ਪੰਜਾਬ 'ਚ ਨਾਈਟ ਕਰਫਿਊ ਦਾ ਬਦਲਿਆ ਸਮਾਂ, ਹੋਰ ਸਖਤ ਪਾਬੰਦੀਆਂ ਲਾਗੂ

ਪੰਜਾਬ ਵਿਚ ਨਾਈਟ ਕਰਫਿਊ ਨੂੰ ਲੈ ਕੇ ਸਮਾਂ ਬਦਲ ਦਿੱਤਾ ਗਿਆ...

ਜਲੰਧਰ: ਪੰਜਾਬ ਵਿਚ ਨਾਈਟ ਕਰਫਿਊ ਨੂੰ ਲੈ ਕੇ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ਕੈਬਿਨਟ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਸੁਨੀਲ ਜਾਖੜ (ਪੰਜਾਬ ਕਾਂਗਰਸ ਪ੍ਰਧਾਨ) ਨੇ ਦੱਸਿਆ ਕਿ ਸੂਬੇ ਅੰਦਰ ਕਰੋਨਾ ਨੂੰ ਲੈ ਕੇ ਹੋਰ ਸਖ਼ਤੀ ਕੀਤੀ ਜਾਵੇਗੀ। ਕੋਰੋਨਾ ਕਾਰਣ ਲਗਾਤਾਰ ਵੱਧ ਰਹੇ ਕੇਸਾਂ ਨੂੰ ਲੈ ਕੇ ਸੂਬੇ ਦੇ ਸ਼ਹਿਰੀ ਖੇਤਰਾਂ ਵਿਚ ਹੁਣ ਸ਼ਾਮ 6 ਵਜੇ ਤੱਕ ਹੀ ਦੁਕਾਨਾਂ ਖੁੱਲਣਗੀਆਂ ਜਦੋਂ ਕਿ ਪਿੰਡਾਂ ਵਿਚ ਸ਼ਾਮ 5 ਵਜੇ ਤੱਕ ਹੀ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਆਂ। ਇਸ ਦੇ ਨਾਲ ਹੀ ਪੰਜਾਬ ਵਿਚ ਵੀਕੈਂਡ ਲਾਕਡਾਊਨ ਵੀ ਲਗਾ ਦਿੱਤਾ ਗਿਆ ਹੈ। ਪਰ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ। ਤੁਹਾਨੂੰ ਦੱਸ ਦਈਏ ਕਿ ਪਹਿਲਾਂ ਸੂਬੇ ਵਿਚ ਨਾਈਟ ਕਰਫਿਊ ਦਾ ਸਮਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਸੀ, ਜੋ ਬਦਲ ਕੇ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਹੋ ਜਾਵੇਗਾ।

 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਦੌਰਾਨ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਜਦੋਂ ਬਹੁਤ ਜ਼ਿਆਦਾ ਜ਼ਰੂਰੀ ਹੋਵੇ ਉਦੋਂ ਹੀ ਘਰੋਂ ਬਾਹਰ ਨਿਕਲੋ ਨਹੀਂ ਤਾਂ ਘਰ ਵਿਚ ਹੀ ਰਹੋ। ਇਸ ਤੋਂ ਪਹਿਲਾਂ ਐਤਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੂੰ ਪੰਜਾਬ ਲਈ ਆਕਸਜੀਜਨ ਕੋਟਾ ਵਧਾਉਣ ਦੀ ਮੰਗ ਕੀਤੀ ਸੀ। ਇਹ ਦੂਜੀ ਵਾਰ ਸੀ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਸਿਹਤ ਸਬੰਧੀ ਸਪਲਾਈ ਲਈ ਚਿੱਠੀ ਲਿਖੀ ਸੀ। ਮੌਜੂਦਾ ਸਮੇਂ ਵਿਚ ਸੂਬੇ ਵਿਚ ਰੋਜ਼ਾਨਾ ਆਕਸੀਜਨ ਦੀ ਖਪਤ 200 ਮੀਟ੍ਰਿਕ ਟਨ ਹੈ। ਆਉਣ ਵਾਲੇ ਦੋ ਹਫਤਿਆਂ ਵਿਚ ਇਹ 250-300 ਮੀਟ੍ਰਿਕ ਟਨ ਹੋ ਜਾਵੇਗੀ।

Get the latest update about night curfew, check out more about timing, Truescoop News, more restrictions imposed & Punjab

Like us on Facebook or follow us on Twitter for more updates.