Petrol Diesel Price: ਦੋ ਦਿਨਾਂ ਦੀ ਰਾਹਤ ਤੋਂ ਬਾਅਦ ਤੇਲ ਦੀਆਂ ਕੀਮਤਾਂ ਫਿਰ ਵਧੀਆਂ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ

ਸਰਕਾਰੀ ਤੇਲ ਕੰਪਨੀਆਂ ਦੀ ਦੋ ਦਿਨਾਂ ਦੀ ਰਾਹਤ ਤੋਂ ਬਾਅਦ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਵਾਧਾ.......

ਸਰਕਾਰੀ ਤੇਲ ਕੰਪਨੀਆਂ ਦੀ ਦੋ ਦਿਨਾਂ ਦੀ ਰਾਹਤ ਤੋਂ ਬਾਅਦ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ ਵਿਚ 33 ਪੈਸੇ 37 ਪੈਸੇ ਅਤੇ ਪੈਟਰੋਲ ਦੀ ਕੀਮਤ ਵਿਚ 31 ਤੋਂ 35 ਪੈਸੇ ਦਾ ਵਾਧਾ ਕੀਤਾ ਗਿਆ। ਕਈ ਰਾਜਾਂ ਵਿਚ ਇਸ ਦੀਆਂ ਕੀਮਤਾਂ 100 ਰੁਪਏ ਤੋਂ ਉੱਪਰ ਪਹੁੰਚ ਗਈਆਂ ਹਨ। ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਆਮ ਆਦਮੀ ਦੀ ਆਮਦਨ 'ਤੇ ਪੈ ਰਿਹਾ ਹੈ।

ਦਿੱਲੀ 'ਚ ਪੈਟਰੋਲ ਦੀ ਕੀਮਤ 107.94 ਰੁਪਏ ਜਦਕਿ ਡੀਜ਼ਲ ਦੀ ਕੀਮਤ 96.67 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 113.80 ਰੁਪਏ ਅਤੇ ਡੀਜ਼ਲ ਦੀ ਕੀਮਤ 104.75 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 108.11 ਰੁਪਏ ਜਦਕਿ ਡੀਜ਼ਲ ਦੀ ਕੀਮਤ 99.78 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਪੈਟਰੋਲ 104.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 100.92 ਰੁਪਏ ਪ੍ਰਤੀ ਲੀਟਰ ਹੈ।

Get the latest update about business, check out more about petrol price, petrol, diesel petrol rates & bazar

Like us on Facebook or follow us on Twitter for more updates.