ਪੁਲਸ ਦੇ ਅਫ਼ਸਰਾਂ ਦੀ ਲੜਾਈ 'ਤੇ ਕਦੀ ਵੀ ਆ ਸਕਦਾ ਹੈ ਵੱਡਾ ਫੈਸਲਾ

ਕੈਪਟਨ ਸਰਕਾਰ ਲਈ ਇਕ ਬੁਰੀ ਖ਼ਬਰ ਆ ਸਕਦੀ ਹੈ। ਕੈਟ ਸੈਂਟਰਲ ...

ਚੰਡੀਗੜ੍ਹ — ਕੈਪਟਨ ਸਰਕਾਰ ਲਈ ਇਕ ਬੁਰੀ ਖ਼ਬਰ ਆ ਸਕਦੀ ਹੈ। ਕੈਟ ਸੈਂਟਰਲ ਐਡਮਿਨੀਸਟ੍ਰੈਟਿਵ ਟ੍ਰਿਬਿਊਨਲ ਨੇ ਬੀਤੇ ਬੁੱਧਵਾਰ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਚੈਲੇਂਜ ਕਰਨ ਵਾਲੀ 2 ਪਟੀਸ਼ਨ 'ਤੇ ਸੁਣਵਾਈ ਪੂਰੀ ਕਰ ਲਈ ਹੈ। ਦੱਸ ਦੱਈਏ ਕਿ ਇਸ ਮਾਮਲੇ ਦੀ ਸੁਣਵਾਈ ਕਰਨ ਲਈ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਟ੍ਰਿਬਿਊਨਲ ਦੇ ਚੇਅਰਮੈਨ ਐੱਲ ਨਰਸਿਮਹਾ ਰੈੱਡੀ ਅਤੇ ਐੱਮ ਜਮੇਸ਼ਮ ਚੰਡੀਗੜ੍ਹ ਆਏ। ਵਕੀਲਾਂ ਦੀ ਬਹਿਸ ਤੋਂ ਬਾਅਦ ਸੁਣਵਾਈ ਨੂੰ ਅੰਤਿਮ ਰੂਪ ਦਿੰਦਿਆਂ ਟ੍ਰਿਬਿਊਨਲ ਨੇ ਫੈਸਲਾ ਰਾਖਵਾਂ ਰੱਖ ਲਿਆ। ਇਸ ਨਿਯੁਕਤੀ ਨੂੰ ਚੁਣੌਤੀ 1985 ਬੈਂਚ ਦੇ ਆਈਪੀਐੱਸ ਅਧਿਕਾਰੀ ਮੁਹੰਮਦ ਮੁਸਤਵਾ ਅਤੇ 1986 ਬੈਚ ਦੇ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੇ ਦਿੱਤੀ ਸੀ। ਇਨ੍ਹਾਂ ਦੋਵਾਂ ਅਧਾਕੀਆਂ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਵੱਲੋਂ ਤਿਆਰ ਕੀਤੇ ਗਏ ਪੈਨਲ 'ਤੇ ਇਤਰਾਜ਼ ਦਾਇਰ ਕੀਤਾ ਸੀ। ਇਨ੍ਹਾਂ ਦੋਹਾਂ ਪੁਲਸ ਅਧਾਕਰੀਆਂ ਨੇ ਆਪਣੀ ਅਪਲੀ 'ਚ ਕਿਹਾ ਸੀ ਕਿ ਯੂਪੀਐੱਸਸੀ ਨੇ ਪੈਨਲ ਤਿਆਰ ਕਰਦੇ ਸਮੇਂ ਯੋਗਤਾ ਤੇ ਮੈਰਿਟ ਨੂੰ ਨਜ਼ਰਅੰਦਾਜ਼ ਕੀਤਾ ਹੈ। ਯੂਪੀਐੱਸਸੀ ਵੱਲੋਂ ਡੀਜੀਪੀ ਦੇ ਪੈਨਲ ਲਈ 1987 ਬੈਚ ਦੇ ਤਿੰਨ ਪੁਲਸ ਅਧਿਕਾਰੀਆਂ ਦਿਨਕਰ ਗੁਪਤਾ, ਮਿਥਲੇਸ਼ ਤਿਵਾੜੀ ਅਤੇ ਵਿਰੇਸ਼ ਕੁਮਾਰ ਭਾਵੜਾ ਦੀ ਚੋਣ ਕੀਤੀ ਗਈ ਸੀ। ਕੈਪਟਨ ਸਰਕਾਰ ਵੱਲੋਂ ਗੁਪਤਾ ਨੂੰ ਡੀਜੀਪੀ ਵਜੋਂ ਨਿਯੁਕਤ ਕਰ ਦਿੱਤਾ ਗਿਆ ਸੀ।

