ਬਿਸ਼ਨੋਈ ਗੈਂਗ ਨੇ ਅਜਨਾਲਾ ਦੇ ਸਾਬਕਾ ਕਾਂਗਰਸ ਵਿਧਾਇਕ ਨੂੰ ਦਿੱਤੀ ਧਮਕੀ, ਕਿਹਾ- ਪੈਸੇ ਦਿਓ ਨਹੀਂ ਤਾਂ ਗੋਲੀ ਮਾਰ ਦੇਵਾਂਗੇ

ਪੰਜਾਬ ਵਿੱਚ ਲਗਾਤਾਰ ਵੱਧ ਰਹੇ ਗੈਂਗਸ੍ਟਰਵਾਦ ਦੇ ਚਲਦਿਆਂ ਪੰਜਾਬ ਦੇ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਧਮਕੀਆਂ ਮਿਲ ਰਹੀਆਂ ਹਨ। ਹਾਲਹਿ 'ਚ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਬਿਸ਼ਨੋਈ ਗੈਂਗ ਨੂੰ ਧਮਕੀਆਂ ਦਿੱਤੀਆਂ ਹਨ...

ਪੰਜਾਬ ਵਿੱਚ ਲਗਾਤਾਰ ਵੱਧ ਰਹੇ ਗੈਂਗਸ੍ਟਰਵਾਦ ਦੇ ਚਲਦਿਆਂ ਪੰਜਾਬ ਦੇ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਧਮਕੀਆਂ ਮਿਲ ਰਹੀਆਂ ਹਨ। ਹਾਲਹਿ 'ਚ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਬਿਸ਼ਨੋਈ ਗੈਂਗ ਨੂੰ ਧਮਕੀਆਂ ਦਿੱਤੀਆਂ ਹਨ। ਵਿਧਾਇਕ ਨੇ ਇਸ ਬਾਰੇ ਜਾਣਕਾਰੀ ਦੇਂਦਿਆਂ ਪੁਲਿਸ ਨੂੰ ਉਸ ਦੀ ਸ਼ਿਕਾਇਤ ਦਿੱਤੀ ਹੈ। ਜਿਸ ਦੇ ਆਧਾਰ 'ਤੇ ਪੁਲਿਸ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਦੇ ਨੰਬਰ 'ਤੇ ਵਟਸਐਪ ਕਾਲ ਆਈ ਹੈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਵਿੱਕੀ ਕੋਬਰਾ ਵਜੋਂ ਕੀਤੀ ਹੈ ਜੋ ਕਿ ਬਿਸ਼ਨੋਈ ਗੈਂਗ ਦਾ ਮੈਂਬਰ ਹੈ। ਜੇਕਰ ਉਸ ਨੂੰ ਜਲਦੀ ਪੈਸੇ ਨਾ ਦਿੱਤੇ ਗਏ ਤਾਂ ਉਹ ਗੋਲੀ ਚਲਾ ਦੇਵੇਗਾ।


ਦਸ ਦਈਏ ਕਿ ਹਰਪ੍ਰਤਾਪ ਸਿੰਘ ਅੰਮ੍ਰਿਤਸਰ ਤੋਂ ਤੀਜੇ ਆਗੂ ਹਨ ਜਿਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਕਰੀਬ 5 ਦਿਨ ਪਹਿਲਾਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਨੂੰ ਫੋਨ 'ਤੇ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਵੀ ਤਿੰਨ ਨੰਬਰਾਂ ਤੋਂ ਇੱਕ ਵਟਸਐਪ ਕਾਲ ਆਈ ਅਤੇ ਪੈਸਿਆਂ ਦੀ ਮੰਗ ਕੀਤੀ। ਹੁਣ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਵੀ ਬੁਲਾ ਕੇ ਪੈਸਿਆਂ ਦੀ ਮੰਗ ਕੀਤੀ ਗਈ ਹੈ।

Get the latest update about AJNALA EX CONGRESS MLA THREAT GANGTERS, check out more about CONGRESS MLA HARPARTAP SINGH AJNALA, PUNJAB NEWS & BISHNOI GANG

Like us on Facebook or follow us on Twitter for more updates.