CBI ਨੇ ਪੰਜਾਬ ਪੁਲਸ ਹਵਾਲੇ ਕੀਤੀਆਂ ਬੇਅਦਬੀ ਦੀਆਂ ਫਾਈਲਾਂ, ਕੈਪਟਨ ਨੇ ਹਰਸਿਮਰਤ 'ਤੇ ਵਿੰਨ੍ਹਿਆ ਨਿਸ਼ਾਨਾ

ਬੇਅਦਬੀ ਦੇ ਮਾਮਲੇ ਨੂੰ ਲੈ ਕੇ ਸੀ. ਬੀ. ਆਈ. ਨੇ ਆਖਿਰਕਾਰ ਇਸ ਦੀਆਂ ਫਾਈਲਾਂ ਪੰਜਾਬ ਪੁਲਸ ਦੇ ਹਵਾਲੇ ਕਰ ਦਿੱ...

ਬੇਅਦਬੀ ਦੇ ਮਾਮਲੇ ਨੂੰ ਲੈ ਕੇ ਸੀ. ਬੀ. ਆਈ. ਨੇ ਆਖਿਰਕਾਰ ਇਸ ਦੀਆਂ ਫਾਈਲਾਂ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤੀਆਂ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫੇਸਬੁੱਕ ਜ਼ਰੀਏ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਕਾਲੀਆਂ ਨੂੰ ਲੰਮੇਂ ਹੱਥੀਂ ਵੀ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੀ. ਬੀ. ਆਈ. ਨੇ ਆਖਿਰਕਾਰ ਬੇਅਦਬੀ ਮਾਮਲੇ ਦੀਆਂ ਫਾਈਲਾਂ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਤੋਂ ਅਕਾਲੀ ਦਲ ਦੇ ਵੱਖ ਹੋਣ ਦੇ ਸਿਰਫ਼ ਕੁਝ ਮਹੀਨਿਆਂ ਬਾਅਦ ਹੀ ਇਸ ਮਾਮਲੇ ਦੇ ਕਾਗਜ਼ ਸਾਨੂੰ ਸੌਂਪਣਾ ਇਹ ਸਾਬਤ ਕਰਦਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਜਾਂਚ ’ਚ ਰੁਕਾਵਟ ਪਾਈ ਹੋਈ ਸੀ। ਸਾਡੀ ਪੁਲਸ ਇਸ ਘਟਨਾ ਦੇ ਦੋਸ਼ੀਆਂ ਦਾ ਪਤਾ ਲਗਾਏਗੀ ਅਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

    

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੀ. ਬੀ. ਆਈ. ਲਈ ਤੈਅ ਕੀਤੀ ਤਰੀਕ ਦੇ ਗੁਜ਼ਰਨ ਤੋਂ ਕੁਝ ਘੰਟੇ ਪਹਿਲਾਂ ਕੇਂਦਰੀ ਏਜੰਸੀ ਦੁਆਰਾ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਦਸਤਾਵੇਜ਼ ਅਤੇ ਫਾਈਲਾਂ ਪੰਜਾਬ ਪੁਲਸ ਨੂੰ ਸੌਂਪ ਦਿੱਤੀਆਂ ਗਈਆਂ। ਜ਼ਿਕਰਯੋਗ ਹੈ ਕਿ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਨੇ 18 ਜਨਵਰੀ, 2021 ਨੂੰ ਸੀ. ਬੀ. ਆਈ. ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਸੀ. ਬੀ. ਆਈ. ਤੋਂ ਬੇਅਦਬੀ ਮਾਮਲਿਆਂ ਦੀ ਜਾਂਚ ਵਾਪਸ ਲੈਣ ਤੋਂ ਬਾਅਦ ਬਿਨਾਂ ਕਿਸੇ ਦੇਰੀ ਤੋਂ ਸੂਬਾ ਸਰਕਾਰ ਨੂੰ ਸਮੁੱਚਾ ਰਿਕਾਰਡ ਵਾਪਸ ਕੀਤਾ ਜਾਵੇ ਅਤੇ ਇਸ ਦੇ ਨਾਲ-ਨਾਲ ਸੀ. ਬੀ. ਆਈ. ਨੂੰ 2 ਨਵੰਬਰ, 2015 ਨੂੰ ਜਾਰੀ ਨੋਟੀਫਿਕੇਸ਼ਨ ਨੰਬਰ 7/52113-2ਐਚ4/619055/1 ਤਹਿਤ ਤਬਦੀਲ ਕੀਤੇ ਕੇਸਾਂ ਸਬੰਧੀ ਇਕੱਠੇ ਕੀਤੇ ਸਬੂਤਾਂ ਸਮੇਤ ਸਾਰਾ ਰਿਕਾਰਡ ਵੀ ਮੋੜਿਆ ਜਾਵੇ।

Get the latest update about goli kand, check out more about cbi, behbal kalan & captain amarinder singh

Like us on Facebook or follow us on Twitter for more updates.