CM ਭਗਵੰਤ ਮਾਨ ਦਿੱਲੀ ਰਵਾਨਾ, 2 ਦਿਨ ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਤੋਂ ਦਿੱਲੀ ਦੌਰੇ ਲਈ ਰਵਾਨਾ ਹੋ ਗਏ ਹਨ। ਇਸ 2 ਦਿਨਾਂ ਦੌਰੇ ਵਿੱਚ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਉਨ੍ਹਾਂ ਦੇ ਨਾਲ ਸਿਹ...

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਤੋਂ ਦਿੱਲੀ ਦੌਰੇ ਲਈ ਰਵਾਨਾ ਹੋ ਗਏ ਹਨ। ਇਸ 2 ਦਿਨਾਂ ਦੌਰੇ ਵਿੱਚ ਉਹ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਉਨ੍ਹਾਂ ਦੇ ਨਾਲ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਰਹਿਣਗੇ। ਇਸ ਤੋਂ ਇਲਾਵਾ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਅਤੇ ਸਿਹਤ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।

ਸੋਮਵਾਰ ਨੂੰ ਪਹਿਲਾਂ ਸੀ.ਐਮ ਮਾਨ ਕਾਲਕਾ ਜੀ ਸਥਿਤ ਡਾ.ਅੰਬੇਡਕਰ ਇੰਸਟੀਚਿਊਟ ਆਫ ਐਕਸੀਲੈਂਸ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਚਿਰਾਗ ਐਨਕਲੇਵ ਦੇ ਗ੍ਰੇਟਰ ਕੈਲਾਸ਼ ਸਥਿਤ ਮੁਹੱਲਾ ਕਲੀਨਿਕ 'ਚ ਜਾਣਗੇ। ਫਿਰ ਕੌਟਿਲਿਆ ਸਰਕਾਰੀ ਸਰਵੋਦਿਆ ਬਾਲ ਵਿਦਿਆਲਿਆ ਚਿਰਾਗ ਐਨਕਲੇਵ ਪਹੁੰਚੇਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸਕੂਲ 'ਚ ਬਣੇ ਸਵੀਮਿੰਗ ਪੂਲ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦਿਲਸ਼ਾਦ ਬਾਗ ਸਥਿਤ ਰਾਜੀਵ ਗਾਂਧੀ ਹਸਪਤਾਲ ਦਾ ਦੌਰਾ ਕਰਕੇ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਲੈਣਗੇ।

'ਆਪ' ਦਾ ਦਾਅਵਾ ਹੈ ਕਿ ਪੰਜਾਬ 'ਚ ਦਿੱਲੀ ਮਾਡਲ ਨਾਲ ਹੋਵੇਗਾ ਸੁਧਾਰ
ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਿੱਲੀ ਮਾਡਲ ਦੀ ਤਰਜ਼ 'ਤੇ ਸੁਧਾਰਿਆ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ਅਤੇ ਵਾਰਡਾਂ ਵਿੱਚ 16 ਹਜ਼ਾਰ ਪਿੰਡ ਕਲੀਨਿਕ ਬਣਾਏ ਜਾਣਗੇ। ਇਹ ਵਾਅਦਾ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਕੀਤਾ ਸੀ।

Get the latest update about Punjab News, check out more about Online Punjabi News, bhagwant mann, arvind kejriwal & delhi visit

Like us on Facebook or follow us on Twitter for more updates.