ਕੈਨੇਡਾ 'ਚ PR ਦੀ ਉਡੀਕ ਕਰਨ ਵਾਲਿਆਂ ਲਈ ਵੱਡੀ ਖਬਰ, ਇਮੀਗ੍ਰੇਸ਼ਨ ਮੰਤਰੀ ਨੇ ਦਿੱਤਾ ਇਹ ਬਿਆਨ

ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਅਗਲੇ ਮਹੀਨੇ ਕੁਝ ਨਵੇਂ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਜਿਨ੍ਹਾਂ...

ਟੋਰਾਂਟੋ: ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਅਗਲੇ ਮਹੀਨੇ ਕੁਝ ਨਵੇਂ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਜਿਨ੍ਹਾਂ ਤਹਿਤ 90,000 ਐਸੈਂਸ਼ੀਅਲ ਵਰਕਰਾਂ ਅਤੇ ਅੰਤਰਰਾਸ਼ਟਰੀ ਗਰੈਜੂਏਟ ਸਟੂਡੈਂਟਸ ਕੈਨੇਡਾ ਦੀ ਪੀ.ਆਰ. ਹਾਸਲ ਕਰ ਸਕਣਗੇ। ਇਹ ਜਾਣਕਾਰੀ ਦਿੰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਨੇ ਅੱਜ ਦੱਸਿਆ ਹੈ ਕਿ ਇਨ੍ਹਾਂ ਨਿਰਦੇਸ਼ਾਂ ਨਾਲ ਕੈਨੇਡਾ ਵਿਚ ਪਹਿਲਾਂ ਰਹਿ ਰਹੇ ਯੋਗ ਕਾਮਿਆਂ, ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਨਵੀਆਂ ਤਬਦੀਲੀਆਂ ਤਹਿਤ ਹੈਲਥ ਕੇਅਰ ਵਰਕਰਾਂ ਅਤੇ ਹੋਰ ਯੋਗ ਵਰਕਰਾਂ ਕੋਲ ਘੱਟੋ-ਘੱਟ ਇੱਕ ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ ਜਿਸ ਆਸਰੇ ਉਹ ਪੀ.ਆਰ. ਲਈ ਅਪਲਾਈ ਕਰ ਸਕਣਗੇ। ਅੰਤਰਰਾਸ਼ਟਰੀ ਗਰੈਜੂਏਟਸ ਲਈ ਜ਼ਰੂਰੀ ਹੋਵੇਗਾ ਕਿ ਉਨ੍ਹਾਂ ਨੇ ਕੈਨੇਡਾ ਵਿਚ 4 ਸਾਲ ਦਾ ਪੋਸਟ ਸੈਕੰਡਰੀ ਪ੍ਰੋਗਰਾਮ ਪੂਰਾ ਕਰ ਲਿਆ ਹੋਵੇ। ਪ੍ਰੋਗਰਾਮ ਅਧੀਨ 20,000 ਅਸਥਾਈ ਹੈਲਥ ਕੇਅਰ ਵਰਕਰ, 30,000 ਹੋਰ ਚੁਣੇ ਜ਼ਰੂਰੀ ਕਿੱਤਿਆਂ ਦੇ ਅਸਥਾਈ ਕਾਮੇ ਅਤੇ 40,000 ਅੰਤਰਰਾਸ਼ਟਰੀ ਵਿਦਿਆਰਥੀ ਪੀ.ਆਰ. ਹਾਸਲ ਕਰ ਸਕਣਗੇ। ਇਸ ਸਬੰਧੀ ਅਰਜ਼ੀਆਂ ਲੈਣ ਦੀ ਪ੍ਰਕਰਿਆ 6 ਮਈ 2021 ਤੋਂ ਸ਼ੁਰੂ ਹੋਵੇਗੀ ਅਤੇ 5 ਨਵੰਬਰ,2021 ਤੱਕ ਜਾਂ ਜਦੋਂ ਤੱਕ ਇਹ ਟੀਚਾ ਪੂਰਾ ਨਹੀਂ ਹੋ ਜਾਂਦਾ, ਉਦੋਂ ਤੱਕ ਜਾਰੀ ਰਹੇਗੀ।

Get the latest update about Truescoop News, check out more about Truescoop, Canada, 90000 Students & Permanent Residency

Like us on Facebook or follow us on Twitter for more updates.