ਭਗਵੰਤ ਮਾਨ ਦੇ ਲੁਧਿਆਣਾ ਸਮਾਗਮ 'ਚ ਤਿੱਖੇ ਸੁਰ, ਵਿਰੋਧੀਆਂ ਨੂੰ ਲਾਏ ਰਗੜੇ

ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ’ਤੇ ਕਰਵਾਏ ਗਏ ਸੂਬਾ ਪੱਧਰੀ...

ਲੁਧਿਆਣਾ- ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ’ਤੇ ਕਰਵਾਏ ਗਏ ਸੂਬਾ ਪੱਧਰੀ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ। ਇਸ ਮੌਕੇ ਭਗਵੰਤ ਮਾਨ ਵੱਲੋਂ ਆਪਣੇ ਵਿਰੋਧੀਆਂ 'ਤੇ ਵੀ ਖੂਬ ਰਗੜੇ ਲਾਏ ਗਏ। 

ਸਮਾਗਮ ਦੌਰਾਨ ਉਨ੍ਹਾਂ ਨਾਂ ਲਏ ਬਿਨਾਂ ਬੀਬੀ ਰਾਜਿੰਦਰ ਕੌਰ ਭੱਠਲ ਉੱਤੇ ਨਿਸ਼ਾਨਾ ਵਿੰਨ੍ਹਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਾਰੇ ਹੋਏ ਲੀਡਰ ਸਰਕਾਰੀ ਕੋਠੀਆਂ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ 25 ਸਾਲਾਂ ਬਾਅਦ ਇਕ ਸਰਕਾਰੀ ਕੋਠੀ ਖ਼ਾਲੀ ਕਰਾਈ ਗਈ ਹੈ। ਉਹ ਵੀ ਕੋਠੀ ਛੱਡਣ ਲਈ ਤਿਆਰ ਨਹੀਂ ਸੀ। 1997 ਤੋਂ ਕੋਠੀ ਮਿਲੀ ਹੋਈ ਸੀ। ਕੋਠੀ ਵਿਚ ਇਕ ਸਵਿਮਿੰਗ ਪੂਲ ਵੀ ਸੀ, ਜੋ ਸਰਕਾਰੀ ਪੈਸਿਆਂ ਨਾਲ ਬਣਿਆ ਹੋਇਆ ਸੀ। ਇਸ ਦੌਰਾਨ ਉਨ੍ਹਾਂ ਹੋਰਾਂ ਵਿਰੋਧੀਆਂ ਉੱਤੇ ਵੀ ਨਿਸ਼ਾਨੇ ਵਿੰਨ੍ਹੇ ਤੇ ਕਿਹਾ ਕਿ  ਕੁਝ ਲੋਕ ਤੋਂ 70 ਹਜ਼ਾਰ ਵੋਟਾਂ ਦੇ ਫਰਕ ਨਾਲ ਹਾਰ ਗਏ ਤੇ ਕੁਝ ਤਾਂ ਦੋ-ਦੋ ਸੀਟਾਂ ਤੋਂ ਹਾਰ ਗਏ। ਫਿਰ ਵੀ ਸਕਿਓਰਿਟੀ ਛੱਡਣ ਨੂੰ ਤਿਆਰ ਨਹੀਂ। ਅਖੇ ਸਾਡੀ ਜਾਨ ਨੂੰ ਖਤਰਾ। 

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰਾਂ ਸਭ ਕੰਮ ਕਰ ਦਿੰਦੀਆਂ ਤਾਂ ਉਨ੍ਹਾਂ ਨੂੰ ਅਤੇ ਅਰਵਿੰਦ ਕੇਜਰੀਵਾਲ ਨੂੰ ਸਿਆਸਤ 'ਚ ਆਉਣ ਦੀ ਕੀ ਲੋੜ ਸੀ। ਭਗਵੰਤ ਮਾਨ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਭ ਉਨ੍ਹਾਂ ਦੇ ਪਾਏ ਰਸਤੇ 'ਤੇ ਚੱਲੀਏ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਖੇਤੀ ਨੂੰ ਲੈ ਕੇ ਵੀ ਵੱਡੇ ਫ਼ੈਸਲੇ ਲੈ ਰਹੇ ਹਾਂ ਅਤੇ ਇਸ ਦੇ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਰੋਜ਼ ਮੀਟਿੰਗਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸਭ ਕੁੱਝ ਹੋ ਸਕਦਾ ਹੈ।

Get the latest update about Punjab, check out more about opponents, Online Punjabi News, Truescoop News & Bhagwant Mann

Like us on Facebook or follow us on Twitter for more updates.