ਕੈਨੇਡਾ: ਸਰੀ ਦੇ ਸਕੂਲ 'ਚ 18 ਸਾਲਾ ਪੰਜਾਬੀ ਮੁੰਡੇ ਦੀ ਚਾਕੂ ਮਾਰ ਕੇ ਹੱਤਿਆ, ਜਾਂਚ ਜਾਰੀ

ਕੈਨੇਡਾ 'ਚ ਇਕ 18 ਸਾਲਾ ਪੰਜਾਬੀ ਮੁੰਡੇ ਦੇ ਕਤਲ ਦੀ ਘਟਨਾ ਸਾਹਮਣੇ ਆਈ ਹੈ। ਕੈਨੇਡਾ ਦੇ...

ਸਰੀ - ਕੈਨੇਡਾ 'ਚ ਇਕ 18 ਸਾਲਾ ਪੰਜਾਬੀ ਮੁੰਡੇ ਦੇ ਕਤਲ ਦੀ ਘਟਨਾ ਸਾਹਮਣੇ ਆਈ ਹੈ। ਕੈਨੇਡਾ ਦੇ ਸਰੀ ਵਿਚ 22 ਨਵੰਬਰ ਨੂੰ ਇਕ ਸਕੂਲ ਦੀ ਪਾਰਕਿੰਗ ਵਿਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਵਿਚ ਮਾਰੇ ਗਏ ਨੌਜਵਾਨ ਦੀ ਪਛਾਣ 18 ਸਾਲਾ ਮਹਿਕਪ੍ਰੀਤ ਸੇਠੀ ਦੇ ਰੂਪ ਵਿਚ ਕੀਤੀ ਗਈ ਹੈ। ਇੰਟੀਗ੍ਰੇਟੇਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੇ ਬੁੱਧਵਾਰ ਦੁਪਹਿਰ ਉਸ ਦੀ ਪਛਾਣ ਦੀ ਪੁਸ਼ਟੀ ਕੀਤੀ। 18 ਸਾਲਾ ਸੇਠੀ 'ਤੇ 12600 66 ਐਵੇਨਿਊ ਸਥਿਤ ਨਿਊਟਨ ਦੇ ਤਮਨਾਵਿਸ ਸੈਕੰਡਰੀ ਸਕੂਲ ਦੇ ਬਾਹਰ ਚਾਕੂ ਨਾਲ ਹਮਲਾ ਕੀਤਾ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕ ਆਪਣੇ ਛੋਟੇ ਭਰਾ ਨੂੰ ਸਕੂਲੋਂ ਲੈਣ ਗਿਆ ਸੀ।

ਸਰੀ ਆਰ.ਸੀ.ਐੱਮ.ਪੀ. ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੁਪਹਿਰ 12:08 ਵਜੇ ਸਕੂਲ ਦੇ ਬਾਹਰ ਛੁਰੇਬਾਜ਼ੀ ਦੀ ਘਟਨਾ ਸਬੰਧੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਛੁਰੇਬਾਜ਼ੀ ਦੀ ਘਟਨਾ ਵਿਚ ਜ਼ਖ਼ਮੀ ਇੱਕ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਇੱਕ 17 ਸਾਲਾ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। IHIT ਨੇ ਕਿਹਾ ਕਿ ਉਹ ਮੰਨਦੇ ਹਨ ਕਿ ਸ਼ੱਕੀ ਅਤੇ ਸੇਠੀ ਇੱਕ-ਦੂਜੇ ਨੂੰ ਜਾਣਦੇ ਸਨ। ਪੁਲਸ ਉਨ੍ਹਾਂ ਵਿਦਿਆਰਥੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਿਨ੍ਹਾਂ ਨੇ ਚਾਕੂ ਮਾਰਦੇ ਦੇਖਿਆ ਹੈ ਜਾਂ ਜਿਨ੍ਹਾਂ ਕੋਲ ਘਟਨਾ ਦੀ ਸੈਲਫੋਨ ਵੀਡੀਓ ਹੈ। ਜਾਣਕਾਰੀ ਵਾਲੇ ਕਿਸੇ ਵੀ ਵਿਅਕਤੀ ਨੂੰ IHIT ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।

Get the latest update about stabbed to death, check out more about punjabi boy, canada & probe underway

Like us on Facebook or follow us on Twitter for more updates.