ਅਮਰਗੜ੍ਹ ਤੋਂ ਆਪ ਵਿਧਾਇਕ ਜਸਵੰਤ ਸਿੰਘ ਗੱਜਰ ਮਾਜਰਾ ਖਿਲਾਫ CBI ਵਲੋਂ FIR ਹੋਈ ਦਰਜ਼

ਈਡੀ ਵਲੋਂ ਕਥਿਤ ਤੋਰ ਤੇ ਬੈਂਕ ਲੋਨ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ 'ਆਪ' ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਅਤੇ ਕੁਝ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰਕੇ ਨਕਦੀ, ਮੋਬਾਈਲ ਫ਼ੋਨ ਅਤੇ ਹਾਰਡ ਡਰਾਈਵ ਬਰਾਮਦ ਕੀਤੇ ਗਏ ਸਨ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਖਿਲਾਫ FIR ਕੀਤੀ ਗਈ ਹੈ। ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖਿਲਾਫ  ਬੈਂਕ ਲੋਨ ਧੋਖਾਧੜੀ ਮਾਮਲੇ ਤੇ CBI ਵਲੋਂ ਇਹ FIR ਦਰਜ਼ ਕਰਵਾਈ ਗਈ ਹੈ। ਦਸ ਦਈਏ ਕਿ ਕੁਝ ਦਿਨ ਪਹਿਲਾ ਹੀ ਜਸਵੰਤ ਸਿੰਘ ਅਤੇ ਕੁਝ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਈਡੀ ਵਲੋਂ ਕਥਿਤ ਤੋਰ ਤੇ ਬੈਂਕ ਲੋਨ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ 'ਆਪ' ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਅਤੇ ਕੁਝ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰਕੇ ਨਕਦੀ, ਮੋਬਾਈਲ ਫ਼ੋਨ ਅਤੇ ਹਾਰਡ ਡਰਾਈਵ ਬਰਾਮਦ ਕੀਤੇ ਗਏ ਸਨ।  ਈਡੀ ਵਲੋਂ ਪਹਿਲਾ ਦਿੱਤੀ ਗਈ ਜਾਣਕਾਰੀ ਮੁਤਾਬਿਕ ਤਾਰਾ ਕਾਰਪੋਰੇਸ਼ਨ ਲਿਮਟਿਡ (24 ਸਤੰਬਰ 2018 ਨੂੰ ਮਲੌਧ ਐਗਰੋ ਲਿਮਿਟੇਡ) ਸਮੇਤ ਲੁਧਿਆਣਾ, ਮਲੇਰਕੋਟਲਾ, ਖੰਨਾ, ਪਾਇਲ ਅਤੇ ਧੂਰੀ ਵਿਖੇ ਮੁਲਜ਼ਮਾਂ/ਕੰਪਨੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਵਪਾਰਕ ਅਤੇ ਰਿਹਾਇਸ਼ੀ ਸਥਾਨਾਂ ਦੀ ਤਲਾਸ਼ੀ ਲਈ ਗਈ ਸੀ। ਇਸ ਦੇ ਡਾਇਰੈਕਟਰਾਂ ਵਿੱਚ ਜਸਵੰਤ ਸਿੰਘ ਗੱਜਣ ਮਾਜਰਾ, ਬਲਵੰਤ ਸਿੰਘ, ਕੁਲਵੰਤ ਸਿੰਘ, ਤੇਜਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਾਮਲ ਸਨ। ਜਸਵੰਤ ਸਿੰਘ ਗੱਜਣ ਮਾਜਰਾ ਪੰਜਾਬ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ।

Get the latest update about APP MLA Jaswant Singh Gajjan Majra, check out more about , Jaswant Singh Gajjan Majra, FIR against Jaswant Singh Gajjan Majra & FIR against Jaswant Singh Gajjan Majra

Like us on Facebook or follow us on Twitter for more updates.