ਪੰਜਾਬ: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ, ਹੁਣ ਤੱਕ 58 ਨਾਵਾਂ ਦਾ ਐਲਾਨ

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ...

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿੱਚ ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ ਅਤੇ ਫਿਲੌਰ ਤੋਂ ਪ੍ਰਿੰਸੀਪਲ ਪ੍ਰੇਮ ਕੁਮਾਰ ਦਾ ਨਾਂ ਸ਼ਾਮਲ ਹੈ। ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਅਤੇ ਬਾਬਾ ਬਕਾਲਾ ਤੋਂ ਦਲਬੀਰ ਸਿੰਘ ਤੁੰਗ ਨੂੰ ਟਿਕਟ ਦਿੱਤੀ ਗਈ ਹੈ। ਜੈਤੋ ਤੋਂ ਅਮੋਲਕ ਸਿੰਘ, ਚੱਬੇਵਾਲ ਤੋਂ ਹਰਮੰਦਰ ਸਿੰਘ ਸੰਧੂ, ਬਲਾਚੌਰ ਤੋਂ ਸੰਤੋਸ਼ ਕਟਾਰੀਆ ਅਤੇ ਭੁੱਚੋ ਮੰਡੀ ਤੋਂ ਮਾਸਟਰ ਜਗਸੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।ਇਸ ਤੋਂ ਪਹਿਲਾਂ ਦੂਜੀ ਸੂਚੀ ਵਿਚ ਆਮ ਆਦਮੀ ਪਾਰਟੀ ਨੇ 30 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਪਹਿਲਾਂ 10 ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦੇਣ ਦਾ ਐਲਾਨ ਕੀਤਾ ਗਿਆ। ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਦਾ ਨਾਂ ਵੀ ਦੂਜੀ ਸੂਚੀ ਵਿੱਚ ਸ਼ਾਮਲ ਹੈ।

ਸਾਬਕਾ ਪੁਲਸ ਅਧਿਕਾਰੀ ਆਮ ਆਦਮੀ ਪਾਰਟੀ ਦੀ ਤਰਫੋਂ ਅੰਮ੍ਰਿਤਸਰ ਉੱਤਰੀ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਨੂੰ ਵੀ ਟਿਕਟਾਂ ਦਿੱਤੀਆਂ ਗਈਆਂ ਹਨ। ਦਲਜੀਤ ਗਰੇਵਾਲ ਭੋਲਾ, ਮਦਨ ਲਾਲ ਬੱਗਾ, ਮਨਵਿੰਦਰ ਗਿਆਸਪੁਰਾ ਅਤੇ ਕੁਲਵੰਤ ਸਿੱਧੂ ਦੇ ਨਾਂ ਵੀ ਸੂਚੀ ਵਿੱਚ ਸ਼ਾਮਲ ਹਨ। ਖਰੜ ਤੋਂ ਮੌਜੂਦਾ ਵਿਧਾਇਕ ਕੰਵਰ ਸੰਧੂ ਦੀ ਥਾਂ ਅਨਮੋਲ ਗਗਨ ਮਾਨ ਨੂੰ ਟਿਕਟ ਦਿੱਤੀ ਗਈ ਹੈ।

Get the latest update about chandigarh, check out more about truescoop news & aam aadmi party

Like us on Facebook or follow us on Twitter for more updates.