ਬਾਬਾ ਰਾਮ ਸਿੰਘ ਤੋਂ ਬਾਅਦ ਬਾਬਾ ਨਸੀਬ ਸਿੰਘ ਮਾਨ ਨੇ ਵੀ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਵਿਚ ਲਿਖੀ ਇਹ ਗੱਲ

ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨ ਵਾਪਸ ਨਾ ਲੈਣ ਕਾਰਨ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਹਿਮਾ ਵਿੱ...

ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨ ਵਾਪਸ ਨਾ ਲੈਣ ਕਾਰਨ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮਹਿਮਾ ਵਿੱਚ ਬਾਬਾ ਰਾਮ ਸਿੰਘ ਵਾਂਗ ਬਾਬਾ ਨਸੀਬ ਸਿੰਘ ਮਾਨ ਨੇ ਖ਼ੁਦਕੁਸ਼ੀ ਕਰ ਲਈ। ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਆਪਣੇ ਲਾਇਸੈਂਸੀ ਹਥਿਆਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ।

ਇਸ ਦੌਰਾਨ ਉਨ੍ਹਾਂ ਆਪਣੇ ਸੁਸਾਇਡ ਨੋਟ ਵਿਚ ਲਿਖਿਆ ਕਿ ਉਨ੍ਹਾਂ ਕਿਸੇ ਦਾ ਕਰਜ਼ਾ ਨਹੀਂ ਦੇਣਾ ਹੈ। ਉਨ੍ਹਾਂ ਅੱਗੇ ਲਿਖਿਆ ਕਿ ਉਨ੍ਹਾਂ ਦੀ ਦਿਲ ਕਰਦਾ ਸੀ ਕਿ ਉਹ ਲੜ ਕੇ ਸ਼ਹੀਦ ਹੋਣ ਪਰ ਅੰਦੋਲਨ ਸ਼ਾਂਤਮਈ ਚੱਲ ਰਿਹਾ ਹੈ ਤੇ ਬਾਬਾ ਰਾਮ ਸਿੰਘ ਦੀ ਸ਼ਹੀਦੀ ਤੋਂ ਪ੍ਰੇਰਿਤ ਹੋ ਕੇ ਆਪਣੇ ਘਰ ਅੰਦਰ ਹੀ ਸ਼ਹੀਦੀ ਪ੍ਰਾਪਤ ਕਰ ਰਹੇ ਹਨ। ਘਰ ਦੇ ਅੰਦਰ ਵੀ ਸ਼ੁਰੂ ਕੀਤੇ ਸਹਿਜ ਪਾਠ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 1175 ਅੰਕ ਤੱਕ ਪਾਠ ਹੋ ਚੁੱਕਾ ਹੈ ਅਤੇ ਬਾਕੀ ਪਾਠ ਪੂਰਾ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਉੱਤੇ ਭੋਗ ਪਾਏ ਜਾਣ। ਪੁਲਸ ਮੌਕੇ 'ਤੇ ਪਹੁੰਚ ਕੇ ਜਾਂਚ 'ਚ ਜੁਟੀ ਹੈ।

Get the latest update about farmer protest, check out more about commits suicide & baba naseeb singh

Like us on Facebook or follow us on Twitter for more updates.