ਬੁੱਕ ਬੈਂਕ ਵਿੱਚ ਕਿਤਾਬਾਂ ਜਮ੍ਹਾਂ ਕਰਵਾਉਣ ਲਈ ਵਿਦਿਆਰਥੀ ਤੇ ਮਾਪਿਆਂ ਨੇ ਵਿੱਢੀ ਮੁਹਿੰਮ

ਪਟਿਆਲਾ- ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਤੇ ਇੰਜੀ. ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ

ਪਟਿਆਲਾ- ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਤੇ ਇੰਜੀ. ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦੀ ਦੂਰ-ਅੰਦੇਸ਼ੀ ਸੋਚ 'ਤੇ ਕੰਮ ਕਰਦਿਆਂ ਅਤੇ ਮਨਵਿੰਦਰ ਕੌਰ ਭੁੱਲਰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦੀ ਅਗਵਾਈ ਅਨੁਸਾਰ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਨੇ ਸੈਸ਼ਨ 2022-23 ਵਿੱਚ ਬੱਚਿਆਂ ਨੂੰ ਪਿਛਲੇ ਸਾਲ ਦੇ ਸਿਲੇਬਸ ਦੀਆਂ ਵੱਧ ਤੋਂ ਵੱਧ ਕਿਤਾਬਾਂ ਬੁੱਕ ਬੈਂਕ ਵਿੱਚ ਜਮ੍ਹਾਂ ਕਰਵਾ ਕੇ ਸਬੰਧਿਤ ਜਮਾਤ ਦੇ ਬੱਚਿਆਂ ਨੂੰ ਦੇਣ ਲਈ ਮੁਹਿੰਮ ਵਿੱਢ ਦਿੱਤੀ ਹੈ।

ਇੰਜੀ. ਅਮਰਜੀਤ ਸਿੰਘ ਡੀ.ਈ.ਓ ਐਲੀਮੈਂਟਰੀ ਸਿੱਖਿਆ ਨੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਬਹਾਦਰਗੜ੍ਹ ਤੋਂ ਸਰਬਜੀਤ ਕੌਰ ਬੀ.ਪੀ.ਈ.ਓ ਪਟਿਆਲਾ-1 ਦੀ ਮੌਜੂਦਗੀ ਵਿੱਚ ਮੁਹਿੰਮ 'ਬੁੱਕ ਬੈਂਕ' ਦਾ ਆਗਾਜ਼ ਕਰਦੇ ਹੋਏ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਕਿਤਾਬਾਂ ਦੀ ਸਾਂਭ ਸੰਭਾਲ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸਦੇ ਮੱਦੇਨਜ਼ਰ ਪਿਛਲੇ ਸਾਲ ਦੀਆਂ ਪਾਠਕ੍ਰਮ ਅਨੁਸਾਰ ਵਰਤੋਂ ਯੋਗ ਕਿਤਾਬਾਂ ਨੂੰ ਇਸ ਸਾਲ ਵੱਧ ਤੋਂ ਵੱਧ ਬੱਚੇ ਆਪਣੇ ਸਕੂਲ ਦੇ ਬੁੱਕ ਬੈਂਕ ਵਿੱਚ ਕਿਤਾਬਾਂ ਜਮ੍ਹਾਂ ਕਰਵਾ ਕੇ ਵਧੀਆ ਉਦਾਹਰਨ ਪੇਸ਼ ਕਰ ਰਹੇ ਹਨ। ਦੂਜੇ ਪਾਸੇ ਕਿਤਾਬਾਂ ਲਈ ਕਾਗਜ਼ ਦੀ ਵਰਤੋਂ ਹੁੰਦੀ ਹੈ ਅਤੇ ਇਸ ਕਾਗਜ਼ ਦੀ ਪੂਰਤੀ ਲਈ ਬਹੁਤ ਸਾਰੇ ਦਰਖ਼ਤਾਂ ਨੂੰ ਕੱਟਿਆ ਜਾਂਦਾ ਹੈ। ਜਿਸ ਨਾਲ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪਿਛਲੇ ਦਿਨੀਂ ਹੋਈ ਮਾਪੇ-ਅਧਿਆਪਕ ਮੀਟਿੰਗ ਵਿੱਚ ਕਿਤਾਬਾਂ ਦੀ ਮੁੜ-ਵਰਤੋਂ ਲਈ ਉਤਸ਼ਾਹਿਤ ਕੀਤਾ ਗਿਆ, ਜਿਸ ਦੇ ਬਹੁਤ ਹੀ ਕਾਰਗਰ ਨਤੀਜੇ ਪ੍ਰਾਪਤ ਹੋ ਰਹੇ ਹਨ। ਸੋਸ਼ਲ਼ ਮੀਡੀਆ 'ਤੇ ਵੀ ਬਹੁਤ ਸਾਰੀਆਂ ਤਸਵੀਰਾਂ ਵਿੱਚ ਬੱਚੇ ਆਪਣੀਆਂ ਕਿਤਾਬਾਂ ਦੂਜੇ ਬੱਚਿਆਂ ਨੂੰ ਦਿੰਦੇ ਨਜ਼ਰੀਂ ਆ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਪੁਲਿਸ ਵਲੋਂ ਨਾਗਰਿਕਾਂ ਲਈ ਵੱਡਾ ਐਲਾਨ, ਸਾਈਬਰ ਠੱਗਾਂ 'ਤੇ ਨੱਥ ਪਾਉਣ ਲਈ ਜਾਰੀ ਕੀਤਾ '1930'

