮਾਪਿਆਂ ਤੋਂ ਕਈ ਪ੍ਰਕਾਰ ਦੇ ਸੁਝਾਅ ਵੀ ਮੰਗੇ ਗਏ। ਇਸ ਸਮੇਂ ਗਰਮੀ ਨੂੰ ਮੁੱਖ ਰੱਖਦੇ ਹੋਏ ਸਕੂਲ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਲਈ ਵਿਸ਼ੇਸ਼ ਤੌਰ ਤੇ  ਛਬੀਲ ਦਾ ਪ੍ਰਬੰਧ ਵੀ ਕੀਤਾ ਗਿਆ।

Get the latest update about punjab news, check out more about truescooppunjabi & Meritorious School Mohali

Like us on Facebook or follow us on Twitter for more updates.