ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦਾ ਸਾਲ 2023 ਦਾ ਕੈਲੰਡਰ ਕੀਤਾ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ।


ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਅਤੇ ਅਧਿਕਾਰੀ ਹੋਰ ਹਾਜ਼ਰ ਸਨ।

Get the latest update about bhagwant mann, check out more about calendar of the year 2023, cm mann & punjab govt

Like us on Facebook or follow us on Twitter for more updates.