ਕੈਪਟਨ ਦੀ ਕੋਰੋਨਾ ਹਾਲਾਤਾਂ 'ਤੇ ਰਿਵਿਊ ਮੀਟਿੰਗ ਜਾਰੀ, ਲੱਗ ਸਕਦੀਆਂ ਨੇ ਦਿੱਲੀ ਵਰਗੀਆਂ ਪਾਬੰਦੀਆਂ

ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਿਨੋਂ ਦਿਨ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਰੋਜ਼ਾਨਾ ਸੈਂਕੜੇ ਦੀ ਗਿਣਤੀ ਵਿਚ ਮਰੀਜ਼ ਸਾ...

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਿਨੋਂ ਦਿਨ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਰੋਜ਼ਾਨਾ ਸੈਂਕੜੇ ਦੀ ਗਿਣਤੀ ਵਿਚ ਮਰੀਜ਼ ਸਾਹਮਣੇ ਆ ਰਹੇ ਹਨ। ਇਨ੍ਹਾਂ ਹਾਲਾਤਾਂ ਉੱਤੇ ਕਾਬੂ ਪਾਉਣ ਲਈ ਪੰਜਾਬ ਮੁੱਖ ਮੰਤਰੀ ਦੀ ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਜਾਰੀ ਹੈ।

ਪੰਜਾਬ ਸਰਕਾਰ ਦੀ ਇਸ ਰਿਵਿਊ ਮੀਟਿੰਗ ਵਿਚ ਕਈ ਸੀਨੀਅਰ ਅਧਿਕਾਰੀ ਤੇ ਕੈਬਨਿਟ ਦੇ ਮੰਤਰੀ ਵੀ ਸ਼ਾਮਲ ਹੋਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਨਾਈਟ ਕਰਫਿਊ ਐਲਾਨ ਕੀਤਾ ਹੋਇਆ ਹੈ ਪਰ ਬਾਵਜੂਦ ਇਸ ਦੇ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਰੋਜ਼ਾਨਾ 3500 ਤੋਂ ਵਧੇਰੇ ਆ ਰਹੇ ਮਾਮਲਿਆਂ ਨੇ ਪੰਜਾਬ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੌਰਾਨ ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਕੀ ਹੁਣ ਦਿੱਲੀ ਵਾਂਗ ਹੀ ਪਾਬੰਦੀਆਂ ਲਾਵੇਗੀ।

ਦੱਸ ਦਈਏ ਕਿ ਦਿੱਲੀ ਵਿਚ ਵੀ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿਚ ਅਗਲੇ ਸੋਮਵਾਰ ਤੱਕ ਲਈ ਪੂਰਨ ਲਾਕਡਾਊਨ ਐਲਾਨ ਕਰ ਦਿੱਤਾ ਹੈ।

Get the latest update about review meeting, check out more about Truescoop, Captain Amrinder Singh, Truescoop news & sanctions like Delhi

Like us on Facebook or follow us on Twitter for more updates.