ਕੈਨੇਡਾ 'ਚ ਪੰਜਾਬੀ ਟਰੱਕ ਡਰਾਈਵਰ 35 ਲੱਖ ਡਾਲਰ ਦੀ ਕੋਕੀਨ ਸਣੇ ਗ੍ਰਿਫਤਾਰ

ਕੈਨੇਡਾ ਵਿਚ ਪੰਜਾਬੀ ਟਰੱਕ ਡਰਾਈਵਰ ਨੂੰ 35 ਲੱਖ ਰੁਪਏ ਦੀ ਕੋਕੀਨ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਇਹ ਟਰੱਕ ਡਰਾਈਵਰ...

ਬਰੈਂਪਟਨ: ਕੈਨੇਡਾ ਵਿਚ ਪੰਜਾਬੀ ਟਰੱਕ ਡਰਾਈਵਰ ਨੂੰ 35 ਲੱਖ ਰੁਪਏ ਦੀ ਕੋਕੀਨ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਇਹ ਟਰੱਕ ਡਰਾਈਵਰ ਅਮਰੀਕਾ ਤੋਂ ਕੈਨੇਡਾ ਵਿਚ ਕੋਕੀਨ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸੇ ਦੌਰਾਨ ਕੈਨੇਡਾ ਦੀ ਬਾਰਡਰ ਸਰਵਿਸਸ ਏਜੰਸੀ ਨੇ ਉਸ ਨੂੰ ਰੋਕ ਲਿਆ।

ਕੈਨੇਡਾ ਦੀ ਬਾਰਡਰ ਸਰਵਿਸਸ ਏਜੰਸੀ (ਸੀ.ਬੀ.ਐੱਸ.ਏ.) ਤੋਂ ਮਿਲੀ ਜਾਣਕਾਰੀ ਮੁਤਾਬਕ 31 ਮਾਰਚ ਨੂੰ ਇਸ ਟਰੱਕ ਡਰਾਈਵਰ ਨੂੰ ਕਮਰਸ਼ੀਅਲ ਵ੍ਹੀਕਲ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਜਦੋਂ ਉਸ ਦੇ ਟਰੱਕ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ 62 ਕਿਲੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 3.5 ਮਿਲੀਅਨ ਡਾਲਰ ਦੱਸੀ ਜਾ ਰਹੀ ਹੈ। ਵਿਭਾਗ ਨੇ ਦੱਸਿਆ ਕਿ ਇਸ ਦੌਰਾਨ ਬਰੈਂਪਟਨ ਵਾਸੀ ਡਰਾਈਵਰ ਹਰਵਿੰਦਰ ਸਿੰਘ (25) ਨੂੰ ਵੀ ਗ੍ਰਿਫਤਾਰ ਕਰ ਕੇ RCMP ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। 

ਪੁਲਸ ਨੇ ਦੱਸਿਆ ਕਿ ਸਿੰਘ ਉੱਤੇ ਨਸ਼ੀਲੇ ਪਦਾਰਥ ਦੀ ਤਸਕਰੀ ਸਣੇ ਕਈ ਹੋਰ ਚਾਰਜ ਲਾਏ ਗਏ ਹਨ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ 20 ਅਪ੍ਰੈਲ ਨੂੰ ਸਰਨੀਆ ਦੀ ਓਨਟਾਰੀਓ ਕੋਰਟ ਆਫ ਜਸਟਿਸ ਵਿਚ ਪੇਸ਼ ਕੀਤਾ ਜਾਵੇਗਾ।


Get the latest update about truck driver, check out more about Truescoop News, Canada, smuggling cocaine & Truescoop

Like us on Facebook or follow us on Twitter for more updates.