BUS STRIKE: ਪੰਜਾਬ ਰੋਡਵੇਜ਼ ਪਨਬੱਸ, PRTC ਮੁਲਾਜ਼ਮ ਕੱਲ੍ਹ 12 ਵਜੇ ਤੋਂ ਕਰਨਗੇ ਧਰਨਾ ਪ੍ਰਦਰਸ਼ਨ

ਹਰ ਵਾਰ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਲਈ ਵੱਡੇ ਵੱਡੇ ਵਾਅਦੇ ਤੇ ਦਾਅਵੇ ਕੀਤੇ ਜਾਂਦੇ ਹਨ ਪਰ ਸੱਤਾ ਵਿੱਚ ਆਉਂਦੇ ਹੀ ਉਹ ਆਪਣੇ ਵਾਅਦੇ ਭੁੱਲ ਜਾਂਦੀਆਂ ਹਨ ਤੇ ਸਰਕਾਰੀ ਮੁਲਾਜ਼ਮ ਧਰਨਾ ਪ੍ਰਦਰਸ਼ਨ ਕਰਦੇ ਰਹਿੰਦੇ ਹਨ ਤੇ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ...

ਹਰ ਵਾਰ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਲਈ ਵੱਡੇ ਵੱਡੇ ਵਾਅਦੇ ਤੇ ਦਾਅਵੇ ਕੀਤੇ ਜਾਂਦੇ ਹਨ ਪਰ ਸੱਤਾ ਵਿੱਚ ਆਉਂਦੇ ਹੀ ਉਹ ਆਪਣੇ ਵਾਅਦੇ ਭੁੱਲ ਜਾਂਦੀਆਂ ਹਨ ਤੇ ਸਰਕਾਰੀ ਮੁਲਾਜ਼ਮ ਧਰਨਾ ਪ੍ਰਦਰਸ਼ਨ ਕਰਦੇ ਰਹਿੰਦੇ ਹਨ ਤੇ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਦੇ ਮੁਲਾਜ਼ਮ ਕੱਲ੍ਹ 12 ਵਜੇ ਤੋਂ  ਧਰਨਾ ਪ੍ਰਦਰਸ਼ਨ ਕਰ ਰਹੇ ਹਨ ਜਿਸ ਦਾ ਸਿੱਧਾ ਅਸਰ ਰੋਜ਼ ਸਫਰ ਕਰਨ ਵਾਲੀਆਂ ਸਵਾਰੀਆਂ ਤੇ ਪੈ ਰਿਹਾ ਹੈ ।

ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਦੇ ਅੰਦਰ ਕੱਲ ਤੋਂ ਪੰਜਾਬ ਰੋਡਵੇਸ, ਪਨਬਸ ਅਤੇ ਪੀ ਆਰ ਟੀ ਸੀ ਦੇ ਠੇਕਾ ਮੁਲਾਜਮਾਂ ਵੱਲੋਂ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ । ਕੱਲ ਸਵੇਰ ਤੋਂ ਪੰਜਾਬ ਵਿਚ 27 ਡਿਪੂਆਂ ਦੀਆਂ  ਪੀ ਆਰ ਟੀ ਸੀ , ਪਨਬਸ ਅਤੇ ਪੰਜਾਬ ਰੋਡਵੇਸ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਮਣਾ ਕਰਨਾ ਪੈ ਰਿਹਾ ਹੈ । 
   
ਜਲੰਧਰ ਵਿੱਚ ਕੱਲ ਤੋਂ ਹੀ ਇਹਨਾਂ ਜਥੇਬੰਦੀਆਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਇਸ ਹੜਤਾਲ ਕੀਤੀ ਗਈ ਹੈ । ਇਸ ਬਾਰੇ ਦਸਦੇ ਹੋਏ ਗੁਰਪ੍ਰੀਤ ਸਿੰਘ ਪ੍ਰਧਾਨ ਪਨਬਸ , ਪੀ ਆਰ ਟੀ ਸੀ ਅਤੇ ਰੋਡਵੇਸ ਠੇਕਾ ਮੁਲਾਜਮ ਨੇ ਕਿਹਾ ਕਿ ਇੱਕ ਪਾਸੇ ਮਹਿੰਗਾਈ ਦਿਨ ਬ ਦਿਨ ਵੱਧਦੀ ਜਾ ਰਹੀ ਹੈ ਓਧਰ ਸਰਕਾਰ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਉਨ੍ਹਾਂ ਦੀ ਤਨਖਾਹ ਨਹੀਂ ਦਿੱਤੀ ਗਈ । ਓਹਨਾ ਮੁਤਾਬਕ ਸਰਕਾਰ ਦੇ ਨੁਮਾਇੰਦਿਆਂ ਨਾਲ ਉਹਨਾਂ ਦੀ ਇਸ ਬਾਬਤ ਗੱਲ ਬਾਤ ਹੋਈ ਸੀ । ਜਿਨ੍ਹਾਂ ਵੱਲੋਂ ਇਹ ਕਿਹਾ ਗਿਆ ਸੀ ਕਿ ਜਲਦ ਹੀ ਮੁਲਾਜਮਾ ਨੂੰ ਤਨਖਾਹ ਜਾਰੀ ਕਰ ਦਿੱਤੀ ਜਾਏਗੀ ਪਰ ਤਨਖਾਹ ਅਜੇ ਤੱਕ ਨਹੀਂ ਆਈ । ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਤਨਖਾਹ ਨਹੀਂ ਆਂਦੀ ਤਾਂ ਪੰਜਾਬ ਵਿਚ ਸਰਕਾਰੀ ਬੱਸਾਂ ਨੂੰ ਪੂਰੀ ਤਰਾਂ ਬੰਦ ਕਰ ਦਿੱਤਾ ਜਾਏਗਾ ਤੇ ਇਸ ਨਾਲ ਆਮ ਲੋਕਾਂ ਨੂੰ ਹੋ ਪਰੇਸ਼ਾਨੀ ਹੋਏਗੀ ਉਸ ਦੀ ਜਿੰਮੇਵਾਰ ਸਰਕਾਰ ਹੋਵੇਗੀ । 

Get the latest update about PUNJAB NEWS, check out more about BUSES STRIKE IN PUNJAB, PRTC, PUNJAB ROADWAYS STRIKE & PUNBUS

Like us on Facebook or follow us on Twitter for more updates.