ਪੰਜਾਬ ਪੁਲਿਸ ਲਏਗੀ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ 3 ਦਿਨਾਂ ਰਿਮਾਂਡ, ਮੋਹਾਲੀ ਅਦਾਲਤ ਨੇ ਦਿੱਤਾ ਹੁਕਮ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੁਲਿਸ ਨੇ ਪੁੱਛਗਿੱਛ ਉਪਰੰਤ ਦੁਪਹਿਰ ਬਾਅਦ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਉਨ੍ਹਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।...

ਮੋਹਾਲੀ- ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੁਲਿਸ ਨੇ ਪੁੱਛਗਿੱਛ ਉਪਰੰਤ ਦੁਪਹਿਰ ਬਾਅਦ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਉਨ੍ਹਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਇਸ ਦੌਰਾਨ ਧਰਮਸੋਤ ਨੇ ਮੀਡੀਆ ਨਾਲ ਗੱਲ ਕਰਨ ਤੋਂ ਦੂਰੀ ਬਣਾਈ ਰੱਖੀ ਤੇ ਸਿਰਫ ਇਨ੍ਹਾਂ ਹੀ ਆਖਿਆ ਕਿ ਉਸ ਉਤੇ ਲਾਏ ਗਏ ਦੋਸ਼ ਗਲਤ ਹਨ। ਉਸ ਨੂੰ ਗਲਤ ਫਸਾਇਆ ਗਿਆ ਹੈ। ਅਦਾਲਤ 'ਚ ਨਿਊਜ਼18 ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਧਰਮਸੋਤ ਨੇ ਕਿਹਾ ਕਿ ਭਗਵੰਤ ਮਾਨ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਵਜੀਫਾ ਘਪਲੇ 'ਚ ਫਸਾਉਣ ਦੀ ਕੋਸ਼ਿਸ਼ ਕੀਤੀ ਪਰ ਉਸ 'ਚ ਕੁਝ ਵੀ ਹੱਥ ਨਹੀਂ ਲੱਗਾ ਅਤੇ ਹੁਣ ਮੈਨੂੰ ਇਸ ਮਾਮਲੇ 'ਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਮੇਰਾ ਇਸ ਮਾਮਲੇ ਵਿੱਚ ਨਾਂਅ ਤੱਕ ਵੀ ਨਹੀਂ ਹੈ।

ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਲੀਡਰ ਸਾਧੂ ਸਿੰਘ ਧਰਮਸੋਤ ਨੂੰ ਮੰਗਲਵਾਰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਓਰੋ ਨੇ ਤੜਕੇ ਤਿੰਨ ਵਜੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਕਥਿਤ ਤੌਰ 'ਤੇ ਸਹਾਇਕ ਵਜੋਂ ਕੰਮ ਕਰ ਰਹੇ ਸਥਾਨਕ ਪੱਤਰਕਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਧਰਮਸੋਤ 'ਤੇ ਜੰਗਲਾਤ ਮੰਤਰੀ ਰਹਿੰਦੀਆਂ ਘੁਟਾਲੇ ਦੇ ਇਲਜ਼ਾਮ ਹਨ। ਮੰਤਰੀ ਦੀ ਮਿਲੀਭੁਗਤ ਨਾਲ ਦਰੱਖ਼ਤ ਕੱਟੇ ਜਾਂਦੇ  ਸੀ। ਇੱਕ ਦਰੱਖਤ ਕੱਟਣ ਦੇ ਮੰਤਰੀ ਤੱਕ 500 ਰੁਪਏ ਪਹੁੰਚਦੇ ਸੀ। ਨਵੇਂ ਬੂਟੇ ਲਗਾਉਣ 'ਤੇ ਵੀ ਕਮਿਸ਼ਨ ਲੈਣ ਦਾ ਇਲਜ਼ਾਮ ਹੈ। ਇੱਕ ਸਾਲ ਚ ਕਰੀਬ 25 ਹਜ਼ਾਰ ਦਰੱਖ਼ਤ ਕੱਟੇ ਗਏ। ਪਿਛਲੀ ਕਾਂਗਰਸ ਸਰਕਾਰ ਵੇਲੇ ਧਰਮਸੋਤ 'ਤੇ SC ਸਕਾਲਰਸ਼ਿਪ ਘੁਟਾਲੇ ਦੇ ਵੀ ਇਲਜ਼ਾਮ ਲੱਗੇ ਸਨ। ਹਾਲਾਂਕਿ ਜਾਂਚ ਦੌਰਾਨ ਧਰਮਸੋਤ ਨੂੰ ਤਤਕਾਲੀ ਸਰਕਾਰ ਨੇ ਕਲੀਨਚਿੱਟ ਦਿੱਤੀ ਸੀ।

ਮਾਮਲੇ ਵਿੱਚ ਧਰਮਸੋਤ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਦੋਵੇਂ ਖੋਜ ਦੇ ਓ.ਐਸ.ਡੀਜ਼ ਦੱਸੇ ਜਾ ਰਹੇ ਹਨ। ਪਹਿਲਾ ਚਮਕੌਰ ਸਿੰਘ ਜਿਸਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਦੂਜਾ ਕਮਲਜੀਤ ਸਿੰਘ ਜਿਸਨੂੰ ਖੰਨਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਮਲਜੀਤ ਸਿੰਘ ਇੱਕ ਵੈੱਬ ਚੈਨਲ ਦਾ ਪੱਤਰਕਾਰ ਵੀ ਸੀ ਅਤੇ ਇਸ ਲਈ ਦਲਾਲੀ ਕਰਦਾ ਸੀ।

Get the latest update about mohali court, check out more about Police remand, Punjab News, chandigarh & Truescoop News

Like us on Facebook or follow us on Twitter for more updates.