ਬਠਿੰਡਾ: ਪਤੀ ਤੋਂ ਪ੍ਰੇਸ਼ਾਨ ਔਰਤ ਨੇ ਐੱਸਐੱਸਪੀ ਦਫਤਰ ਸਾਹਮਣੇ ਨਿਗਲਿਆ ਜ਼ਹਿਰ

ਇਕ ਔਰਤ ਨੇ ਇਨਸਾਫ਼ ਨਾ ਮਿਲਣ ਤੋਂ ਤੰਗ ਆ ਕੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ...

ਬਠਿੰਡਾ 'ਚ ਇਹ ਘਟਨਾ ਵਾਪਰੀ ਹੈ ਜਿਥੇ ਇਕ ਔਰਤ ਨੇ ਇਨਸਾਫ ਦੀ ਮੰਗ ਦੇ ਲਈ ਜਹਿਰ ਨਿਗਲ ਲਿਆ। ਬੁੱਧਵਾਰ ਨੂੰ ਮਿੰਨੀ ਸਕੱਤਰੇਤ 'ਚ ਇਕ ਔਰਤ ਨੇ ਇਨਸਾਫ਼ ਨਾ ਮਿਲਣ ਤੋਂ ਤੰਗ ਆ ਕੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮਹਿਲਾ ਆਪਣੀ ਸ਼ਿਕਾਇਤ ਲੈ ਕੇ ਆਪਣੇ ਬੱਚਿਆਂ ਨਾਲ ਐਸਐਸਪੀ ਦਫ਼ਤਰ ਪਹੁੰਚੀ ਸੀ, ਜਿੱਥੇ ਉਸ ਦੀ ਗੱਲ ਨਾ ਸੁਣਨ ਦਾ ਦੋਸ਼ ਹੈ।

 
ਬਾਬਾ ਫਰੀਦ ਨਗਰ ਦੀ ਰਹਿਣ ਵਾਲੀ ਗੁਰਮੀਤ ਕੌਰ ਨੇ ਬੱਚਿਆਂ ਸਮੇਤ ਕੁਝ ਦਿਨ ਪਹਿਲਾਂ ਐਸਐਸਪੀ ਦਫ਼ਤਰ ਅੱਗੇ ਧਰਨਾ ਵੀ ਦਿੱਤਾ ਸੀ। ਉਸ ਸਮੇਂ ਪੁਲੀਸ ਨੇ ਇਨਸਾਫ਼ ਦਾ ਭਰੋਸਾ ਦਿੱਤਾ ਸੀ ਪਰ ਫਿਰ ਵੀ ਕੋਈ ਸੁਣਵਾਈ ਨਹੀਂ ਹੋਈ। ਉਹ ਆਪਣੀ ਸ਼ਿਕਾਇਤ ਐਸਐਸਪੀ ਬਠਿੰਡਾ ਕੋਲ ਲੈ ਗਈ ਪਰ ਉਨ੍ਹਾਂ ਨੇ ਵੀ ਉਸ ਦੀ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ। ਗੁਰਮੀਤ ਕੌਰ ਬੁੱਧਵਾਰ ਨੂੰ ਵੀ ਆਪਣੇ ਬੱਚਿਆਂ ਨਾਲ ਐੱਸਐੱਸਪੀ ਦਫ਼ਤਰ ਆਈ, ਉਸ ਨੇ ਇੱਥੇ ਮਿੰਨੀ ਸਕੱਤਰੇਤ ਕੰਪਲੈਕਸ ਵਿੱਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਔਰਤ ਵੱਲੋਂ ਜ਼ਹਿਰ ਖਾਣ ਦੀ ਸੂਚਨਾ ਮਿਲਦਿਆਂ ਹੀ ਉਸ ਦੇ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਹੜਕੰਪ ਮੱਚ ਗਿਆ। ਪੁਲੀਸ ਮੁਲਾਜ਼ਮਾਂ ਨੇ ਔਰਤ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ।

ਗੁਰਮੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਬਲਵਿੰਦਰ ਸਿੰਘ ਨਾਲ ਹੋਇਆ ਸੀ। ਉਸ ਦੇ ਦੋ ਮਾਸੂਮ ਬੱਚੇ ਹਨ ਪਰ ਹੁਣ ਉਸ ਦਾ ਪਤੀ ਇਕ ਮਹਿਲਾ ਪੁਲਸ ਅਧਿਕਾਰੀ ਨਾਲ ਰਹਿ ਰਿਹਾ ਹੈ। ਉਸ ਦੇ ਪਤੀ ਨੇ ਉਸ ਨੂੰ ਅਤੇ ਬੱਚਿਆਂ ਨੂੰ ਘਰੋਂ ਕੱਢ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਪਰ ਕੋਈ ਕਾਰਵਾਈ ਨਹੀਂ ਹੋ ਰਹੀ।

Get the latest update about SSP OFFICE, check out more about , BATHINDA WOMEN TRY TO COMMIT SUICIDE, BATHINDA & Woman Consumes Poison Outside Bathinda SSP Office

Like us on Facebook or follow us on Twitter for more updates.