ਮੁੱਖ ਮੰਤਰੀ ਕੈਪਟਨ ਦੀ ਅਗਵਾਈ 'ਚ 'ਨਾਗਰਿਕਤਾ ਸੋਧ ਐਕਟ' ਵਿਰੁੱਧ ਕੱਢਿਆ ਗਿਆ ਰੋਸ ਮਾਰਚ

ਲੁਧਿਆਣਾ ਵਿੱਚ ਅੱਜ ਨਾਗਰਿਕਤਾ ਸੋਧ ਐਕਟ ਦੇ ਖਿਲਾਫ ਸੂਬਾ ਪੱਧਰੀ ਰੋਸ ਮਾਰਚ ਕੱਢਿਆ ਗਿਆ। ਇਨ੍ਹਾਂ ਮੁਜ਼ਾਹਰਿਆਂ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ। ਲੁਧਿਆਣਾ 'ਚ ਅੱਜ ਨਾਗਰਿਕਤਾ ਸੋਧ...

ਲੁਧਿਆਣਾ— ਲੁਧਿਆਣਾ ਵਿੱਚ ਅੱਜ ਨਾਗਰਿਕਤਾ ਸੋਧ ਐਕਟ ਦੇ ਖਿਲਾਫ ਸੂਬਾ ਪੱਧਰੀ ਰੋਸ ਮਾਰਚ ਕੱਢਿਆ ਗਿਆ। ਇਨ੍ਹਾਂ ਮੁਜ਼ਾਹਰਿਆਂ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ। ਲੁਧਿਆਣਾ 'ਚ ਅੱਜ ਨਾਗਰਿਕਤਾ ਸੋਧ ਐਕਟ ਖਿਲਾਫ ਸੂਬਾ ਪੱਧਰੀ ਰੋਸ ਮਾਰਚ ਕੱਢਿਆ ਗਿਆ। ਇਨ੍ਹਾਂ ਮੁਜ਼ਾਹਰਿਆਂ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ, ਇਸ ਮੌਕੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਪ੍ਰਨੀਤ ਕੌਰ ਸੰਸਦ ਅਤੇ ਕੈਬਨਿਟ ਮੰਤਰੀਆਂ ਸਣੇ ਲੁਧਿਆਣਾ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।

'ਨਾਗਰਿਕਤਾ ਸੋਧ ਐਕਟ' ਨੂੰ ਪੰਜਾਬ 'ਚ ਲਾਗੂ ਕਰਨ ਨੂੰ ਲੈ ਕੇ ਕੈਪਟਨ ਵਲੋਂ ਵੱਡਾ ਐਲਾਨ

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਦੇਸ਼ ਸੈਕੁਲਰਿਜ਼ਮ ਹੈ ਅਤੇ ਭਾਜਪਾ ਸਰਕਾਰ ਇਸ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਇਸ ਐਕਟ ਦੇ ਬਿਲਕੁੱਲ ਵਿਰੁੱਧ ਹੈ ਅਤੇ ਪੰਜਾਬ 'ਚ ਇਸ ਨੂੰ ਲਾਗੂ ਨਾ ਕਰਨ ਦਾ ਪ੍ਰਣ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਹਮੇਸ਼ਾ ਸੈਕੁਲਰਿਜ਼ਮ ਦਾ ਹੀ ਸੁਨੇਹਾ ਦਿੱਤਾ ਸੀ ਪਰ ਮੋਦੀ ਸਰਕਾਰ ਇਸ ਨੂੰ ਤਬਾਹ ਕਰਨ ਚ ਲੱਗੀ ਹੋਈ ਹੈ।

ਪੁਲਸ ਤੇ ਆਵਾਜਾਈ ਵਿਭਾਗ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਮੁਹਿੰਮ ਜਾਰੀ

ਉਧਰ ਦੂਜੇ ਪਾਸੇ ਧਰਨੇ ਚ ਸ਼ਾਮਿਲ ਹੋਏ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਪ੍ਰਨੀਤ ਕੌਰ ਨੇ ਵੀ ਨਾਗਰਿਕਤਾ ਸੋਧ ਐਕਟ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਬਿੱਲ ਦੇਸ਼ ਦੇ ਵਿਰੁੱਧ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।

Get the latest update about CAA In Punjab, check out more about True Scoop News, Citizenship Amendment Act, Punjab News & Bharatiya Janata Party

Like us on Facebook or follow us on Twitter for more updates.