'ਆਪ' ਸਰਕਾਰ ਦੇ 5 ਨਵੇਂ ਮੰਤਰੀ ਕੱਲ੍ਹ ਚੁੱਕਣਗੇ ਸਹੁੰ, ਪੰਜਾਬ ਭਵਨ 'ਚ ਰੱਖਿਆ ਗਿਆ ਸਹੁੰ ਚੁੱਕ ਸਮਾਗਮ

ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦਾ ਮੰਤਰੀ ਮੰਡਲ ਦਾ ਵਿਸਥਾਰ ਭਲਕੇ ਹੋਵੇਗਾ। ਕੱਲ ਸ਼ਾਮ 5 ਵਜੇ ਰਾਜ ਭਵਨ ਵਿਖੇ ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ‘ਆਪ’...

ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦਾ ਮੰਤਰੀ ਮੰਡਲ ਦਾ ਵਿਸਥਾਰ ਭਲਕੇ ਹੋਵੇਗਾ। ਕੱਲ ਸ਼ਾਮ 5 ਵਜੇ ਰਾਜ ਭਵਨ ਵਿਖੇ ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ‘ਆਪ’ ਸਰਕਾਰ ਵਿਚ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ, ਅੰਮ੍ਰਿਤਸਰ ਤੋਂ ਡਾ: ਇੰਦਰਬੀਰ ਸਿੰਘ ਨਿੱਝਰ, ਖਰੜ ਤੋਂ ਅਨਮੋਲ ਗਗਨ ਮਾਨ, ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾੜੀ ਅਤੇ ਸਮਾਣਾ ਤੋਂ ਵਿਧਾਇਕ ਬਣੇ ਚੇਤਨ ਸਿੰਘ ਜੌੜਾਮਾਜਰਾ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਦੂਜੀ ਵਾਰ ਵਿਧਾਇਕ ਬਣੇ ਪ੍ਰੋ. ਬਲਜਿੰਦਰ ਕੌਰ ਅਤੇ ਸਰਵਜੀਤ ਮਾਣੂੰਕੇ ਨੂੰ ਇੱਕ ਹੋਰ ਝਟਕਾ ਲੱਗਾ ਹੈ। ਉਨ੍ਹਾਂ ਦਾ ਨਾਮ ਇਸ ਸੂਚੀ ਵਿਚ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਪਿਛਲੀਆਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਟਿਕਟ ਨਾ ਮਿਲਣ 'ਤੇ ਬਾਗੀ ਰਵੱਈਆ ਦਿਖਾਇਆ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਦੀ ਨਰਾਜ਼ਗੀ ਦੂਰ ਨਹੀਂ ਹੋਈ ਹੈ।

ਮਾਨ ਸਮੇਤ ਸਿਰਫ਼ 10 ਮੰਤਰੀ
ਪੰਜਾਬ ਸਰਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ 10 ਮੰਤਰੀ ਹਨ। ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਵੇਲੇ ਮੁੱਖ ਮੰਤਰੀ ਤੋਂ ਇਲਾਵਾ 10 ਮੰਤਰੀ ਬਣਾਏ ਸਨ। ਹਾਲਾਂਕਿ ਇਨ੍ਹਾਂ ਵਿਚ ਸ਼ਾਮਲ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਮੰਤਰੀ ਬਣਾਏ ਜਾ ਰਹੇ ਡਾਕਟਰ ਇੰਦਰਬੀਰ ਨਿੱਝਰ ਨੂੰ ਸਿਹਤ ਮੰਤਰਾਲਾ ਦਿੱਤਾ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਵੇਲੇ 28 ਵਿਭਾਗ ਹਨ। ਅਜਿਹੇ 'ਚ ਸਥਾਨਕ ਸਰਕਾਰਾਂ ਤੋਂ ਇਲਾਵਾ ਕਈ ਅਹਿਮ ਮੰਤਰਾਲੇ ਨਵੇਂ ਨਿਯੁਕਤ ਮੰਤਰੀਆਂ ਨੂੰ ਸੌਂਪੇ ਜਾ ਸਕਦੇ ਹਨ।

ਡਿਊਟੀ 'ਤੇ ਅਧਿਕਾਰੀ
ਮਾਨ ਸਰਕਾਰ ਦੇ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਨਵੇਂ ਬਣੇ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਪੀਸੀਐੱਸ ਅਧਿਕਾਰੀਆਂ ਨੂੰ ਭਲਕੇ ਇਸ ਸਬੰਧੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

Get the latest update about cabinet extension, check out more about oath ceremony, bhagwant mann, Punjab News & see list

Like us on Facebook or follow us on Twitter for more updates.