ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੀਆਂ ਵਿਧਾਨ ਸਭਾ ਚੋਣਾਂ ਨਵੀਂ ਪਾਰਟੀ ਨਾਲ ਲੜਨਗੇ। ਹਾਲਾਂਕਿ ਬੁੱਧਵਾਰ ਨੂੰ ਵੀ ਉਨ੍ਹਾਂ ਪਾਰਟੀ ਦੇ ਨਾਂ ਦਾ ਐਲਾਨ ਨਹੀਂ ਕੀਤਾ। ਕੈਪਟਨ ਨੇ ਕਿਹਾ ਕਿ ਪਾਰਟੀ ਦੇ ਨਾਂ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ। ਚੰਡੀਗੜ੍ਹ 'ਚ ਕੀਤੀ ਗਈ ਪ੍ਰੈੱਸ ਕਾਨਫਰੰਸ 'ਚ ਸਾਬਕਾ ਸੀਐੱਮ ਨੇ ਕਿਹਾ ਕਿ ਉਨ੍ਹਾਂ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ। ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਨੂੰ ਜਾਇਜ਼ ਠਹਿਰਾਉਂਦਿਆਂ ਕੈਪਟਨ ਨੇ ਕਿਹਾ ਕਿ ਪੰਜਾਬ ਦੀ ਸੁਰੱਖਿਆ ਉਨ੍ਹਾਂ ਲਈ ਸਭ ਤੋਂ ਅਹਿਮ ਹੈ। ਪੰਜਾਬ ਨੇ ਅੱਤਵਾਦ ਦੇਖਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅੱਜ ਦਿੱਲੀ ਲਈ ਰਵਾਨਾ ਹੋਣਗੇ। ਦਿੱਲੀ 'ਚ ਕੇਂਦਰੀ ਮੰਤਰੀਆਂ ਦੇ ਨਾਲ ਭਾਜਪਾ ਦੇ ਦਿੱਗਜ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਸੂਤਰਾਂ ਮੁਤਾਬਕ ਕੈਪਟਨ ਉੱਥੇ ਨਾਰਾਜ਼ ਕਾਂਗਰਸੀ ਆਗੂਆਂ ਨਾਲ ਮੀਟਿੰਗ ਵੀ ਕਰਨਗੇ।
ਕੈਪਟਨ ਦੇ ਕਰੀਬੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਟਵੀਟ ਕੀਤਾ ਸੀ, ਜਿਸ 'ਚ ਉਨ੍ਹਾਂ ਸੰਕੇਤ ਦਿੱਤਾ ਸੀ ਕਿ ਕੈਪਟਨ ਦੀ ਨਵੀਂ ਪਾਰਟੀ 'ਚ ਕਾਂਗਰਸ ਦਾ ਨਾਂ ਸ਼ਾਮਲ ਹੋਵੇਗਾ। ਜਿਸ ਤਰ੍ਹਾਂ ਮਮਤਾ ਬੈਨਰਜੀ ਨੇ ਤ੍ਰਿਣਮੂਲ ਕਾਂਗਰਸ ਅਤੇ ਸ਼ਰਦ ਪਵਾਰ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਬਣਾਈ ਹੈ, ਉਸੇ ਤਰ੍ਹਾਂ ਕੈਪਟਨ ਵੀ ਆਪਣੀ ਪਾਰਟੀ ਦੇ ਨਾਂ 'ਚ ਕਾਂਗਰਸ ਸ਼ਬਦ ਸ਼ਾਮਲ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਨਵੀਂ ਪਾਰਟੀ ਦੇ ਗਠਨ ਮੌਕੇ 10 ਤੋਂ ਵੱਧ ਕਾਂਗਰਸੀ ਵਿਧਾਇਕ ਵੀ ਕੈਪਟਨ ਨਾਲ ਮੰਚ ਸਾਂਝਾ ਕਰਨਗੇ, ਜਿਨ੍ਹਾਂ 'ਚ ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਸ਼ਾਮਲ ਹੋ ਸਕਦੀ ਹੈ।
ਇਸ ਤੋਂ ਪਹਿਲਾਂ ਇੱਕ ਟਵੀਟ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਪਟਿਆਲਾ ਅਤੇ ਹੋਰ ਥਾਵਾਂ 'ਤੇ ਮੇਰੇ ਸਮਰਥਕਾਂ ਨੂੰ ਧਮਕੀਆਂ ਅਤੇ ਪ੍ਰੇਸ਼ਾਨ ਕਰਨ ਦਾ ਸਹਾਰਾ ਲਿਆ ਜਾ ਰਿਹਾ ਹੈ। ਮੈਂ ਆਪਣੇ ਵਿਰੋਧੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਮੈਨੂੰ ਇੰਨੀ ਨੀਵੇਂ ਪੱਧਰ ਦੀ ਸਿਆਸੀ ਖੇਡ ਨਾਲ ਨਹੀਂ ਹਰਾ ਸਕਦੇ। ਅਜਿਹੇ ਕਦਮ ਨਾ ਤਾਂ ਵੋਟਾਂ ਜਿੱਤ ਸਕਣਗੇ ਅਤੇ ਨਾ ਹੀ ਲੋਕਾਂ ਦਾ ਦਿਲ। ਉਨ੍ਹਾਂ ਨੇ ਕਿਹਾ ਹੈ ਕਿ ਉਹ ਅਜਿਹੀਆਂ ਹਰਕਤਾਂ ਤੋਂ ਡਰਨ ਵਾਲੇ ਨਹੀਂ ਹਨ।
Get the latest update about punjab congress mp, check out more about truescoop news, tmc trinamool congress, captain amarinder singh & chandigarh
Like us on Facebook or follow us on Twitter for more updates.