ਉੱਤਰਾਖੰਡ 'ਚ 'ਆਪ' ਨੂੰ ਵੱਡਾ ਝਟਕਾ, ਸੂਬਾ ਪ੍ਰਧਾਨ ਦੀਪਕ ਬਾਲੀ ਨੇ ਦਿੱਤਾ ਅਸਤੀਫਾ, ਭਾਜਪਾ 'ਚ ਹੋਏ ਸ਼ਾਮਿਲ

ਉੱਤਰਾਖੰਡ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ 'ਆਪ' ਨੇ ਅਜੇ ਕੋਠਿਆਲ ਨੂੰ ਛੱਡ ਕੇ ਦੀਪਕ ਬਾਲੀ ਦੀ ਅਗਵਾਈ 'ਚ ਸੂਬਾਈ ਅਹੁਦੇਦਾਰਾਂ ਦੀ ਨਵੀਂ ਟੀਮ ਬਣਾਈ ਸੀ...

ਆਮ ਆਦਮੀ ਪਾਰਟੀ ਲਈ ਉਤਰਾਖੰਡ ਤੋਂ ਮਾੜੀ ਖਬਰ ਹੈ। ਪਾਰਟੀ ਦੇ ਸੂਬਾ ਪ੍ਰਧਾਨ ਦੀਪਕ ਬਾਲੀ ਨੇ ਵੀ 'ਆਪ' ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉੱਤਰਾਖੰਡ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ 'ਆਪ' ਨੇ ਅਜੇ ਕੋਠਿਆਲ ਨੂੰ ਛੱਡ ਕੇ ਦੀਪਕ ਬਾਲੀ ਦੀ ਅਗਵਾਈ 'ਚ ਸੂਬਾਈ ਅਹੁਦੇਦਾਰਾਂ ਦੀ ਨਵੀਂ ਟੀਮ ਬਣਾਈ ਸੀ।


ਜਾਣਕਾਰੀ ਮੁਤਾਬਿਕ ਦੀਪਕ ਬਾਲੀ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਮਦਨ ਕੌਸ਼ਿਕ ਸਮੇਤ ਸੂਬਾਈ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਕਰੀਬ ਡੇਢ ਮਹੀਨਾ ਪਹਿਲਾਂ ਉੱਤਰਾਖੰਡ 'ਚ 'ਆਪ' ਦੀ ਕਮਾਨ ਸੰਭਾਲਣ ਵਾਲੇ ਦੀਪਕ ਬਾਲੀ ਨੇ ਵੀ ਪਾਰਟੀ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫਾ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜ ਦਿੱਤਾ ਹੈ। ਕਾਸ਼ੀਪੁਰ ਦੇ ਵੱਡੇ ਕਾਰੋਬਾਰੀ ਬਾਲੀ ਕਰੀਬ ਦੋ ਸਾਲ ਪਹਿਲਾਂ 'ਆਪ' 'ਚ ਸ਼ਾਮਲ ਹੋਏ ਸਨ।

ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਉਨ੍ਹਾਂ ਨੂੰ ਉਤਰਾਖੰਡ ਵਿੱਚ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ। ਇਸ ਤੋਂ ਇਲਾਵਾ ਉਹ ਕਾਸ਼ੀਪੁਰ ਸੀਟ ਤੋਂ ਵੀ ਪਾਰਟੀ ਦੇ ਉਮੀਦਵਾਰ ਸਨ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। 29 ਅਪ੍ਰੈਲ ਨੂੰ ਉਨ੍ਹਾਂ ਨੂੰ ਉੱਤਰਾਖੰਡ ਇਕਾਈ ਦਾ ਪ੍ਰਧਾਨ ਬਣਾਇਆ ਗਿਆ।

Get the latest update about AAP Uttarakhand, check out more about AAP, DEEPAK BALI, ARVIND KEJRIWAL & NATIONAL NEWS

Like us on Facebook or follow us on Twitter for more updates.