ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਤੋਂ ਜ਼ਮਾਨਤ ਦੀ ਮਿਲੀ ਮੰਜ਼ੂਰੀ

ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਹਾਈਕੋਰਟ ਦੇ ਡਬਲ ਬੈਂਚ ਨੇ ਜ਼ਮਾਨਤ ਦੇਂਦਿਆਂ ਵੱਡੀ ਰਾਹਤ ਦਿੱਤੀ ਹੈ। ਦੂਜੇ ਪਾਸੇ ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਮਜੀਠੀਆ ਅੱਜ ਸ਼ਾਮ ਨੂੰ ਹੀ ਜੇਲ੍ਹ ਤੋਂ ਬਾਹਰ ਆਉਣਗੇ

ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਹਾਈਕੋਰਟ ਦੇ ਡਬਲ ਬੈਂਚ ਨੇ ਜ਼ਮਾਨਤ ਦੇਂਦਿਆਂ ਵੱਡੀ ਰਾਹਤ ਦਿੱਤੀ ਹੈ। ਦੂਜੇ ਪਾਸੇ ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਮਜੀਠੀਆ ਅੱਜ ਸ਼ਾਮ ਨੂੰ ਹੀ ਜੇਲ੍ਹ ਤੋਂ ਬਾਹਰ ਆਉਣਗੇ। ਹਾਲਾਂਕਿ ਇਸ ਜਮਾਨਤ ਦੇ ਲਈ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਇਸ ਬਾਰੇ ਵਿਸਥਾਰਤ ਆਦੇਸ਼ ਦੀ ਉਡੀਕ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਵਲੋਂ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਸੁਣਵਾਈ ਕੀਤੀ ਹੈ।  


ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਜੀਠੀਆ ਵਿਰੁੱਧ ਕੇਸ ਦਰਜ ਕੀਤਾ ਤੇ ਕਿਹਾ ਸੀ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਸਰਕਾਰੀ ਕੋਠੀ ਵਿੱਚ ਵੀ ਰਹਿੰਦਾ ਰਿਹਾ। ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਦਿੱਤੇ ਸਨ। ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ। ਇਸ ਤੋਂ ਇਲਾਵਾ ਉਹ ਦਬਾਅ ਪਾ ਕੇ ਨਸ਼ਾ ਕਰਦਾ ਰਿਹਾ। ਉਸ 'ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਨ ਦਾ ਵੀ ਦੋਸ਼ ਹੈ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ, ਪਰ ਉਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੇ ਹੁਕਮ ਦਿੱਤੇ ਗਏ ਸਨ।

ਜਿਕਰਯੋਗ ਹੈ ਕਿ ਹੈ ਕਿ ਮਜੀਠੀਆ ਅਜਿਹੇ ਸਮੇਂ ਵਿੱਚ ਜੇਲ੍ਹ ਤੋਂ ਬਾਹਰ ਆ ਰਹੇ ਹਨ ਜਦੋਂ ਅਕਾਲੀ ਲੀਡਰਸ਼ਿਪ ਅਤੇ ਖਾਸ ਕਰਕੇ ਬਾਦਲ ਪਰਿਵਾਰ ਵਿਰੁੱਧ ਬਾਗੀ ਮਾਹੌਲ ਸਿਰਜਿਆ ਜਾ ਰਿਹਾ ਹੈ। 

Get the latest update about Bikram Singh Majithia case, check out more about Bikram Singh Majithia, high court, Bikram Singh Majithia bail & Bikram Singh Majithia bail

Like us on Facebook or follow us on Twitter for more updates.