ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਵਿਰੁੱਧ ਚੱਲ ਰਹੀ ਲੜਾਈ ਵਿਚ ਲੋਕਾਂ ਦੀ ਜਾਨ ਬਚਾਉਣ ਲਈ ਭੇਜੀ ਵੈਕਸੀਨ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੇ ਨਿੱਜੀ ਲਾਭ ਲਈ ਅਤੇ ਸੂਬੇ ਦੇ ਖਜ਼ਾਨੇ ਨੂੰ ਭਰਨ ਲਈ ਟੀਕਿਆਂ ਨੂੰ ਨਿੱਜੀ ਤੌਰ 'ਤੇ ਵੇਚਣ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਐਮਓਐਸ ਡਾ. ਜਤਿੰਦਰ ਸਿੰਘ ਨਾਲ ਮੁਲਾਕਾਤ ਕੀਤੀ।
ਇਸ ਵਫ਼ਦ ਵਿਚ ਸੰਗਠਨ ਦੇ ਜਨਰਲ ਸਕੱਤਰ ਦਿਨੇਸ਼ ਕੁਮਾਰ, ਪ੍ਰਦੇਸ਼ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਪ੍ਰਦੇਸ਼ ਭਾਜਪਾ ਉਪ ਪ੍ਰਧਾਨ ਰਾਜੇਸ਼ ਬਾਘਾ, ਬਿੱਕਰਮ ਸਿੰਘ ਚੀਮਾ ਸ਼ਾਮਲ ਸਨ। ਵਫ਼ਦ ਨੇ ਡਾ: ਜਤਿੰਦਰ ਸਿੰਘ ਨੂੰ ਸੂਬੇ ਦੀ ਵਿਗੜੀ ਸਥਿਤੀ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਅਤੇ ਆਪਣਾ ਮੰਗ ਪੱਤਰ ਉਨ੍ਹਾਂ ਨੂੰ ਸੌਂਪਿਆ।
Get the latest update about Said Scams, check out more about BJP, true scoop news, Even In Epidemic & Vaccine And Fateh Kit Scam
Like us on Facebook or follow us on Twitter for more updates.