ਬਰਡ ਫਲੂ: ਪੰਜਾਬ ਸਰਕਾਰ ਨੇ ਅੰਡਾ-ਮੀਟ ਖਾਣ ਵਾਲਿਆਂ ਨੂੰ ਦਿੱਤੀ ਇਹ ਸਲਾਹ

ਪੰਜਾਬ ਸਰਕਾਰ ਦੇ ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਭਵਨ ਵਿਖੇ ਆਪਣੇ ਮਹਿਕਮਿ...

ਪੰਜਾਬ ਸਰਕਾਰ ਦੇ ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਭਵਨ ਵਿਖੇ ਆਪਣੇ ਮਹਿਕਮਿਆਂ ਦੀਆਂ ਪਿਛਲੇ ਚਾਰ ਸਾਲ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਸਬੰਧੀ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਲੋਕਾਂ ਨੂੰ ਸੁਚੇਤ ਕਰਿਦਆਂ ਸਲਾਹ ਦਿੱਤੀ ਕਿ ਅੰਡਾ-ਮੀਟ ਖਾਣ ਵਾਲੇ ਲੋਕਾਂ ਨੂੰ ਡਰਨ ਦੀ ਲੋੜ ਨਹੀਂ, ਸਿਰਫ਼ ਇਨ੍ਹਾਂ ਵਸਤਾਂ ਨੂੰ ਚੰਗੀ ਤਰ੍ਹਾਂ ਪਕਾ ਕੇ ਖਾਣ ਦੀ ਲੋੜ ਹੈ। ਮੰਤਰੀ ਬਾਜਵਾ ਨੇ ਕਿਹਾ ਕਿ ਪਸ਼ੂ-ਪਾਲਣ ਮਹਿਕਮਾ ਹਰ ਤਰ੍ਹਾਂ ਦੀ ਨਿਗਰਾਨੀ 'ਚ ਜੁੱਟਿਆ ਹੋਇਆ ਹੈ ਤਾਂ ਜੋ ਬਜ਼ਾਰ 'ਚ ਗੈਰ ਮਿਆਰੀ ਮੀਟ-ਮੱਛੀ ਨਾ ਵਿਕੇ।

ਪੰਜਾਬ ਸਰਕਾਰ ਦੇ ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਥੇ ਕਿਹਾ ਹੈ ਕਿ ਸੂਬੇ 'ਚ ਅਜੇ ਤੱਕ ਬਰਡ ਫਲੂ ਦਾ ਕੋਈ ਕੇਸ ਨਹੀਂ ਸਾਹਮਣੇ ਆਇਆ ਹੈ ਪਰ ਫਿਰ ਵੀ ਸੂਬਾ ਸਰਕਾਰ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀਆਂ ਪੇਸ਼ਬੰਦੀਆਂ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਉੇਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਬਚਣ ਅਤੇ ਜੇਕਰ ਕੋਈ ਅਫ਼ਵਾਹ ਫੈਲਾਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪ੍ਰਸਾਸ਼ਨ ਨੂੰ ਦੇਣ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਮਹਿਕਮੇ ਵੱਲੋਂ ਕੋਵਿਡ ਦੇ ਦੌਰਾਨ ਵੱਡੇ ਪੱਧਰ ‘ਤੇ ਮੂਹਰੇ ਹੋ ਕੇ ਲੜਾਈ ਲੜੀ ਗਈ। ਸੂਬੇ ਦੇ 12,860 ਪਿੰਡਾਂ 'ਚ 3 ਵਾਰੀ ਸੋਡੀਅਮ ਹਾਈਪੋਕਲੋਰਾਈਡ ਦਾ ਛਿੜਕਾਅ ਕਰਵਾਇਆ ਗਿਆ। ਸੂਬੇ ਦੇ 4,000 ਸਵੈ-ਸਹਾਇਤਾ ਗਰੁੱਪਾਂ ਵੱਲੋਂ 6.45 ਲੱਖ ਮਾਸਕ ਤਿਆਰ ਕੀਤੇ ਗਏ।

ਸੂਬੇ ਦੀਆਂ ਪੰਚਾਇਤਾਂ ਨੂੰ ਕੋਵਿਡ ਖ਼ਿਲਾਫ਼ ਲੜਾਈ ਲਈ 50,000 ਰੁਪਏ ਤੱਕ ਖਰਚ ਕਰਨ ਦਾ ਅਧਿਕਾਰ ਦਿੱਤਾ ਗਿਆ। ਬਾਜਵਾ ਨੇ ਸੂਬਾ ਸਰਕਾਰ ਦੀ ਅਹਿਮ ਸਮਾਰਟ ਵਿਲੇਜ ਸਕੀਮ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਾਲ-2019 'ਚ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ ਮੁਹਿੰਮ ਦੇ ਪਹਿਲੇ ਪੜਾਅ 'ਚ 835 ਕਰੋੜ ਰੁਪਏ ਦੀ ਲਾਗਤ ਨਾਲ 19,132 ਕੰਮ ਨੇਪਰੇ ਚਾੜ੍ਹੇ ਗਏ ਹਨ। 

ਅਧਿਕਾਰੀਆਂ ਨੂੰ ਦਿੱਤੇ ਗਏ ਨਿਰਦੇਸ਼
ਬਰਡ ਫਲੂ ਦੀ ਸੰਭਾਵਨਾ ਦੌਰਾਨ ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ 'ਚ ਕਿਸੇ ਵੀ ਪਰਵਾਸੀ ਪੰਛੀ ਅਤੇ ਪੋਲਟਰੀ ਪੰਛੀ ਦੀ ਅਸਧਾਰਣ ਮੌਤ 'ਤੇ ਨਜ਼ਰ ਰੱਖੀ ਜਾਵੇ ਅਤੇ ਉਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਜਾਣ। ਪੰਜਾਬ ਦੇ ਪਸ਼ੂ ਪਾਲਣ ਮਹਿਕਮੇ ਦੇ ਨਿਰਦੇਸ਼ਕ ਹਰਵਿੰਦਰ ਸਿੰਘ ਕਹਿਲੋਨ ਨੇ ਦੱਸਿਆ ਕਿ ਪੰਛੀਆਂ ਦੀ ਅਸਧਾਰਨ ਮੌਤ 'ਤੇ ਨਜ਼ਰ ਰੱਖਣ ਲਈ ਪੋਲਟਰੀ ਫਾਰਮਾਂ ਅਤੇ ਬੇਕਯਾਰਡ ਪੋਲਟਰੀ ਫਾਰਮਾਂ 'ਚ ਨਿਗਰਾਨੀ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

Get the latest update about Advice, check out more about Bird Flu & Punjab Government

Like us on Facebook or follow us on Twitter for more updates.