ਫਿਰੋਜ਼ਪੁਰ ਸੈਕਟਰ 'ਚ BSF ਵਲੋਂ ਹੈਰੋਇਨ ਬਰਾਮਦ, 2 ਮਹਿਲਾ ਸਮੱਗਲਰ ਗ੍ਰਿਫਤਾਰ

ਪੰਜਾਬ ਦੇ ਫਿਰੋਜ਼ਪੁਰ ਸੈਕਟਰ ਵਿੱਚ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਸਰਹੱਦੀ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਨਾਕਾ...

ਫਿਰੋਜ਼ਪੁਰ- ਪੰਜਾਬ ਦੇ ਫਿਰੋਜ਼ਪੁਰ ਸੈਕਟਰ ਵਿੱਚ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਸਰਹੱਦੀ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ। ਬੀਐੱਸਐੱਫ ਦੇ ਜਵਾਨਾਂ ਨੇ ਹੈਰੋਇਨ ਦੀ ਖੇਪ ਬਰਾਮਦ ਕਰਕੇ ਦੋ ਭਾਰਤੀ ਮਹਿਲਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਨੂੰ ਹੁਣ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਹਿਲਾ ਤਸਕਰ ਸਰਹੱਦ ਤੋਂ ਹੈਰੋਇਨ ਦੀ ਖੇਪ ਲੈਣ ਆਈਆਂ ਸਨ।

ਘਟਨਾ ਫਿਰੋਜ਼ਪੁਰ ਸੈਕਟਰ ਦੀ ਹੈ। ਬੀਐੱਸਐੱਫ ਦੇ ਜਵਾਨ ਗਸ਼ਤ 'ਤੇ ਸਨ। ਇਸ ਦੌਰਾਨ ਉਨ੍ਹਾਂ ਨੂੰ ਕੰਡਿਆਲੀ ਤਾਰ ਦੇ ਕੋਲ ਕਾਲੇ ਰੰਗ ਦੇ ਦੋ ਪੈਕਟ ਮਿਲੇ, ਜਿਨ੍ਹਾਂ ਨੂੰ ਬੀਐੱਸਐੱਫ ਜਵਾਨਾਂ ਨੇ ਸੀਜ਼ ਕਰ ਲਿਆ। ਜਦੋਂ ਜਾਂਚ ਤੋਂ ਬਾਅਦ ਖੋਲ੍ਹਿਆ ਗਿਆ ਤਾਂ ਉਸ ਵਿਚ 1.200 ਕਿਲੋ ਹੈਰੋਇਨ ਬਰਾਮਦ ਹੋਈ। ਇਸ ਦੇ ਨਾਲ ਹੀ ਉਥੇ ਘੁੰਮ ਰਹੀਆਂ ਦੋ ਔਰਤਾਂ ਨੂੰ ਬੀਐੱਸਐੱਫ ਜਵਾਨਾਂ ਨੇ ਕਾਬੂ ਕਰ ਲਿਆ। ਉਹ ਕੁਝ ਲੱਭਣ ਦੀ ਕੋਸ਼ਿਸ਼ ਕਰ ਰਹੀਆਂ ਸਨ।

ਬੀਐੱਸਐੱਫ ਦੇ ਜਵਾਨਾਂ ਨੇ ਉਨ੍ਹਾਂ ਨੂੰ ਫੜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਔਰਤਾਂ ਨੇ ਦੱਸਿਆ ਕਿ ਉਹ ਇਹ ਪੈਕੇਟ ਲੈਣ ਆਈਆਂ ਸਨ, ਜਿਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਨੇ ਦੋਵਾਂ ਔਰਤਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ।

Get the latest update about heroine, check out more about women, bsf, Online Punjabi News & arrested

Like us on Facebook or follow us on Twitter for more updates.