ਅਮਰੀਕਾ-ਇਰਾਨ ਵਿਚਾਲੇ ਵੱਧਦੇ ਤਣਾਅ 'ਤੇ ਕੈਪਟਨ ਦਾ ਕੇਂਦਰ ਸਰਕਾਰ 'ਤੇ ਵੱਡਾ ਬਿਆਨ

ਅਮਰੀਕਾ ਅਤੇ ਇਰਾਨ ਵਿਚਾਲੇ ਵੱਧਦੇ ਤਣਾਅ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖਾੜੀ ਮੁਲਕਾਂ 'ਚ ਰਹਿੰਦੇ 10 ਮਿਲੀਅਨ ਭਾਰਤੀਆਂ ਦੀ ਸੁਰੱਖਿਆ...

ਚੰਡੀਗੜ੍ਹ— ਅਮਰੀਕਾ ਅਤੇ ਇਰਾਨ ਵਿਚਾਲੇ ਵੱਧਦੇ ਤਣਾਅ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖਾੜੀ ਮੁਲਕਾਂ 'ਚ ਰਹਿੰਦੇ 10 ਮਿਲੀਅਨ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਕਾਰਗਾਰ ਕਦਮ ਚੁੱਕੇ ਜਾਣ। ਵਿਦੇਸ਼ ਮੰਤਰਾਲੇ ਵੱਲੋਂ ਸਾਰੀ ਸਥਿਤੀ 'ਤੇ ਨਜ਼ਰ ਰੱਖੀ ਜਾਣ ਦੇ ਦਿੱਤੇ ਬਿਆਨ ਉਤੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਮਰੀਕਾ ਤੇ ਇਰਾਨ ਵੱਲੋਂ ਹਮਲੇ ਅਤੇ ਜਵਾਬੀ ਹਮਲੇ ਕਰਨ ਦੀਆਂ ਦਿੱਤੀਆਂ ਜਾ ਰਹੀਆਂ ਚਿਤਾਵਨੀਆਂ ਨੂੰ ਦੇਖਦਿਆਂ ਭਾਰਤ ਸਿਰਫ ਉਡੀਕ ਤੇ ਵੇਖਣ ਜਾਂ ਸਿਰਫ ਸਥਿਤੀ 'ਤੇ ਨਜ਼ਰ ਰੱਖਣ ਦੀ ਨੀਤੀ ਨਾਲ ਨਹੀਂ ਸਾਰ ਸਕਦਾ।

ਟਰੂ ਸਕੂਪ ਸਪੈਸ਼ਲ : ਸਭ ਤੋਂ ਮਹਿੰਗੀ ਬਿਜਲੀ ਪੰਜਾਬ 'ਚ, ਜਾਣੋ ਕੀ ਹੈ ਵੱਡਾ ਕਾਰਨ!!

ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਇਸ ਖੇਤਰ ਵਿੱਚ ਸਥਿਤ ਭਾਰਤ ਦੇ ਸਫ਼ਾਰਤਖ਼ਾਨਿਆਂ ਨੂੰ ਉਥੇ ਵਸਦੇ ਭਾਰਤੀਆਂ ਨਾਲ ਸੰਪਰਕ ਬਣਾਉਣ ਸਬੰਧੀ ਨਿਰਦੇਸ਼ ਜਾਰੀ ਕਰੇ ਅਤੇ ਸੰਕਟ ਦੀ ਇਸ ਘੜੀ ਵਿੱਚ ਉਥੇ ਰਹਿੰਦੇ ਭਾਰਤੀਆਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ  ਕਿਹਾ ਕਿ ਅਮਰੀਕਾ ਤੋਂ ਇਲਾਵਾ ਬਰਤਾਨੀਆ ਵਰਗੇ ਹੋਰ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਨੂੰ ਬਾਹਰ ਕੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਲੋੜ ਪੈਣ 'ਤੇ ਕੇਂਦਰ ਸਰਕਾਰ ਨੂੰ ਮੌਜੂਦਾ ਹਾਲਤਾਂ ਵਿੱਚ ਭਾਰਤ ਵਾਪਸ ਆਉਣ ਦੀ ਇੱਛਾ ਰੱਖਣ ਵਾਲੇ ਸਾਰੇ ਭਾਰਤੀਆਂ ਨੂੰ ਅਜਿਹੀ ਸਥਿਤੀ ਤੋਂ ਬਾਹਰ ਕੱਢਣ ਦੀਆਂ ਯੋਜਨਾਵਾਂ ਤਿਆਰ ਕਰਨ ਅਤੇ ਵਿੱਢਣ ਦੀ ਲੋੜ ਹੈ।

