ਲੰਡਨ: ਭਾਰਤ ਵਿਚ ਵੱਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇਕ ਮੁੜ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਹੈ। ਬੋਰਿਸ ਜਾਨਸਨ 26 ਅਪ੍ਰੈਲ ਤੋਂ ਭਾਰਤ ਦੀ ਯਾਤਰਾ ’ਤੇ ਆਉਣ ਵਾਲੇ ਸਨ।ਬੀਤੇ ਦਿਨੀਂ ਜਾਣਕਾਰੀ ਮਿਲੀ ਸੀ ਕਿ ਜਾਨਸਨ ਨੇ ਭਾਰਤ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਕਾਰਨ ਇਸ ਮਹੀਨੇ ਦੇ ਅੰਤ ਵਿਚ ਪ੍ਰਸਤਾਵਿਤ ਨਵੀਂ ਦਿੱਲੀ ਦੀ ਆਪਣੀ ਯਾਤਰਾ ਦੀ ਮਿਆਦ ਘੱਟ ਕਰ ਦਿੱਤੀ ਹੈ। ਪਰ ਹੁਣ ਖ਼ਬਰ ਆ ਰਹੀ ਹੈ ਕਿ ਉਨ੍ਹਾਂ ਨੇ ਭਾਰਤ ਦੌਰਾ ਹੀ ਰੱਦ ਕਰ ਦਿੱਤਾ ਹੈ।
ਭਾਰਤ ਵਿਚ ਮਾਮਲਿਆਂ ਦੀ ਗਿਣਤੀ
ਭਾਰਤ 'ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਕ ਹਫ਼ਤੇ 'ਚ ਦੇਸ਼ 'ਚ ਕੋਰੋਨਾ ਦੇ 15.34 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜਿੱਥੇ ਪਿਛਲੇ ਸੋਮਵਾਰ ਨੂੰ ਕੋਰੋਨਾ ਪੀੜਤਾਂ ਦੀ ਗਿਣਤੀ 1.35 ਕਰੋੜ ਤੋਂ ਵੱਧ ਸੀ, ਉੱਥੇ ਹੀ ਅੱਜ ਯਾਨੀ ਸੋਮਵਾਰ ਸਵੇਰ ਤੱਕ ਪੀੜਤਾਂ ਦੀ ਗਿਣਤੀ 1.50 ਕਰੋੜ ਦੇ ਪਾਰ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 2,73,810 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਇਕ ਕਰੋੜ 50 ਲੱਖ 16 ਹਜ਼ਾਰ 919 ਹੋ ਗਈ ਹੈ। ਜਦੋਂ ਕਿ ਹੁਣ ਤੱਕ 12,38,52,566 ਲੋਕਾਂ ਨੂੰ ਕੋਰੋਨਾ ਟੀਕਾ ਲੱਗ ਚੁਕਿਆ ਹੈ। ਦੁਨੀਆ ਭਰ ਵਿਚ ਹੁਣ ਤੱਕ 14 ਕਰੋੜ ਤੋਂ ਵੱਧ ਲੋਕ ਇਨਫੈਕਸ਼ਨ ਦੀ ਚਪੇਟ ਵਿਚ ਹਨ। ਉੱਥੇ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 30 ਲੱਖ ਤੋਂ ਵਧੇਰੇ ਹੈ।
Get the latest update about Truescoop, check out more about cancels, Boris Johnson, Truescoop news & visit to India
Like us on Facebook or follow us on Twitter for more updates.