Cryptocurrency Bill: ਬਿਟਕੋਇਨ 'ਤੇ ਬੋਲੀ ਸਰਕਾਰ, ਇਸ ਨੂੰ ਮੁਦਰਾ ਵਜੋਂ ਮਾਨਤਾ ਦੇਣ ਦਾ ਕੋਈ ਪ੍ਰਸਤਾਵ ਨਹੀਂ

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਇਸ ਸੈਸ਼ਨ 'ਚ ਇਕ ਅਹਿਮ ਬਿੱਲ ਪੇਸ਼ ਕੀਤਾ ਜਾਣਾ ਹੈ, ਜਿਸ 'ਤੇ..

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਇਸ ਸੈਸ਼ਨ 'ਚ ਇਕ ਅਹਿਮ ਬਿੱਲ ਪੇਸ਼ ਕੀਤਾ ਜਾਣਾ ਹੈ, ਜਿਸ 'ਤੇ ਇਨ੍ਹੀਂ ਦਿਨੀਂ ਜ਼ੋਰ-ਸ਼ੋਰ ਨਾਲ ਚਰਚਾ ਹੋ ਰਹੀ ਹੈ। ਜੀ ਹਾਂ, ਅਸੀਂ ਗੱਲ ਕਰ ਰਹੇ ਹਾਂ ਕ੍ਰਿਪਟੋਕਰੰਸੀ ਬਿੱਲ ਦੀ। ਇਹ ਬਿੱਲ ਦੇਸ਼ 'ਚ ਡਿਜੀਟਲ ਕਰੰਸੀ ਦੇ ਲੈਣ-ਦੇਣ ਦੇ ਪ੍ਰਬੰਧਨ ਦੇ ਉਦੇਸ਼ ਨਾਲ ਪੇਸ਼ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਸੰਕੇਤ ਵੀ ਮਿਲੇ ਹਨ ਕਿ ਦੇਸ਼ 'ਚ ਕ੍ਰਿਪਟੋਕਰੰਸੀ 'ਤੇ ਪਾਬੰਦੀ ਲੱਗ ਸਕਦੀ ਹੈ। 

ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਦੇਸ਼ 'ਚ ਬਿਟਕੁਆਇਨ ਦੇ ਲੈਣ-ਦੇਣ ਨੂੰ ਲੈ ਕੇ ਸਵਾਲ ਪੁੱਛਿਆ ਗਿਆ। ਵਿੱਤ ਮੰਤਰਾਲੇ ਨੇ ਲੋਕ ਸਭਾ 'ਚ ਇਕ ਸਵਾਲ ਦੇ ਲਿਖਤੀ ਜਵਾਬ 'ਚ ਕਿਹਾ ਕਿ ਭਾਰਤ ਸਰਕਾਰ ਬਿਟਕੋਇਨ ਲੈਣ-ਦੇਣ 'ਤੇ ਬਿਲਕੁਲ ਵੀ ਡਾਟਾ ਇਕੱਠਾ ਨਹੀਂ ਕਰਦੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਦੇਸ਼ ਵਿਚ ਬਿਟਕੋਇਨ ਨੂੰ ਮੁਦਰਾ ਵਜੋਂ ਮਾਨਤਾ ਦੇਣ ਦਾ ਕੋਈ ਪ੍ਰਸਤਾਵ ਨਹੀਂ ਹੈ।

Get the latest update about cryptocurrency in india, check out more about business, bitcoin data, cryptocurrency & cryptocurrency bill

Like us on Facebook or follow us on Twitter for more updates.