ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ SYL ਨੂੰ ਬੈਨ ਲਗਾਉਣ ਤੋਂ ਬਾਅਦ ਹੁਣ ਕਿਸਾਨ ਅੰਦੋਲਨ ਦੌਰਾਨ ਬਣਾਏ ਟਵਿੱਟਰ ਅਕਾਊਂਟ 'ਤੇ ਵੀ ਐਕਸ਼ਨ ਲਿਆ ਗਿਆ ਹੈ। ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ ਤੋਂ ਟਵਿੱਟਰ ਅਕਾਊਂਟ 'ਤੇ ਪਾਬੰਧੀ ਲਗਾਈ ਗਈ ਹੈ ਜੋਕਿ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਬਣਾਏ ਗਏ ਸਨ। ਇਨ੍ਹਾਂ ਪਲੇਟਫਾਰਮ ਰਾਹੀਂ ਸੰਯੁਕਤ ਕਿਸਾਨ ਮੋਰਚੇ ਆਪਣੀ ਗੱਲਬਾਤ ਡਿਜੀਟਲ ਪਲੇਟਫਾਰਮ 'ਤੇ ਰੱਖਦੇ ਸਨ।
ਦਸ ਦਈਏ ਕਿ ਕਿਸਾਨ ਏਕਤਾ ਮੋਰਚਾ ਦੇ ਟਵਿੱਟਰ ਅਕਾਊਂਟ ਦੇ ਕਰੀਬ 5 ਲੱਖ ਫਾਲੋਅਰਜ਼ ਅਤੇ ਟਰੈਕਟਰ ਤੋਂ ਟਵਿੱਟਰ ਦੇ 55 ਹਜ਼ਾਰ ਫਾਲੋਅਰਜ਼ ਸਨ। ਕਿਸਾਨ ਅੰਦੋਲਨ ਦੇ ਦੌਰਾਨ ਇਨ੍ਹਾਂ ਦੋਵਾਂ ਖਾਤਿਆਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਤੇ ਨਾਲ ਹੀ ਕਿਸਾਨ ਮੋਰਚਾ ਬਾਰੇ ਗਲਤ ਜਾਣਕਾਰੀ ਪਹੁੰਚਾਉਣ ਵਾਲਿਆਂ ਨੂੰ ਵੀ ਜਵਾਬ ਦਿੱਤਾ ਗਿਆ। ਕਿਸਾਨ ਅੰਦੋਲਨ ਦੁਆਰਾ ਹਰ ਦਿਨ ਨਵੇਂ ਹੇਸ਼ਟੇਫ ਦਿੱਤੇ ਜਾਂਦੇ ਸਨ ਜਿਸ ਰਾਹੀਂ ਕਿਸਾਨ ਮੋਰਚਾ ਨੂੰ ਹੋਰ ਵੀ ਵਧਾਇਆ ਗਿਆ। ਦਸ ਦਈਏ ਕਿ ਇਹ ਖਾਤੇ ਭਾਰਤ 'ਚ ਬੰਦ ਹੋਏ ਹਨ ਪਰ ਵਿਦੇਸ਼ਾਂ ਵਿੱਚ ਹਜੇ ਵੀ ਕੰਮ ਕਰਦੇ ਰਹਿਣਗੇ।
ਇਸ ਤੇ ਬੋਲਦਿਆਂ ਕਾਂਗਰਸੀ ਵਿਧਾਇਕ ਸਾਬਕਾ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਖਾਤਿਆਂ ਨੂੰ ਕੇਂਦਰ ਸਰਕਾਰ ਦੇ ਕਹਿਣ 'ਤੇ ਟਵਿਟਰ ਇੰਡੀਆ ਨੇ ਬੰਦ ਕਰ ਦਿੱਤਾ ਹੈ। ਇਹ ਬਹੁਤ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਇਹ ਬੋਲਣ ਦੀ ਆਜ਼ਾਦੀ ਦੇ ਖ਼ਿਲਾਫ਼ ਹੈ।
Get the latest update about 2 kisan andolan accounts ban on twitter, check out more about 2 kisan andolan 2 twitter account ban, syl ban, tractor to twiter & kisan ekta morcha
Like us on Facebook or follow us on Twitter for more updates.