ਮੁੱਖ ਮੰਤਰੀ ਦੀ ਜਲੰਧਰ ਫੇਰੀ ਤੋਂ ਪਹਿਲਾਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼, BSF ਚੌਕ 'ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੂਥ ’ਤੇ ਲਿਖੇ ਮਿਲੇ ਖਾਲਿਸਤਾਨ ਦੇ ਨਾਅਰੇ

ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਦੇਰ ਰਾਤ ਜਲੰਧਰ ਦੇ ਬੀਐਮਸੀ ਚੌਕ ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੂਥ ’ਤੇ ਖਾਲਿਸਤਾਨ ਦੇ ਨਾਅਰੇ ਲਿਖਵਾਕੇ ਹਨ

ਕੱਲ ਜਲੰਧਰ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਦਾ ਪ੍ਰੋਗਰਾਮ ਹੋਣਾ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਉੱਥੇ ਹਾਜ਼ਰੀ ਭਰਨ ਤੋਂ ਇੱਕ ਦਿਨ ਪਹਿਲਾਂ ਬੀਐਮਸੀ ਚੌਕ, ਜਲੰਧਰ ਵਿੱਚ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਦੇਰ ਰਾਤ ਜਲੰਧਰ ਦੇ ਬੀਐਮਸੀ ਚੌਕ ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੂਥ ’ਤੇ ਖਾਲਿਸਤਾਨ ਦੇ ਨਾਅਰੇ  ਲਿਖਵਾਏ ਹਨ। ਇਨਾ ਹੀ ਨਹੀਂ ਇਸ ਬੂਥ ਦੇ ਨੇੜੇ ਪੰਜਾਬ ਦੇ ਮੁੱਖ ਮੰਤਰੀ ਦੇ ਫੋਟੋ ਫਲੈਕਸ 'ਤੇ ਵੀ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਸਨ। ਇਸ ਘਟਨਾਕ੍ਰਮ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਪੁਲਿਸ ਨੇ ਉੱਥੇ ਪਹੁੰਚ ਕੇ ਸਾਬਕਾ ਮੁੱਖ ਮੰਤਰੀ ਦੇ ਬੂਥ ਅਤੇ ਫਲੈਕਸ 'ਤੇ ਲਿਖੇ ਨਾਅਰੇ ਨੂੰ ਕਾਲੇ ਸਪਰੇਅ ਨਾਲ ਮਿਟਾਉਣਾ ਸ਼ੁਰੂ ਕਰ ਦਿੱਤਾ। 

ਇਸ ਸਬੰਧੀ ਜਦੋਂ ਪੁਲਿਸ ਥਾਣਾ ਨਈ ਬਾਰਾਂਦਰੀ ਦੇ ਐਸ.ਐਚ.ਓ ਅਨਿਲ ਕੁਮਾਰ ਨੂੰ ਮੀਡੀਆ ਵਲੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਇਸ ਸਾਰੇ ਮਾਮਲੇ ਨੂੰ ਟਰੇਸ ਕਰਾਂਗੇ| ਹੁਣ ਪੁਲੀਸ ’ਤੇ ਸਵਾਲੀਆ ਨਿਸ਼ਾਨ ਖੜ੍ਹਾ ਹੋ ਰਿਹਾ ਹੈ ਕਿ ਜਿਸ ਚੌਕ ਵਿੱਚ ਨਾਅਰੇ ਲਿਖੇ ਹੋਏ ਹਨ, ਉਥੇ ਪੁਲੀਸ ਦੀ ਦਿਨ-ਰਾਤ ਨਾਕਾਬੰਦੀ ਹੁੰਦੀ ਹੈ, ਫਿਰ ਸ਼ਰਾਰਤੀ ਅਨਸਰਾਂ ਨੇ ਇਸ ਵਾਰਦਾਤ ਨੂੰ ਕਿਵੇਂ ਅੰਜਾਮ ਦਿੱਤਾ।

Get the latest update about khalistan, check out more about bsf chowk Jalandhar, sfj, khedan vatan punjab dian & gurpatwant singh pannu

Like us on Facebook or follow us on Twitter for more updates.