ਪਾਕਿ ਦੀ ਇਕ ਹੋਰ ਨਾਪਾਕ ਹਰਕਤ ਨਾਕਾਮ, BSF ਨੇ ਜ਼ਬਤ ਕੀਤੀ 10 ਕਿੱਲੋ ਤੋਂ ਵਧੇਰੇ ਹੈਰੋਇਨ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚ ਸਰਹੱਦੀ ਸੁਰੱਖਿਆ ਬਲਾਂ (BSF) ਹੱਥ ਵੱਡੀ ਸਫਲਤਾ ਲੱਗੀ ਹੈ। ਸੁਰੱਖਿਆ ਬਲਾਂ ਨੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚ ਪਾਕਿਸਤਾਨੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਇਸ ਦੌਰਾ...

ਅੰਮ੍ਰਿਤਸਰ- ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚ ਸਰਹੱਦੀ ਸੁਰੱਖਿਆ ਬਲਾਂ (BSF) ਹੱਥ ਵੱਡੀ ਸਫਲਤਾ ਲੱਗੀ ਹੈ। ਸੁਰੱਖਿਆ ਬਲਾਂ ਨੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚ ਪਾਕਿਸਤਾਨੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇਕ ਪਾਕਿਸਤਾਨੀ ਡਰੋਨ ਨੂੰ ਡੇਗਿਆ ਹੈ। ਇਹ ਡਰੋਨ ਪਾਕਿਸਤਾਨ ਵਾਲੇ ਪਾਸਿਓਂ ਆ ਰਿਹਾ ਸੀ ਤੇ ਇਸੇ ਦੌਰਾਨ ਸੁਰੱਖਿਆ ਬਲਾਂ ਨੇ ਇਸ ਉੱਤੇ ਫਾਇਰਿੰਗ ਕਰਕੇ ਇਸ ਨੂੰ ਡੇਗ ਦਿੱਤਾ। 

ਇਸ ਡਰੋਨ ਦੇ ਨਾਲ ਇਕ ਕਾਲੇ ਰੰਗ ਦਾ ਬੈਗ ਵੀ ਸੀ। ਜਦੋਂ ਇਸ ਬੈਗ ਦੀ ਤਲਾਸ਼ੀ ਲਈ ਗਈ ਤਾਂ ਇਸ ਵਿਚੋਂ 9 ਪੈਕੇਟ ਬਰਾਮਦ ਹੋਏ, ਜਿਨ੍ਹਾਂ ਦਾ ਭਾਰ 10.670 ਕਿੱਲੋਗ੍ਰਾਮ ਸੀ। ਫਿਲਹਾਲ ਸੁਰੱਖਿਆ ਬਲਾਂ ਨੂੰ ਇਸ ਵਿਚ ਹੈਰੋਇਨ ਹੋਣ ਦਾ ਸ਼ੱਕ ਹੈ। 

Get the latest update about Punjab News, check out more about Punjab, Pakistan, BSF & heroin

Like us on Facebook or follow us on Twitter for more updates.