ਸ੍ਰੀ ਨਨਕਾਣਾ ਸਾਹਿਬ ਜਥੇ ਦੇ ਜਾਣ ਉੱਤੇ ਲਾਈ ਪਾਬੰਦੀ ਆਸਥਾ ਉੱਤੇ ਹਮਲਾ: ਜਥੇਦਾਰ ਹਰਪ੍ਰੀਤ ਸਿੰਘ

ਸ੍ਰੀ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਦੀ ਪਾਕਿਸਤਾਨ ਵਿਖੇ ਮਨਾਈ ਜਾ ਰਹੀ ਪਹਿਲੀ ਸ਼ਹੀਦੀ ਸ਼ਤਾਬਦੀ ਮੌਕੇ...

ਸ੍ਰੀ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਦੀ ਪਾਕਿਸਤਾਨ ਵਿਖੇ ਮਨਾਈ ਜਾ ਰਹੀ ਪਹਿਲੀ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕਣ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਨੂੰ ਸਿੱਖਾਂ ਦੀਆਂ ਭਾਵਨਾਵਾਂ ਅਤੇ ਧਾਰਮਿਕ ਆਸਥਾ ਉਤੇ ਇਕ ਵੱਡਾ ਹਮਲਾ ਦੱਸਦਿਆਂ ਕਿਹਾ ਹੈ ਕਿ ਕੀ ਇਸ ਦੀ ਜਿੰਨੀ ਵੀ ਨਿੰਦਿਆ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਨੇ ਹੋਰ ਕਿਹਾ ਕਿ ਮੈਂ ਸਮਝਦਾ ਹਾਂ ਕਿ ਕੇਂਦਰ ਦੀ ਭਾਜਪਾ ਸਰਕਾਰ ਦਾ ਇਹ ਸਿੱਖਾਂ ਦੀ ਆਸਥਾ ਉਤੇ ਇਕ ਵੱਡਾ ਹਮਲਾ ਹੈ। 

ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਉਤੇ ਮੁਗ਼ਲ ਦੌਰ ਵਿੱਚ ਵੀ ਲਗਾਈਆਂ ਜਾਂਦੀਆਂ ਸਨ। ਫ਼ਰਕ ਸਿਰਫ਼ ਇੰਨਾ ਹੈ ਕਿ ਉਸ ਦੌਰ ਵਿਚ ਹਿੰਦੂ ਭਾਈਚਾਰੇ ਨੂੰ ਧਾਰਮਿਕ ਸਥਾਨ ਉਤੇ ਜਾਣ ਤੋਂ ਰੋਕਿਆ ਜਾਂਦਾ ਸੀ ਅਤੇ ਹੁਣ ਕੇਂਦਰ ਦੀ ਭਾਜਪਾ ਸਰਕਾਰ ਨੇ ਸਿੱਖਾਂ ਉਤੇ ਧਾਰਮਿਕ ਹਮਲਾ ਕਰਦੇ ਹੋਏ ਇਹ ਨਿੰਦਣਯੋਗ ਕਾਰਵਾਈ ਕੀਤੀ ਹੈ। ਇਥੇ ਜ਼ਿਕਰਯੋਗ ਹੈ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਇਕ ਜਥਾ ਗੁਰਦੁਆਰਾ ਸਾਹਿਬ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਣਾ ਸੀ ਪਰ ਐਨ ਮੌਕੇ ਉਤੇ ਜਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਦੇ ਕੇ ਰੋਕ ਲਗਾ ਦਿੱਤੀ। ਉਧਰ ਦੂਜੇ ਪਾਸੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਉਤੇ ਸੰਤ ਸਮਾਜ ਨਾਲ ਜੁੜੀਆਂ ਸ਼ਖ਼ਸੀਅਤ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਕੇਂਦਰ ਦੇ ਇਸ ਵਤੀਰੇ ਦੀ ਨਿੰਦਿਆ ਕੀਤੀ ਹੈ। 

ਗੱਲਬਾਤ ਦੌਰਾਨ ਪ੍ਰਾਚੀਨ ਨਿਰਮਲ ਮਹਾਂਮੰਡਲ ਦੇ ਕੌਮੀ ਪ੍ਰਧਾਨ ਸੰਤ ਬਾਬਾ ਤੇਜਾ ਸਿੰਘ ਜੀ ਡੇਰਾ ਗੁਰੂਸਰ ਖੁੱਡਾ ਵਾਲੇ, ਸੰਤ ਬਾਬਾ ਸਰੂਪ ਸਿੰਘ ਜੀ ਡੇਰਾ ਸੰਤਸਰ ਸਾਹਿਬ ਚੰਡੀਗੜ੍ਹ ਵਾਲੇ,ਸੰਤ ਬਾਬਾ ਸੁਖਦੇਵ ਸਿੰਘ ਜੀ ਬੇਦੀ ਡੇਰਾ ਬਾਬਾ ਨਾਨਕ ਵਾਲਿਆਂ ਨੇ ਕਿਹਾ ਕਿ ਐਨ ਮੌਕੇ ਉਤੇ ਜਥੇ ਉਤੇ ਰੋਕ ਲਗਾ ਦੇਣਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।

Get the latest update about Attack on faith, check out more about Jathedar Harpreet Singh, Sri Nankana Sahib, Ban & Jatha

Like us on Facebook or follow us on Twitter for more updates.