ਮੋਹਾਲੀ ਹਮਲਾ ਮਾਮਲੇ 'ਚ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਲਾਂਚਰ ਬਰਾਮਦ

ਮੋਹਾਲੀ ਵਿਚ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਉੱਤੇ ਹੋਏ ਹਮਲੇ ਦੇ ਸਬੰਧ ਵਿਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੂੰ...

ਮੋਹਾਲੀ- ਮੋਹਾਲੀ ਵਿਚ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਉੱਤੇ ਹੋਏ ਹਮਲੇ ਦੇ ਸਬੰਧ ਵਿਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੂੰ ਸ਼ੱਕੀਆਂ ਤੋਂ ਤਫਤੀਸ਼ ਦੌਰਾਨ ਹਮਲੇ ਲਈ ਵਰਤੇ ਗਏ ਲਾਂਚਰ ਨੂੰ ਬਰਾਮਦ ਕਰ ਲਿਆ ਗਿਆ ਹੈ। ਇਸ ਦੀ ਜਾਣਕਾਰੀ ਪੁਲਿਸ ਵਲੋਂ ਦਿੱਤੀ ਗਈ ਹੈ।

ਮੋਹਾਲੀ ਵਿਚ ਬੀਤੇ ਦਿਨੀਂ ਹੋਏ ਧਮਾਕੇ ਦੀ ਤਫ਼ਤੀਸ਼ ਬਾਰੇ ਜਾਣਕਾਰੀ ਦਿੰਦੇ ਹੋਏ ਮੁਹਾਲੀ ਪੁਲਿਸ ਵੱਲੋਂ ਦੱਸਿਆ ਗਿਆ ਕਿ ਇਸ ਕੇਸ ਦੇ ਸਬੰਧ ਵਿਚ ਸੋਹਾਣਾ ਪੁਲਿਸ ਥਾਣੇ ਵਿਚ ਦਰਜ ਐਫਆਆਰ ਨੰਬਰ 236/22 ਅਧੀਨ ਜਾਂਚ ਕਰਦੇ ਹੋਏ ਇਸ ਕੇਸ ਨਾਲ ਸਬੰਧਤ ਕਈ ਸ਼ੱਕੀ ਵਿਅਕਤੀਆਂ ਨੂੰ ਪੁੱਛ ਗਿੱਛ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਧਮਾਕੇ ਲਈ ਵਰਤੇ ਗਏ ਲਾਂਚਰ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੇ ਸਬੰਧ ਵਿੱਚ ਮਿਲੇ ਸਮੂਹ ਤੱਥਾਂ ਬਾਰੇ ਬਰੀਕੀ ਨਾਲ ਛਾਣਬੀਣ ਕਰਕੇ ਇਸ ਕੇਸ ਨੂੰ ਹੱਲ ਕਰਨ ਲਈ ਅੱਗੇ ਵਧਿਆ ਜਾ ਰਿਹਾ ਹੈ l

Get the latest update about Online Punjabi News, check out more about Big success, Punjab Police, Truescoop News & Punjab News

Like us on Facebook or follow us on Twitter for more updates.