ਪੰਜਾਬ: 'ਆਪ' ਨੇਤਾ ਰਾਘਵ ਚੱਢਾ ਦਾ ਦਾਅਵਾ- ਕਾਂਗਰਸ ਦੇ ਚਾਰ ਮੰਤਰੀ ਸਾਡੇ ਨਾਲ ਆਉਣਾ ਚਾਹੁੰਦੇ ਹਨ

ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੇ ਆਪਣੀ ਲੜਾਈ ਸ਼ੁਰੂ ਕਰ ਦਿੱਤੀ ਹੈ। ਇਸ ...

ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਨੇ ਆਪਣੀ ਲੜਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਵੱਡਾ ਦਾਅਵਾ ਕੀਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਚਾਰ ਵੱਡੇ ਮੰਤਰੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਹ ਲਗਾਤਾਰ ਸਾਡੇ ਨਾਲ ਸੰਪਰਕ ਕਰ ਰਹੇ ਹਨ। ਇਨ੍ਹਾਂ ਸਾਰੇ ਮੰਤਰੀਆਂ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਗੰਭੀਰ ਦੋਸ਼ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੱਟੜ ਇਮਾਨਦਾਰ ਪਾਰਟੀ ਹੈ। ਇਸ ਲਈ ਅਸੀਂ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ। ਅਸੀਂ ਆਪਣੀ ਪਾਰਟੀ ਵਿੱਚ ਮਿੱਟੀ ਵੇਚਣ ਵਾਲੇ ਲੋਕ ਨਹੀਂ ਚਾਹੁੰਦੇ।

ਚੰਨੀ ਨੇ ਕਿਹਾ- 'ਆਪ' ਆਗੂ ਬੇਤੁਕੇ ਬਿਆਨ ਦੇ ਰਹੇ ਹਨ
ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਘਵ ਚੱਢਾ ਵੱਲੋਂ ਕਾਂਗਰਸ ਦੇ ਚਾਰ ਮੰਤਰੀਆਂ ਤੱਕ ਪਹੁੰਚ ਕੀਤੇ ਜਾਣ ਦੇ ਬਿਆਨ 'ਤੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਇੱਕ ਅਜਿਹੇ ਬੱਚੇ ਨੂੰ ਭੇਜਿਆ ਹੈ ਜੋ ਬਚਕਾਨਾ ਹੈ ਅਤੇ ਬਿਨਾਂ ਕਿਸੇ ਕਾਰਨ ਦੇ ਬੇਤੁਕੇ ਬਿਆਨ ਦੇ ਰਿਹਾ ਹੈ। 

ਮੋਰਿੰਡਾ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕੋਈ ਵੀ ਬਿਆਨ ਪੰਜਾਬ ਵਿੱਚ ਕੰਮ ਨਹੀਂ ਆਵੇਗਾ, ਜੋ ਦਿੱਲੀ ਵਿੱਚ ਵਰਤਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਲਤ ਪਿਛਲੀ ਵਾਰ ਨਾਲੋਂ ਵੀ ਮਾੜੀ ਹੈ ਅਤੇ ਇੱਥੋਂ ਤੱਕ ਕਿ ਇਸ ਦੇ ਵਿਧਾਇਕ ਅਤੇ ਸੰਸਦ ਮੈਂਬਰ ਵੀ ਪਾਰਟੀ ਛੱਡ ਰਹੇ ਹਨ। ਆਮ ਆਦਮੀ ਪਾਰਟੀ ਨੂੰ ਢੋਲਕੀ ਵਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਸਿਰਫ਼ ਗੱਲਾਂ ਦਾ ਕੜਾਹ ਬਣਾਉਦੇ ਹਨ।

ਚੱਢਾ ਨੇ ਸੀਐਮ ਚੰਨੀ 'ਤੇ ਰੇਤ ਮਾਫੀਆ ਨੂੰ ਸੁਰੱਖਿਆ ਦੇਣ ਦਾ ਦੋਸ਼ ਲਗਾਇਆ ਸੀ
ਇਸ ਤੋਂ ਪਹਿਲਾਂ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਰੇਤ ਮਾਫੀਆ ਨੂੰ ਸਰਪ੍ਰਸਤੀ ਦੇਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਵਿੱਚ ਹੀ ਰੇਤ ਦੀ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ ਅਤੇ ਉਹ ਉਨ੍ਹਾਂ ਦਾ ਸਹਿਯੋਗ ਕਰ ਰਹੇ ਹਨ।

ਚੱਢਾ ਨੇ ਚੰਨੀ ਦੇ ਇਸ ਦਾਅਵੇ ਨੂੰ ਵੀ ਰੱਦ ਕਰ ਦਿੱਤਾ ਸੀ ਕਿ ਰੇਤ ਦੀ ਕੋਈ ਨਾਜਾਇਜ਼ ਮਾਈਨਿੰਗ ਨਹੀਂ ਹੋਈ। ਚੱਢਾ ਨੇ ਕਿਹਾ ਸੀ ਕਿ ਮੁੱਖ ਮੰਤਰੀ ਚੰਨੀ ਕਿਸੇ ਦੂਰ-ਦੁਰਾਡੇ ਦੇ ਇਲਾਕੇ ਵਿਚ ਜਾ ਕੇ ਕਹਿੰਦੇ ਹਨ ਕਿ ਨਾਜਾਇਜ਼ ਮਾਈਨਿੰਗ ਨਹੀਂ ਹੋ ਰਹੀ। ਉਹ ਉਸ ਥਾਂ 'ਤੇ ਨਹੀਂ ਗਏ ਜਿੱਥੇ ਆਮ ਆਦਮੀ ਪਾਰਟੀ ਨੇ ਰੇਡ ਕੀਤੀ ਸੀ ਕਿ ਮਾਈਨਿੰਗ ਗੈਰ-ਕਾਨੂੰਨੀ ਢੰਗ ਨਾਲ ਹੋ ਰਹੀ ਹੈ।

ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਲਕੇ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿੱਥੋਂ ਟਰੱਕਾਂ ਵਿੱਚ ਰੇਤਾ ਦੀ ਢੋਆ-ਢੁਆਈ ਕੀਤੀ ਜਾ ਰਹੀ ਹੈ। ਉੱਥੇ ਹੀ ਰੇਤ ਮਾਫੀਆ ਮੁੱਖ ਮੰਤਰੀ ਦੀ ਸ਼ਹਿ ਹੇਠ ਖੁੱਲ੍ਹੇਆਮ ਕੰਮ ਕਰ ਰਿਹਾ ਹੈ। ਅੰਦਾਜ਼ਾ ਹੈ ਕਿ ਹਰ ਰੋਜ਼ 800 ਤੋਂ 1000 ਟਰੱਕ ਰੇਤ ਦੀ ਢੋਆ-ਢੁਆਈ ਕਰਦੇ ਹਨ। ਇੱਕ ਟਰੱਕ ਵਿੱਚ ਕਰੀਬ 800 ਵਰਗ ਫੁੱਟ ਰੇਤ ਆਉਂਦੀ ਹੈ। ਇਹ ਰੇਤ 5 ਤੋਂ 40 ਰੁਪਏ ਪ੍ਰਤੀ ਵਰਗ ਫੁੱਟ ਤੱਕ ਵਿਕ ਰਹੀ ਹੈ।

Get the latest update about cm channi, check out more about truescoop news, Chandigarh, punjab election 2022 & Punjab

Like us on Facebook or follow us on Twitter for more updates.