ਬੋਪਾਰਾਏ: ਆਪਸੀ ਝਗੜੇ ਦੇ ਚਲਦਿਆਂ ਪਤੀ ਨੇ ਪਤਨੀ ਦੀ ਕੀਤੀ ਹੱਤਿਆ, ਫਿਰ ਖੁਦ ਨੂੰ ਮਾਰੀ ਗੋਲੀ

ਜ਼ਿਲ੍ਹੇ ਦੇ ਪਿੰਡ ਬੋਪਾਰਾਏ ਵਿੱਚ ਇਕ ਦਰਦਨਾਕ ਘਟਨਾ ਵਾਪਰੀ ਹੈ ਜਿਸ 'ਚ ਇੱਕ ਪਤੀ ਨੇ ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਖ਼ੁਦ ਨੂੰ ਗੋਲੀ ਮਾਰ ਲਈ। ਵਿਆਹ ਨੂੰ ਹਜੇ 7 ਸਾਲ ਹੀ ਹੋਏ ਸਨ ਪਰ ਪਿੱਛਲੇ ਕਾਫੀ ਸਮੇਂ ਤੋਂ ਦੋਵਾਂ ਵਿਚਾਲੇ ਝਗੜਾ ਚੱਲ ਰਿਹਾ ਸੀ...

ਤਰਨਤਾਰਨ:- ਜ਼ਿਲ੍ਹੇ ਦੇ ਪਿੰਡ ਬੋਪਾਰਾਏ ਵਿੱਚ ਇਕ ਦਰਦਨਾਕ ਘਟਨਾ ਵਾਪਰੀ ਹੈ ਜਿਸ 'ਚ ਇੱਕ ਪਤੀ ਨੇ ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਖ਼ੁਦ ਨੂੰ ਗੋਲੀ ਮਾਰ ਲਈ।  ਵਿਆਹ ਨੂੰ ਹਜੇ 7 ਸਾਲ ਹੀ ਹੋਏ ਸਨ ਪਰ ਪਿੱਛਲੇ ਕਾਫੀ ਸਮੇਂ ਤੋਂ ਦੋਵਾਂ ਵਿਚਾਲੇ ਝਗੜਾ ਚੱਲ ਰਿਹਾ ਸੀ। ਪਤਨੀ ਦੀ ਮੌਤ ਤੋਂ ਬਾਅਦ ਪਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ।


ਜਾਣਕਾਰੀ ਮੁਤਾਬਿਕ ਮ੍ਰਿਤਕਾ ਦੀ ਪਹਿਚਾਣ ਪਰਮਜੀਤ ਕੌਰ ਵਜੋਂ ਹੋਈ ਹੈ, ਜਦਕਿ ਪਤੀ ਦਾ ਨਾਂ ਇੰਦਰਜੀਤ ਸਿੰਘ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਪਸੀ ਝਗੜੇ ਤੋਂ ਬਾਅਦ ਮ੍ਰਿਤਕ ਪਰਮਜੀਤ ਆਪਣੇ ਦੇ ਮਾਮੇ ਦੇ ਘਰ ਰਹਿਣ ਲੱਗੀ ਸੀ। ਦੁਪਹਿਰ ਕਰੀਬ 1.30 ਵਜੇ ਇੰਦਰਜੀਤ ਨੇ ਘਰ ਆ ਕੇ ਸੁੱਤੀ ਪਈ ਪਰਮਜੀਤ ਕੌਰ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਇੰਦਰਜੀਤ ਕਮਰੇ ਤੋਂ ਬਾਹਰ ਆਇਆ ਅਤੇ ਵਰਾਂਡੇ 'ਚ ਖੜ੍ਹੇ ਹੋ ਕੇ ਖੁਦ ਨੂੰ ਗੋਲੀ ਮਾਰ ਲਈ। ਪਰਿਵਾਰ ਵਾਲੇ ਤੁਰੰਤ ਪਰਮਜੀਤ ਕੌਰ ਨੂੰ ਹਸਪਤਾਲ ਲੈ ਗਏ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਇੰਦਰਜੀਤ ਨੂੰ ਵੀ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 

ਪੁਲਸ ਨੇ ਪਤੀ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Get the latest update about amritsar news, check out more about crime, punjab police , tarantarn news & murder

Like us on Facebook or follow us on Twitter for more updates.