ਸਿੱਧੂ ਮੂਸੇਵਾਲਾ ਕਤਲ ਕੇਸ 'ਚ ਵੱਡੀ ਕਾਮਯਾਬੀ, ਸਾਂਝੀ ਕਾਰਵਾਈ ਦੌਰਾਨ ਗ੍ਰਿਫਤਾਰ ਹੋਇਆ ਸ਼ਾਰਪ ਸ਼ੂਟਰ ਦੀਪਕ ਮੁੰਡੀ

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੂਜੇ ਮੁੱਖ ਦੋਸ਼ੀ ਸ਼ਾਰਪਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਅਟਾਰੀ ਵਿੱਚ ਅੱਜ ਸਵੇਰ ਤੋਂ ਹੀ ਐਂਟੀ ਗੈਂਗਸਟਰ ਟਾਸਕ ਫੋਰਸ...

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੂਜੇ ਮੁੱਖ ਦੋਸ਼ੀ ਸ਼ਾਰਪਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਅਟਾਰੀ ਵਿੱਚ ਅੱਜ ਸਵੇਰ ਤੋਂ ਹੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਐਸਟੀਐਫ ਦੀ ਕਾਫੀ ਹਲਚਲ ਸੀ। ਸਾਂਝੇ ਆਪ੍ਰੇਸ਼ਨ 'ਚ ਪੁਲਿਸ ਨੇ ਦੀਪਕ ਮੁੰਡੀ ਨੂੰ ਫੜਨ 'ਚ ਸਫਲਤਾ ਹਾਸਿਲ ਹੋਈ ਦਸ ਦਈਏ ਕਿ ਗੈਂਗਸਟਰਾਂ ਮਨਪ੍ਰੀਤ ਸਿੰਘ ਮੰਨੂ ਅਤੇ ਜਗਰੂਪ ਸਿੰਘ ਰੂਪਾ ਦੇ ਐਨਕਾਊਂਟਰ ਤੋਂ ਬਾਅਦ ਦੀਪਕ ਮੁੰਡੀ ਇਕਲੌਤਾ ਸ਼ੂਟਰ ਬਚਿਆ ਸੀ।

ਗੈਂਗਸਟਰਾਂ ਮਨਪ੍ਰੀਤ ਸਿੰਘ ਮੰਨੂ ਅਤੇ ਜਗਰੂਪ ਸਿੰਘ ਰੂਪਾ ਦੋਵੇਂ ਅੰਮ੍ਰਿਤਸਰ ਵਿੱਚ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸਨ। ਦੋਵੇਂ ਗੈਂਗਸਟਰ 21 ਜੂਨ ਨੂੰ ਮੋਗਾ ਦੇ ਸਮਾਲਸਰ 'ਚ ਚੋਰੀ ਦੇ ਬਾਈਕ 'ਤੇ ਜਾਂਦੇ ਹੋਏ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਏ। ਸ਼ਾਰਪਸ਼ੂਟਰ ਮੰਨੂ ਕੁੱਸਾ ਗੈਂਗਸਟਰ ਲਾਰੈਂਸ ਅਤੇ ਉਸ ਦੇ ਕੈਨੇਡੀਅਨ ਸਿਟਿੰਗ ਪਾਰਟਨਰ ਗੋਲਡੀ ਬਰਾੜ ਦਾ ਕਰੀਬੀ ਹੈ। 


 ਜਿਕਰਯੋਗ ਹੈ ਕਿ 29 ਮਈ ਨੂੰ ਮੰਨੂੰ ਨੇ ਮਾਨਸਾ ਦੇ ਜਵਾਹਰਕੇ ਵਿੱਚ ਮੂਸੇਵਾਲਾ ਨੂੰ ਗੋਲੀ ਮਾਰ ਦਿੱਤੀ ਸੀ। ਦਿੱਲੀ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ 3 ਸ਼ਾਰਪਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਗ੍ਰਿਫ਼ਤਾਰ ਕੀਤਾ ਹੈ।

Get the latest update about gangster manpreet mannu, check out more about sidhu moose wala, police, gangster jagroop rupa & sidhu murder sharpshooter

Like us on Facebook or follow us on Twitter for more updates.