ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਵੀ ਹੋਇਆ ਕੋਰੋਨਾ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵਿ...

ਚੰਡੀਗੜ੍ਹ: ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵਿਸ਼ੰਕਰ ਝਾਅ ਕੋਰੋਨਾ ਦੀ ਲਪੇਟ ਵਿਚ ਆ ਗਏ ਹਨ। ਜਿਸ ਦੇ ਬਾਅਦ ਉਨ੍ਹਾਂ ਦੀ ਅਦਾਲਤ ਵਿਚ ਲੱਗੇ ਸਾਰੇ ਕੇਸਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਪੰਜਾਬ 'ਚ ਕੋਰੋਨਾ ਕਾਰਨ ਹਾਲਾਤ ਖਰਾਬ
ਪੰਜਾਬ ਵਿਚ ਕੋਰੋਨਾ ਕਾਰਨ ਦਿਨੋਂ-ਦਿਨ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਬੀਤੇ ਦਿਨ ਪੰਜਾਬ ਵਿਚ ਕੋਰੋਨਾ ਦੇ 3915 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਤੇ ਇਸ ਸਮੇਂ ਦੌਰਾਨ 51 ਲੋਕਾਂ ਦੀ ਮੌਤ ਹੋ ਗਈ ਸੀ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿਚ ਕੋਰੋਨਾ ਦੇ ਕੁੱਲ 2,90,707 ਮਾਮਲੇ ਹੋ ਚੁੱਕੇ ਹਨ, ਜਿਨ੍ਹਾਂ ਵਿਚੋਂ 30,745 ਕੇਸ ਅਜੇ ਵੀ ਐਕਟਿਵ ਹਨ। ਓਥੇ ਹੀ ਕੋਰੋਨਾ ਕਾਰਨ ਕੁੱਲ ਮੌਤਾਂ ਦੀ ਗਿਣਤੀ 7772 ਹੋ ਗਈ ਹੈ। 

Get the latest update about Truescoop, check out more about Punjab Haryana High Court, Chief Justice, COVID19 & tests positive

Like us on Facebook or follow us on Twitter for more updates.