ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਸੂਬਾ ਸਰਕਾਰ ਨੇ ਰਾਜ ਭਰ ਦੇ ਸਾਰੇ 320 ਸੇਵਾ ਕੇਂਦਰਾਂ ਅਤੇ 506 ਸਾਂਝ ਕੇਂਦਰਾਂ ਦੇ ਰੋਜ਼ਾਨਾ ਦੇ ਸਮੇਂ ਵਿੱਚ ਵਾਧਾ ਕੀਤਾ ਹੈ ਅਤੇ ਹੁਣ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ। ਇਹ ਲੋਕ ਪੱਖੀ ਫੈਸਲਾ 15 ਅਪ੍ਰੈਲ 2022 ਤੋਂ ਲਾਗੂ ਹੋਵੇਗਾ। ਇਸ ਪਹਿਲਕਦਮੀ ਨੂੰ ਲੋਕ ਪੱਖੀ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਵਧੇਰੇ ਨਾਗਰਿਕ-ਕੇਂਦ੍ਰਿਤ ਸੇਵਾਵਾਂ ਨੂੰ ਲੋਕਾਂ ਤੱਕ ਨਿਰਵਿਘਨ ਤਰੀਕੇ ਨਾਲ ਤੁਰੰਤ ਪਹੁੰਚਾਉਣ ਵਿੱਚ ਸਹਾਈ ਹੋਵੇਗਾ। ਖਾਸ ਤੌਰ 'ਤੇ, ਸਾਂਝ ਕੇਂਦਰ ਸਾਰੇ ਜ਼ਿਲ੍ਹਾ ਹੈੱਡਕੁਆਰਟਰ, ਸਬ-ਡਵੀਜ਼ਨ ਅਤੇ ਪੁਲਿਸ ਸਟੇਸ਼ਨ ਪੱਧਰ 'ਤੇ ਹਨ, ਜਿਨ੍ਹਾਂ ਨੂੰ ਪੁਲਿਸ ਸਟੇਸ਼ਨ ਆਊਟ ਰੀਚ ਸੈਂਟਰ ਕਿਹਾ ਜਾਂਦਾ ਹੈ।
ਇਕ ਸਰਕਾਰੀ ਬੁਲਾਰੇ ਅਨੁਸਾਰ ਸੂਬੇ ਭਰ ਦੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਹੁਣ ਹਫ਼ਤੇ ਦੇ ਦਿਨ ਭਾਵ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਰੋਜ਼ਾਨਾ ਦੋ ਘੰਟੇ ਵਧਾ ਦਿੱਤਾ ਗਿਆ ਹੈ ਅਤੇ ਇਹ ਹੁਣ ਸਵੇਰੇ 9 ਵਜੇ ਦੇ ਮੁਕਾਬਲੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਸੇਵਾ ਕੇਂਦਰ ਅਤੇ ਸਾਂਝ ਕੇਂਦਰ ਹੁਣ ਹਰ ਐਤਵਾਰ ਵੀ ਖੁੱਲ੍ਹਣਗੇ ਅਤੇ ਨਾਗਰਿਕਾਂ ਲਈ ਸ਼ਨੀਵਾਰ ਅਤੇ ਐਤਵਾਰ ਨੂੰ ਸੇਵਾਵਾਂ ਲੈਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।
Get the latest update about PUNJAB NEWS, check out more about TIMINGS OF SEWA KENDRAS AND SAANJH KENDRAS, CHIEF MINISTER BHAGWANT MANN, TRUE SCOOP PUNJABI & PUNJAB
Like us on Facebook or follow us on Twitter for more updates.