ਮਾਮਲਾ ਵਾਇਰਲ ਹੋਈ ਵੀਡੀਓ ਦਾ- ਜਲੰਧਰ ਦੇ ਥਾਣਾ ਭਾਰਗੋ ਕੈਂਪ ਬਾਹਰ ਲੱਗਿਆ ਧਰਨਾ

ਜਲੰਧਰ- ਜਲੰਧਰ ਦੇ ਥਾਣਾ ਭਾਰਗੋ ਕੈਂਪ ਦੇ ਬਾਹਰ ਅੱਜ ਵਾਲਮੀਕੀ ਭਾਈਚਾਰੇ ਤੇ ਸਮੂਹ ਬਰਾੜ ਭਾਈਚਾਰੇ

ਜਲੰਧਰ- ਜਲੰਧਰ ਦੇ ਥਾਣਾ ਭਾਰਗੋ ਕੈਂਪ ਦੇ ਬਾਹਰ ਅੱਜ ਵਾਲਮੀਕੀ ਭਾਈਚਾਰੇ ਤੇ ਸਮੂਹ ਬਰਾੜ ਭਾਈਚਾਰੇ ਵੱਲੋਂ ਅੱਜ ਥਾਣਾ ਭਾਰਗੋ ਕੈਂਪ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ, ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ। ਗਗਨ ਪਾਵਾ ਵੱਲੋਂ ਦੱਸਿਆ ਗਿਆ ਕਿ ਬੀਤੇ ਕੁਝ ਦਿਨ ਪਹਿਲਾਂ ਇਕ ਵਿਅਕਤੀ ਅਤੇ ਮਹਿਲਾ ਦੀ ਫੋਨ ਤੇ ਆਡੀਓ ਵਾਇਰਲ ਹੋਈ ਸੀ ਜਿਸ ਦੇ ਚਲਦਿਆਂ ਉਨ੍ਹਾਂ ਵੱਲੋਂ ਬਰਾੜ ਅਤੇ ਵਾਲਮੀਕੀ ਭਾਈਚਾਰੇ ਦੇ ਖਿਲਾਫ ਕਾਫੀ ਮੰਦਾ ਬੋਲਿਆ ਗਿਆ  ਅਤੇ ਜਦੋਂ ਆਡੀਓ ਵਾਇਰਲ ਹੋਈ ਤਾਂ ਉਨ੍ਹਾਂ ਨੇ ਇਸ ਸੰਬੰਧੀ ਥਾਣਾ ਭਾਰਗੋ ਕੈਂਪ ਵਿਖੇ ਸ਼ਿਕਾਇਤ ਵੀ ਦਰਜ ਕਰਾਈ ਸੀ। 

ਪੁਲੀਸ ਨੂੰ ਸਾਰੇ ਸਬੂਤ ਵੀ ਦਿੱਤੇ ਗਏ ਸਨ, ਜਿਸ ਤੋਂ ਬਾਅਦ ਅੱਜ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲੀਸ ਵੱਲੋਂ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਰੋਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਅੱਜ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ ਉਨ੍ਹਾਂ ਨੇ ਕਿਹਾ ਹੈ ਕਿ ਕੁਝ ਇਹੋ ਜਿਹੇ ਚੰਦ ਵਿਅਕਤੀ ਹੁੰਦੇ ਹਨ, ਜੋ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਤੇ ਤੁਲੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਇੱਥੇ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ ਪਰ ਇਹੋ ਜਿਹਾ ਕੁਝ ਵੀ ਨਹੀਂ ਹੋਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਇਹੋ ਜਿਹੇ ਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਥੇ ਹੀ ਪੁਲਸ ਅਧਿਕਾਰੀ ਵਲੋਂ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਹੁਣ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।



Get the latest update about Truescoop news, check out more about Police Station, Latest news & Punjab news

Like us on Facebook or follow us on Twitter for more updates.