ਰੈਸਟੋਰੈਂਟ 'ਚ ਹੁਣ ਖਾਣਾ ਮੰਗਣਾ ਵੀ ਪੈ ਸਕਦੈ ਮਹਿੰਗਾ, ਜਾਨ ਤੋਂ ਧੋਣਾ ਪੈ ਸਕਦਾ ਹੈ ਹੱਥ

ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਖਾੜੀ ਖੇਤਰ ਦੀ ਭਾਰਤ ਨਾਲ ਲੱਗਦੀ ਸਰਹੱਦ ਦੇ ਮੱਦੇਨਜ਼ਰ ਇਸ ਮਾਮਲੇ 'ਚ ਬਿਨਾਂ ਕਿਸੇ ਦੇਰੀ ਤੋਂ ਕੇਂਦਰ ਸਰਕਾਰ ਦਾ ਦਖਲ ਜ਼ਰੂਰੀ ਹੈ ਅਤੇ ਪੱਛਮੀ ਏਸ਼ਿਆਈ ਮੁਲਕਾਂ ਦੇ ਨਾਲ-ਨਾਲ ਉਥੇ ਵਸਦੀ ਭਾਰਤੀ ਆਬਾਦੀ ਨੂੰ ਸੁਰੱਖਿਅਤ ਬਾਹਰ ਕੱਢਣ ਸਬੰਧੀ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਲੋੜ ਹੈ। ਉਨ•ਾਂ ਕਿਹਾ ਕਿ ਇਸ ਟਕਰਾਅ ਦੇ ਮੱਦੇਨਜ਼ਰ ਸਹਿਮਤੀ ਦੇ ਕੋਈ ਸੰਕੇਤ ਨਹੀਂ ਮਿਲ ਰਹੇ ਅਤੇ ਸਪੱਸ਼ਟ ਤੌਰ 'ਤੇ ਅਜਿਹੀ ਗੰਭੀਰ ਸਥਿਤੀ ਵਿੱਚ ਖਾੜੀ ਖੇਤਰਾਂ ਨੂੰ ਤੁਰੰਤ ਛੱਡ ਦੇਣਾ ਭਾਰਤੀਆਂ ਦੇ ਹਿੱਤ ਵਿੱਚ ਹੋਵੇਗਾ। ਖਾੜੀ ਮੁਲਕਾਂ ਵਿੱਚ ਵੱਡੀ ਗਿਣਤੀ 'ਚ ਰਹਿੰਦੇ ਪੰਜਾਬੀ ਤੇ ਸਿੱਖ ਭਾਈਚਾਰੇ ਦੀ ਵਸੋਂ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨ•ਾਂ ਦੀ ਸਰਕਾਰ ਵੱਲੋਂ ਵਾਪਸ ਸੁਰੱਖਿਅਤ ਦੇਸ਼ ਪਰਤਣ ਦੇ ਇੱਛੁਕ ਕਿਸੇ ਵੀ ਵਿਅਕਤੀ ਨੂੰ ਹਰ ਤਰ•ਾਂ ਦੀ ਮੱਦਦ ਮੁਹੱਈਆ ਕਰਵਾਈ ਜਾਵੇਗੀ। ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ ਉਥੇ ਰਹਿੰਦੇ ਭਾਈਚਾਰੇ ਦੇ ਲੋਕਾਂ ਨਾਲ ਸਿੱਧੇ ਤੌਰ 'ਤੇ ਸੰਪਰਕ ਵਿੱਚ ਹਨ ਅਤੇ ਉਨ•ਾਂ ਨੂੰ ਮੱਦਦ ਦੀ ਕੋਈ ਵੀ ਅਪੀਲ ਕਰਨ ਦੇ ਜਵਾਬ ਵਿੱਚ ਜਲਦੀ ਤੁਰਨ ਦੀ ਹਦਾਇਤ ਕੀਤੀ ਗਈ ਹੈ।

ਜਦੋਂ ਚੰਡੀਗੜ੍ਹ PGI 'ਚ ਨਵਜੰਮੇ ਬੱਚੇ ਨੂੰ ਭੇਜਿਆ ਪੋਸਟਮਾਰਟਮ ਲਈ, ਜਾਣੋ ਕੀ ਹੋਇਆ ਅੱਗੇ?

Get the latest update about Punjab News, check out more about Punjab Chief Minister, True Scoop News, Captain Amarinder Singh & Chandigarh News

Like us on Facebook or follow us on Twitter for more updates.