ਸਿੱਧੂ ਦੀ ਮੰਗ- ਕਾਂਗਰਸ ਸੀਐਮ ਚਿਹਰੇ ਨਾਲ ਲੜੇ ਚੋਣਾਂ, ਜਾਖੜ ਨੇ ਕਿਹਾ- ਅਜਿਹਾ ਕਦੇ ਨਹੀਂ ਹੋਇਆ

ਪੰਜਾਬ ਕਾਂਗਰਸ 'ਚ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ। ਹਾਈਕਮਾਂਡ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ..

ਪੰਜਾਬ ਕਾਂਗਰਸ 'ਚ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ। ਹਾਈਕਮਾਂਡ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਿਨਾਂ ਮੁੱਖ ਮੰਤਰੀ ਦੇ ਚੋਣ ਲੜਨ ਦੇ ਫੈਸਲੇ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗ ਕੀਤੀ ਸੀ ਕਿ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਾ ਚਾਹੀਦਾ ਹੈ। ਇਸ ਦੇ ਉਲਟ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਇਸ ਗੱਲ ਤੋਂ ਪੂਰੀ ਤਰ੍ਹਾਂ ਇਨਕਾਰ ਕੀਤਾ ਹੈ। ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਨੂੰ ਛੱਡ ਕੇ ਕਾਂਗਰਸ ਕਦੇ ਵੀ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣ ਨਹੀਂ ਲੜ ਸਕੀ। ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਇਕ ਅਪਵਾਦ ਸਨ ਜਦੋਂ ਇਹ ਸਪੱਸ਼ਟ ਸੀ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਅਹੁਦੇ ਦੇ ਉਮੀਂਦਵਾਰ ਸਨ।

ਸਿੱਧੂ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਬਾਰਾਤ ਤੋਂ ਪਹਿਲਾਂ 'ਲਾੜੇ' ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਕਾਂਗਰਸ ਲਈ ਇਹ ਵੀ ਜ਼ਰੂਰੀ ਹੈ ਕਿ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਕੇ ਹੀ ਵਿਧਾਨ ਸਭਾ ਚੋਣਾਂ ਵਿੱਚ ਉਤਰੇ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਪੰਜਾਬ ਨੂੰ 'ਚਿੱਕੜ' ਵਿੱਚੋਂ ਕੌਣ ਅਤੇ ਕਿਵੇਂ ਕੱਢੇਗਾ ਅਤੇ ਕਾਂਗਰਸ ਪਾਰਟੀ ਦਾ ਰੋਡਮੈਪ ਕੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ 2017 ਵਿੱਚ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨਣ ਕਾਰਨ ਆਮ ਆਦਮੀ ਪਾਰਟੀ ਦੀ ਹਾਲਤ ਹੁਣ ਕਾਂਗਰਸ ਵਾਲੀ ਹੋਵੇਗੀ। ਉਸ ਸਮੇਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਸੀ ਅਤੇ ਪਾਰਟੀ ਨੂੰ ਹੁਣ 2022 ਦੀਆਂ ਚੋਣਾਂ ਲਈ ਵੀ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਨਾ ਚਾਹੀਦਾ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਆਪਣਾ ਮੁੱਖ ਮੰਤਰੀ ਚਿਹਰਾ ਨਾ ਐਲਾਨਣ ਦਾ ਫੈਸਲਾ ਕੀਤਾ ਸੀ। ਸਮੂਹਿਕ ਅਗਵਾਈ ਵਿੱਚ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਤਰੇਗੀ। ਕਾਂਗਰਸ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਲੜੀਆਂ ਸਨ ਪਰ ਪਾਰਟੀ ਇਸ ਵਾਰ ਕਿਸੇ ਨੂੰ ਵੀ ਆਪਣਾ ਮੁੱਖ ਮੰਤਰੀ ਨਹੀਂ ਐਲਾਨੇਗੀ। ਕੈਪਟਨ ਅਮਰਿੰਦਰ ਸਿੰਘ ਖੁਦ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਕੇ ਕਾਂਗਰਸ ਨੂੰ ਚੁਣੌਤੀ ਦੇਣ ਦੀ ਤਿਆਰੀ ਕਰ ਰਹੇ ਹਨ।

Get the latest update about CM Face, check out more about punjab news, sunil jakhar, today punjab news & cm channi

Like us on Facebook or follow us on Twitter for more updates.