ਬਟਾਲਾ ਪੁਲਸ ਨੇ ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼...

ਬਟਾਲਾ ਪੁਲਸ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਬਟਾਲਾ ਵਿਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀ...

ਬਟਾਲਾ ਪੁਲਸ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਬਟਾਲਾ ਵਿਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬਟਾਲਾ ਦੇ ਪ੍ਰੇਮ ਨਗਰ ਮੱਲੀ ਮੋਹੱਲਾ ਵਿਚ ਛਾਪੇਮਾਰੀ ਦੌਰਾਨ ਇਸ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਹੋਇਆ ਹੈ। ਪੁਲਸ ਵਲੋਂ ਇਸ ਦੌਰਾਨ ਛਾਪੇਮਾਰੀ ਕਰ ਕੇ ਇਤਰਾਜ਼ਯੋਗ ਹਾਲਤ ਵਿਚ ਪੰਜ ਲੜਕੇ ਅਤੇ ਚਲਕਾ ਮਾਲਕ ਸਣੇ 3 ਲੜਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਪੁਲਸ ਨੇ ਕਾਰਵਾਈ ਕਰਦੇ ਹੋਏ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਬਟਾਲਾ ਪੁਲਸ ਦੀ ਕਾਰਜ ਪ੍ਰਣਾਲੀ ਉੱਤੇ ਮੁਹੱਲਾ ਨਿਵਾਸੀਆਂ ਨੇ ਸਵਾਲ ਖੜ੍ਹੇ ਕੀਤੇ ਹਨ। ਮੁਹੱਲਾ ਨਿਵਾਸੀਆਂ ਨੇ ਕਿਹਾ ਕਿ ਮੁਹੱਲੇ ਵਿਚ ਸ਼ਰੇਆਮ ਚੱਲ ਰਹੇ ਇਸ ਧੰਦੇ ਬਾਰੇ ਕਈ ਵਾਰ ਪੁਲਸ ਨੂੰ ਦੋ ਮਹੀਨੇ ਪਹਿਲਾਂ ਸ਼ਿਕਾਇਤ ਕੀਤੀ ਜਾ ਚੁੱਕੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਜੇਕਰ ਪੁਲਸ ਨੇ ਐਕਟਿਵ ਹੋਈ ਹੈ ਤਾਂ ਫੜੇ ਗਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਕਿ ਕੋਈ ਦੁਬਾਰਾ ਇਲਾਕੇ ਵਿਚ ਅਜਿਹਾ ਨਾ ਕਰੇ।

Get the latest update about police, check out more about prostitution, exposes & Batala

Like us on Facebook or follow us on Twitter for more updates.