Video : ਸ਼ੱਕੀ ਹਾਲਾਤ 'ਚ ਕਾਰ 'ਚੋਂ ਮਿਲੀ ਲੜਕੀ ਦੀ ਲਾਸ਼, ਇਲਾਕੇ 'ਚ ਦਹਿਸ਼ਤ

ਜ਼ੀਰਕਪੁਰ 'ਚ ਸ਼ਤਾਬਗੜ੍ਹ ਰੋਡ 'ਤੇ ਲਾਲ ਰੰਗ ਦੀ ਪੋਲੋ ਕਾਰ 'ਚੋਂ ਲੜਕੀ ਦੀ ਲਾਸ਼...

ਵੈੱਬ ਸਟੋਰੀ - ਜ਼ੀਰਕਪੁਰ 'ਚ ਸ਼ਤਾਬਗੜ੍ਹ ਰੋਡ 'ਤੇ ਲਾਲ ਰੰਗ ਦੀ ਪੋਲੋ ਕਾਰ 'ਚੋਂ ਲੜਕੀ ਦੀ ਲਾਸ਼ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲਾਸ਼ ਕਾਰ ਦੀ ਪਿਛਲੀ ਸੀਟ 'ਤੇ ਪਈ ਹੋਈ ਸੀ। ਪੰਜਾਬ ਨੰਬਰ ਦੀ ਪੋਲੋ ਕਾਰ PB 10 DK 0322 ਸੜਕ ਕਿਨਾਰੇ ਖੜ੍ਹੀ ਸੀ। ਦੱਸਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਕਾਰ ਮੌਕੇ 'ਤੇ ਛੱਡ ਕੇ ਫਰਾਰ ਹੋਇਆ ਹੈ। ਲੜਕੀ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ। ਪੁਲਿਸ ਘਟਨਾ ਦੀ ਜਾਂਚ ਕਰਨ ਵਿਚ ਜੁਟੀ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਡੇਰਾਬੱਸੀ ਦੀ ਰਹਿਣ ਵਾਲੀ ਹੈ। ਹਾਲਾਂਕਿ ਪੁਲਿਸ ਅਜੇ ਤੱਕ ਲੜਕੀ ਦੀ ਪਛਾਣ ਹੋਣ ਦੀ ਪੁਸ਼ਟੀ ਨਹੀਂ ਕਰ ਰਹੀ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਲੜਕੀ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਹਸਪਤਾਲ ਭੇਜਿਆ ਹੈ। ਪੁਲਿਸ ਆਸ-ਪਾਸ ਦੇ ਏਰੀਏ 'ਚ ਵੀ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉੱਥੇ ਹੀ ਗੱਡੀ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਘਟਨਾ ਸਥਾਨ 'ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਉੱਥੇ ਹੀ ਮੌਕੇ ਤੋਂ ਫਰਾਰ ਹੋਏ ਨੌਜਵਾਨ ਦੀ ਤਲਾਸ਼ ਵੀ ਕੀਤੀ ਜਾ ਰਹੀ ਹੈ।

Get the latest update about chandigarh, check out more about inside car, dead body & watch video

Like us on Facebook or follow us on Twitter for more updates.