ਕੈਪਟਨ ਅਮਰਿੰਦਰ ਸਿੰਘ ਨੇ ਲਈ ਕੋਰੋਨਾ ਵਾਇਰਸ ਵੈਕਸੀਨ ਦੀ ਦੂਜੀ ਡੋਜ਼, ਕੀਤੀ ਜਨਤਾ ਨੂੰ ਅਪੀਲ

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟ...

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵੈਕਸੀਨ ਦੀ ਦੂਜੀ ਖ਼ੁਰਾਕ ਲਈ ਹੈ। ਇਸ ਸਬੰਧੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਜਨਤਾ ਨੂੰ ਵੈਕਸੀਨ ਲੈਣ ਦੀ ਅਪੀਲ ਵੀ ਕੀਤੀ ਹੈ।

 
ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟ ਵਿਚ ਕਿਹਾ ਕਿ ਅੱਜ ਮੈਂ ਕੋਵਿਡ-19 ਟੀਕਾਕਰਨ ਦੀ ਮੇਰੀ ਦੂਜੀ ਖੁਰਾਕ ਲਈ। ਕੋਵਿਡ-19 ਵਾਇਰਸ ਵਿਰੁੱਧ ਲੜਾਈ ਵਿਚ, ਸਮੇਂ ਸਿਰ ਟੀਕਾਕਰਨ ਸਾਡੀ ਸਭ ਤੋਂ ਸ਼ਕਤੀਸ਼ਾਲੀ ਢਾਲ ਹੈ। ਮੈਂ ਸਾਰੇ ਟੀਕਾਕਰਨ ਯੋਗ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸਾਰੇ ਸੂਬੇ ਵਿਚ ਪੰਜਾਬ ਸਰਕਾਰ ਦੀਆਂ ਡਾਕਟਰੀ ਸਹੂਲਤਾਂ ਉੱਤੇ ਰਜਿਸਟਰ ਹੋ ਕੇ ਜਲਦੀ ਤੋਂ ਜਲਦੀ ਆਪਣੀ ਸ਼ਾਟ ਲੈਣ।

ਤੁਹਾਨੂੰ ਦੱਸ ਦਈਏ ਕਿ ਐਤਵਾਰ ਨੂੰ ਪੰਜਾਬ 'ਚ ਕੋਰੋਨਾ ਦੇ 3116 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 59 ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 272772 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 7507 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 37664 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 3116 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 6346316 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

Get the latest update about capt Amarinder Singh, check out more about Truescoop, coronavirus vaccine, take Second dose & Truescoop News

Like us on Facebook or follow us on Twitter for more updates.