ਅੱਜ ਪੰਜਾਬ ਸਰਕਾਰ ਦੀ ਮੀਟਿੰਗ 'ਚ ਹੋਵੇਗੀ ਵੱਡੇ ਮਸਲਿਆਂ ਦੇ ਗੱਲ-ਬਾਤ

ਦੱਸਿਆ ਜਾ ਰਿਹਾ ਹੈ ਕਿ ਚਟੌਪਾਧਿਆਏ ਨੇ ਤਾਂ ਆਪਣੀ ਅਪੀਲ 'ਚ ਡੀਜੀਪੀ ਦਿਨਕਰ ਗੁਪਤਾ ਦੀਆਂ ਸਾਲਾਨਾ ਗੁਪਤ ਰਿਪੋਰਟਾਂ ਅਤੇ ਯੂਪੀਐੱਸਸੀ ਦੀ ਮੀਟਿੰਗ ਦੀ ਕਾਰਵਾਈ ਵੀ ਤਲਬ ਕਰਨ ਦੀ ਮੰਗ ਕੀਤੀ ਸੀ। ਇਨ੍ਹਾਂ ਦੋਹਾਂ ਪੁਲਸ ਅਧਿਕਾਰੀਆਂ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਦਿਨਕਰ ਗੁਪਤਾ ਦੀ ਨਿਯੁਕਤੀ ਡੀਜੀਪੀ ਰੈਂਕ ਦੇ ਚਾਰ ਪੁਲਸ ਅਧਿਕਾਰੀਆਂ ਦੀ ਸੀਨੀਆਰਤਾ ਨੂੰ ਨਜ਼ਰਅੰਦਾਜ਼ ਕਰ ਕੇ ਕੀਤੀ ਗਈ ਹੈ।ਦੋਹਾਂ ਪੁਲਿਸ ਅਧਿਕਾਰੀਆਂ ਨੂੰ ਕੈਟ ਵਿੱਚ ਕੇਸ ਦਾਇਰ ਕੀਤਿਆਂ ਤਾਂ ਕਈ ਮਹੀਨੇ ਬੀਤ ਚੁੱਕੇ ਸਨ ਪਰ ਮਾਮਲਾ ਤਰੀਕਾਂ ਤੋਂ ਅੱਗੇ ਨਹੀਂ ਸੀ ਵਧ ਰਿਹਾ।ਕੈਟ ਵੱਲੋਂ ਸੁਣਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਮੁਹੰਮਦ ਮੁਸਤਫ਼ਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਸੁਣਵਾਈ ਮੁਕੰਮਲ ਕਰਨ ਦੀ ਮੰਗ ਕੀਤੀ ਸੀ।ਹਾਈਕੋਰਟ ਦੇ ਰੁਖ਼ ਤੋਂ ਬਾਅਦ ਬੁੱਧਵਾਰ ਨੂੰ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ ਦੇ ਚੇਅਰਮੈਨ ਤੇ ਇੱਕ ਮੈਂਬਰ ਵਿਸ਼ੇਸ਼ ਤੌਰ 'ਤੇ ਚੰਡੀਗੜ੍ਹ ਆਏ ਤੇ ਇਸ ਮਾਮਲੇ ਦੀ ਸੁਣਵਾਈ ਮੁਕੰਮਲ ਹੋਈ।ਦੱਸ ਦੱਈਏ ਕਿ ਇਨ੍ਹਾਂ ਅਫਸਰਾਂ ਦੀ ਲੜਾਈ 'ਚ ਕੈਪਟਨ ਸਰਕਾਰ ਨੇ ਕਿਹਾ ਹੈ ਕਿ ਤੁਸੀਂ ਇਸ ਤਰ੍ਹਾਂ ਨਾ ਲੜੋ।

Get the latest update about Punjabi News, check out more about Cat Reserves Order, DGP Selection Case, True Scoop News &

Like us on Facebook or follow us on Twitter for more updates.