ਮਨਵਿੰਦਰ ਕੌਰ ਭੁੱਲਰ ਡਿਪਟੀ ਡੀ.ਈ.ਓ ਐਲੀਮੈਂਟਰੀ ਸਿੱਖਿਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੁਆਰਾ  ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਵੇਂ ਸ਼ੈਸ਼ਨ 'ਤੇ ਲਗਾਤਾਰ ਪ੍ਰੇਰਿਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਆਪਣੀਆਂ ਕਿਤਾਬਾਂ ਵਾਪਸ ਸਕੂਲ ਦੇ ਬੁੱਕ ਬੈਂਕ ਵਿੱਚ ਜਮ੍ਹਾਂ ਕਰਾ ਕੇ ਜਾਣ। ਇਸ ਨਾਲ ਬੱਚਿਆਂ ਵਿੱਚ ਸਮਾਜ ਸੇਵਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਵੀ ਵਿਕਸਿਤ ਹੁੰਦੀ ਹੈ। ਬੱਚਿਆਂ ਵਿੱਚ ਆਪਣੀਆਂ ਕਿਤਾਬਾਂ ਨੂੰ ਵਧੀਆ ਢੰਗ ਨਾਲ ਸਾਂਭ-ਸੰਭਾਲ ਅਤੇ ਹੋਰ ਰਚਨਾਤਮਕ ਕਿਰਿਆਵਾਂ ਲਈ ਸੂਝ-ਬੂਝ ਵਧਦੀ ਹੈ।

ਬੁੱਕ-ਬੈਂਕ ਸਬੰਧੀ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੇ ਸਹਿਯੋਗ ਸਬੰਧੀ ਹੌਂਸਲਾ ਅਫ਼ਜ਼ਾਈ ਕਰਦਿਆਂ  ਪ੍ਰਿੰਸੀਪਲ ਸੁਖਵਿੰਦਰ ਕੁਮਾਰ ਖੋਸਲਾ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਐਨ.ਪੀ.ਐੱਚ.ਸੀ, ਪਟਿਆਲਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬੁੱਕ ਬੈਂਕ ਦੀ ਸੋਚ ਨੂੰ ਸਫ਼ਲ ਬਣਾਉਣ ਲਈ ਸਭਨਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਨਾਲ ਰੁੱਖਾਂ ਦੀ ਕਟਾਈ ਨੂੰ ਬਚਾਇਆ ਜਾ ਸਕਦਾ ਹੈ। ਰੁੱਖ ਲਗਾਉਣ ਨਾਲ ਤਾਂ ਭਾਵੇਂ ਭਵਿੱਖ ਵਿੱਚ ਉਸਦੇ ਪਾਲਣ-ਪੋਸ਼ਣ ਨਾਲ ਵਾਤਾਵਰਨ ਲਈ ਫ਼ਾਇਦਾ ਹੋਵੇਗਾ ਪਰ ਬੁੱਕ ਬੈਂਕ ਵਿੱਚ ਕਿਤਾਬ ਜਮ੍ਹਾਂ ਕਰਵਾਉਣ ਨਾਲ ਇਹ ਫ਼ਾਇਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੋ ਜਾਂਦਾ ਹੈ।

Get the latest update about Latest news, check out more about Truescoop news, Educational news, Punjab School news & Punjab news

Like us on Facebook or follow us on Twitter for more updates.